Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 05 Aug 2025

Last updated on: Aug 06, 2025, 16:48 IST

ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਸੀ। ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 32 ਮਿਤੀ 4 ਅਗਸਤ, 2025 ਦਰਜ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਦੁਆਰਾ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ‘ਚ ਸ਼ਾਮਲ ਮੋਬਾਈਲ ਨੰਬਰ, ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ, ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ। ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰਟੀਏ ਡੇਟਾ ਐਂਟਰੀ ਆਪਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸਡੀਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਉਕਤ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ। ਐਸਆਈਏਡੀਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸਆਈਏਡੀਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀਐਮਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰਟੀਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD