Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ 13 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਰੱਖੇ ਨੀਂਹ ਪੱਥਰ

ਪਿੰਡ ਸੈਦਪੁਰ ਦੀ ਪੰਚਾਇਤ ਅਨੇਕਾਂ ਪਰਿਵਾਰਾਂ ਸਮੇਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 05 Aug 2025

Last updated on: Aug 06, 2025, 16:58 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮਹਿਸਮਪੁਰਾ ਅਤੇ ਸੈਦਪੁਰ ਵਿਚ ਕਰੀਬ 13 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ।ਇੰਨਾ ਸੜਕਾਂ ਵਿੱਚ ਪਿੰਡ ਸੈਦਪੁਰ ਤੋਂ ਧਰਮੂ ਚੱਕ ਅਤੇ ਸੈਦਪੁਰ ਤੋਂ ਅੰਮ੍ਰਿਤਸਰ ਮਹਿਤਾ ਰੋਡ ਵਾਇਆ ਜਲਾਲ ਸੜਕ ਸ਼ਾਮਿਲ ਹੈ। 

ਇਸ ਦੇ ਨਾਲ ਹੀ ਸੈਦਪੁਰ ਕਾਲੇ ਕੇ ਬਟਾਰੀ ਰੋਡ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਦੇ ਵਿਧਾਇਕਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਾਡੇ ਵੱਲੋ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ।   

ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ ਜਿਸ ਵਿੱਚ ਉਹਨਾਂ ਦੀ ਜਰੂਰਤ ਅਨੁਸਾਰ ਲੋੜਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਹਲਕੇ ਦੀਆਂ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਬਾਕੀ ਸੜਕਾਂ ਵੀ ਨਵੀਆਂ ਬਣ ਰਹੀਆਂ ਹਨ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਨਾਂ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ।ਇਸ ਮੌਕੇ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ  ਪਿੰਡ ਸੈਦਪੁਰ ਹਲਕਾ ਜੰਡਿਆਲਾ ਗੁਰੂ ਦੀ ਸਮੁੱਚੀ ਮੌਜੂਦਾ ਪੰਚਾਇਤ ਅਨੇਕਾਂ ਪਰਿਵਾਰਾਂ ਸਮੇਤ ਆਪਣੀਆ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਈ।

ਕੈਬਨਿਟ ਮੰਤਰੀ ਨੇ ਇਹਨਾਂ ਸ਼ਾਮਿਲ ਹੋਏ ਮੋਹਤਬਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਹਰੇਕ ਵਰਕਰ ਦਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੇ ਵਰਕਰ ਸਾਡਾ ਪਰਿਵਾਰ ਹਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD