Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦੁਬਈ ਤੋਂ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 04 Aug 2025

Last updated on: Aug 05, 2025, 18:11 IST

ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾ ਪੁਰਾਣਾ ਦੇ ਪਿੰਡ ਰਾਜੇਆਣਾ ਨਾਲ ਸਬੰਧਿਤ 34 ਸਾਲਾ ਅਜੇ ਕੁਮਾਰ ਪੁੱਤਰ ਰਾਮ ਪ੍ਰਕਾਸ਼ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਅਜੇ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ  ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਬੀਤੀ 24 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਇੰਜੀ: ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਤੇ ਆਇਆ ਖਰਚ ਉਸਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਮੋਗੇ ਜਿਲ੍ਹੇ ਦੀ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਅਜੇ ਕੁਮਾਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 422 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਪਿਤਾ ਰਾਮ ਪ੍ਰਕਾਸ਼, ਭਰਾ ਦਵਿੰਦਰ ਕੁਮਾਰ, ਸੋਮਾ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD