Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 05 Aug 2025

Last updated on: Aug 06, 2025, 16:43 IST

ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਾਰਸਾਂ ਦੇ ਸਨਮਾਨ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧ ਹੈ।

’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੁਆਰਾ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੇ ਮੁੱਦਿਆਂ ਦੀ ਭਾਵਨਾਤਮਕ ਅਤੇ ਇਤਿਹਾਸਕ ਮਹੱਤਤਾ ਨੂੰ ਪਛਾਣਦੇ ਹੋਏ, ਵਿੱਤ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਵਿਭਾਗ, ਰਾਜੀ ਪੀ. ਸ਼੍ਰੀਵਾਸਤਵ ਨੂੰ ਸੰਸਥਾ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਸਮੇਂ ਸਿਰ ਅਤੇ ਪਾਰਦਰਸ਼ੀ ਹੱਲ ਨੂੰ ਯਕੀਨੀ ਬਣਾਉਂਦੇ ਹੋਏ ਨਿਵਾਰਣ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਨਾ ਸਿਰਫ਼ ਭਾਵਨਾਤਮਕ ਤੌਰ ‘ਤੇ ਸਗੋਂ ਹਕੀਕੀ ਤੌਰ ‘ਤੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਹਿੰਮਤ ਅਤੇ ਦ੍ਰਿੜ੍ਹਤਾ ਨਾਲ ਸਾਡੇ ਦੇਸ਼ ਦੀ ਨੀਂਹ ਰੱਖੀ ਸੀ, ਅਤੇ ਨਿਆਂ ਤੇ ਸਨਮਾਨ ਨਾਲ ਉਸ ਵਿਰਾਸਤ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਪੰਜਾਬ ਦੇ ਵਿਕਾਸ ਦੇ ਬਿਰਤਾਂਤ ਵਿੱਚ ਉਨ੍ਹਾਂ ਦੇ ਸਹੀ ਸਥਾਨ ਨੂੰ ਪਛਾਣਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗ ਦੇ ਅੰਤ ਵਿੱਚ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਹਿਯੋਗ ਅਤੇ ਜਵਾਬਦੇਹੀ ਦਾ ਭਰੋਸਾ ਦਿੰਦਿਆਂ ਉਨ੍ਹਾਂ ਲੋਕਾਂ ਦੇ ਜੀਵਨ ਵਿੱਚ ਸਥਾਈ ਪ੍ਰਭਾਵ ਪੈਦਾ ਕਰਨ ਲਈ ਸਹਿਯੋਗੀ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ ਜੋ ਭਾਰਤ ਦੇ ਸੁਤੰਤਰਤਾ ਸੰਗਰਾਮ ਦੀ ਵਿਰਾਸਤ ਨੂੰ ਅੱਗੇ ਲਿਜਾ ਰਹੇ ਹਨ।

ਮੀਟਿੰਗ ਦੌਰਾਨ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਮਾਨਸਾ, ਜਨਰਲ ਸਕੱਤਰ ਰਵਿੰਦਰ ਸਿੰਘ ਨੰਗਲਾ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਬਰਨਾਲਾ ਵੱਲੋਂ ਸੰਸਥਾ ਦੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ ਗਏ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD