Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

1 ਮਾਰਚ, 2025 ਤੋਂ ਹੁਣ ਤੱਕ 24,639 ਨਸ਼ਾ ਤਸਕਰ ਕਾਬੂ ; 1020 ਕਿਲੋ ਹੈਰੋਇਨ, 330 ਕਿਲੋਗ੍ਰਾਮ ਅਫੀਮ, 12.25 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਚੰਡੀਗੜ੍ਹ , 05 Aug 2025

Last updated on: Aug 06, 2025, 13:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ।

ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ। ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ, ਪਾਕਿਸਤਾਨ-ਸਮਰਥਿਤ ਅੱਤਵਾਦ, ਸੰਗਠਿਤ ਅਪਰਾਧ ਨੈੱਟਵਰਕ ਅਤੇ ਕਾਨੂੰਨ ਵਿਵਸਥਾ ਦੇ ਅਹਿਮ ਮਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ 1 ਮਾਰਚ, 2025 ਨੂੰ ਸ਼ੁਰੂ ਕੀਤੀ  ਰਾਜ-ਵਿਆਪੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਚੱਲ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤਕ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਨੇ ਏਐਨਟੀਐਫ ਦੀ ਦੋਹਰੀ ਪਹੁੰਚ - ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਲਾਗੂਕਰਨ ਅਤੇ ਮਜ਼ਬੂਤ ਭਾਈਚਾਰਕ ਅਗਵਾਈ ਨਾਲ ਰੋਕਥਾਮ - ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਇਆ ਜਾ ਸਕੇ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 15,671 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 24,639 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1020 ਕਿਲੋ ਹੈਰੋਇਨ, 330 ਕਿਲੋ ਅਫੀਮ, 21 ਟਨ ਭੁੱਕੀ, 14 ਕਿਲੋ ਚਰਸ, 377 ਕਿਲੋ ਗਾਂਜਾ, 6.3 ਕਿਲੋ ਆਈਸੀਈ, 3.3 ਕਿਲੋ ਕੋਕੀਨ, 31.74 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਮੀਟਿੰਗ ਦੌਰਾਨ, ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ,ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਨੇ ਸੀਪੀ/ਐਸਐਸਪੀ ਨੂੰ ਸਾਰੇ ਪੁਲਿਸ ਅਦਾਰਿਆਂ ਦਾ ‘ਮੈਨਪਾਵਰ ਆਡਿਟ’ ਕਰਨ ਅਤੇ ਪੁਲਿਸ ਕਰਮਚਾਰੀਆਂ ਨੂੰ ਨਾਨ -ਕੋਰ ਡਿਊਟੀਆਂ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼  ਕਰਕੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD