Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਦਿਵਿਆਂਗਜਨਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕਰ ਰਿਹਾ ਹੈ ਨਿਰੰਤਰ ਉਪਰਾਲੇ - ਵਰਜੀਤ ਵਾਲੀਆ

ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰੂਪਨਗਰ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ 64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕੀਤੇ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 04 Aug 2025

Last updated on: Aug 06, 2025, 11:16 IST

ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਦੇ ਕਲਿਆਣ ਤੇ ਪੁਨਰਵਾਸ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰੂਪਨਗਰ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕਰਨ ਲਈ ਲਗਾਏ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ।

ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਸੋਸਾਇਟੀ, ਰੂਪਨਗਰ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਲੁਧਿਆਣਾ ਦੇ ਸਹਿਯੋਗ ਨਾਲ ਅੱਜ ਲੋੜਵੰਦ ਲੋਕਾਂ ਲਈ ਮੁਫ਼ਤ ਨਕਲੀ ਅੰਗ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਕੈਂਪ ਵਿੱਚ ਲਗਭਗ 64 ਦਿਵਿਆਂਗਜਨਾਂ ਨੂੰ ਮੁਫ਼ਤ ਨਕਲੀ ਅੰਗ ਪ੍ਰਦਾਨ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਦਿਵਿਆਂਗਜਨਾਂ ਨੂੰ ਸਮਰੱਥ ਬਣਾਉਣਾ ਅਤੇ ਉਨ੍ਹਾਂ ਦੀ ਆਤਮ ਨਿਰਭਰਤਾ ਨੂੰ ਵਧਾਉਣਾ ਹੈ। 

ਜਿਸ ਲਈ ਇਸ ਖਾਸ ਕੈਂਪ ਦੌਰਾਨ 64 ਲਾਭਪਾਤਰੀਆਂ ਨੂੰ ਨਕਲੀ ਅੰਗ ਦਿੱਤੇ ਗਏ, ਜਿਨ੍ਹਾਂ ਨੂੰ ਮਾਹਰ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਦੀ ਟੀਮ ਦੁਆਰਾ ਧਿਆਨ ਨਾਲ ਡਿਜ਼ਾਈਨ ਅਤੇ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮਾਗਮ ਪ੍ਰਸ਼ਾਸਨ, ਰੈੱਡ ਕਰਾਸ ਅਤੇ ਵਰਧਮਾਨ ਗਰੁੱਪ ਦੀ ਸਮਾਜਿਕ ਭਲਾਈ ਅਤੇ ਵੱਖ-ਵੱਖ ਭਾਈਚਾਰੇ ਲਈ ਸਹਾਇਤਾ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਭਰੋਸਾ ਦਿੱਤਾ ਕਿ ਅੱਗੇ ਵੀ ਲੋੜਵੰਦ ਦਿਵਿਆਂਗਜਨਾਂ ਲਈ ਅਜਿਹੇ ਮੁਫ਼ਤ ਕੈਂਪ ਨਿਰੰਤਰ ਲਗਾਏ ਜਾਣਗੇ।

ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਜਿਹੇ ਪ੍ਰੋਗਰਾਮਾਂ ਰਾਹੀਂ ਦਿਵਿਆਂਗਜਨਾਂ ਲਈ ਇੱਕ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਸਚਿਤ ਜੈਨ ਵਾਈਸ ਚੇਅਰਮੈਨ ਵੀਐਸਐਸਐਲ, ਸ਼੍ਰੀਮਤੀ ਸੌਮਿਆ ਜੈਨ ਕਾਰਜਕਾਰੀ ਨਿਰਦੇਸ਼ਕ ਵੀਐਸਐਸਐਲ ਅਤੇ ਸ਼੍ਰੀ ਅਮਿਤ ਧਵਨ ਸੀਐਸਆਰ ਮੁਖੀ ਵੀਐਸਐਸਐਲ ਦੀ ਸ਼ਲਾਘਾ ਵੀ ਕੀਤੀ। 

ਇਸ ਮੌਕੇ ਵਾਈਸ ਚੇਅਰਮੈਨ ਵੀਐਸਐਸਐਲ ਸਚਿਤ ਜੈਨ ਅਮਿਤ ਧਵਨ ਨੇ ਦੱਸਿਆ ਕਿ ਪ੍ਰੋਜੈਕਟ ਸਵਸਥ ਸਮਾਜ ਦੇ ਤਹਿਤ ਵੀਐਸਐਸਐਲ ਪੰਜਾਬ ਭਰ ਵਿੱਚ ਲੋੜਵੰਦ ਲੋਕਾਂ ਨੂੰ 3500 ਨਕਲੀ ਅੰਗ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਲਾਭਪਾਤਰੀ ਸ਼ੰਮੀ ਕੁਮਾਰ (42) ਵਾਸੀ ਟੱਪਰੀਆਂ, ਜ਼ਿਲ੍ਹਾ ਰੂਪਨਗਰ ਨੇ ਦੱਸਿਆ ਕਿ ਉਹ ਲੱਤ ਤੋਂ ਅਪਾਹਜ ਸੀ, ਅੱਜ ਇਸ ਕੈਂਪ ਵਿੱਚ ਉਨ੍ਹਾਂ ਨੂੰ ਤੁਰਨ ਯੋਗ ਬਣਾਉਣ ਲਈ ਤੇ ਉਸ ਦੇ ਜੀਵਨ ਵਿੱਚ ਆਤਮ ਵਿਸ਼ਵਾਸ ਵਧਾਉਣ ਲਈ ਮੈਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦਾ ਹਾਂ। 

ਇਸ ਦੇ ਨਾਲ ਹੀ ਵਰਿੰਦਰ (32) ਵਾਸੀ ਬਸਤੀ ਜੋਧੇਵਾਲ, ਲੁਧਿਆਣਾ, ਜੋ ਕਿ ਬਾਂਹ ਨਾ ਹੋਣ ਕਾਰਨ ਅਪਾਹਜ ਸੀ, ਨੇ ਵੀ ਨਕਲੀ ਅੰਗ ਲੱਗਣ ਤੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਤੋਂ ਇਲਾਵਾ ਛੋਟੇ ਬੱਚੇ, ਜੋ ਕਿ ਜਨਮ ਤੋਂ ਹੀ ਪ੍ਰਭਾਵਿਤ ਸਨ, ਜਿਨ੍ਹਾਂ ਵਿੱਚ ਸ਼ਿਵਜੋਤ ਕੌਰ (5) ਵਾਸੀ ਅਕਬਰਪੁਰ, ਪਾਰਸ (5) ਵਾਸੀ ਨੰਗਲ ਅਤੇ ਪ੍ਰੀਤਮ ਕੁਮਾਰ (11) ਵਾਸੀ ਲੋਦੀਮਾਜਰਾ ਦੇ ਮਾਪਿਆਂ ਵੱਲੋਂ ਇਨ੍ਹਾਂ ਬੱਚਿਆਂ ਨੂੰ ਨਕਲੀ ਅੰਗ ਮਿਲਣ ਤੇ ਉਨ੍ਹਾਂ ਦੇ ਜੀਵਨ ਵਿਚ ਆਉਣ ਵਾਲੀਆ ਮੁਸ਼ਕਲਾਂ ਨੂੰ ਦੂਰ ਕਰਨ, ਉਨ੍ਹਾਂ ਦੇ ਹੌਂਸਲੇ ਵਿੱਚ ਉਡਾਣ ਭਰਨ ਲਈ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਹਾਇਕ ਸੰਸਥਾਵਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਮੈਨੇਜਰ ਐਡਮਿਨ ਸ. ਸਤਿੰਦਰ ਸਿੰਘ, ਮੈਨੇਜਰ ਸੀ.ਐਸ.ਆਰ ਸ. ਹਰਨੇਕ ਸਿੰਘ, ਸਕੱਤਰ ਰੈੱਡ ਕਰਾਸ ਸ. ਗੁਰਸੋਹਣ ਸਿੰਘ, ਸਟੇਟ ਪ੍ਰੈਜੀਡੈਂਟ ਸੈਂਟਰਲ ਭਾਰਤ ਵਿਕਾਸ ਪ੍ਰੀਸ਼ਦ ਸ਼੍ਰੀ ਪੰਕਜ ਜਿੰਦਲ ਤੇ ਉਨ੍ਹਾਂ ਦੀ ਟੀਮ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD