Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਐਸ ਏ ਐਸ ਨਗਰ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਮਹਾਵੀਰ ਸਿਹਾਗ ਦੇ ਸਨਸਨੀਖੇਜ਼ ਕਤਲ ਵਿੱਚ ਲੋੜੀਂਦਾ ਸੀ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ

Crime News Punjab, Punjab Police, Police, Crime News, SAS Nagar Police, Mohali Police, Derabassi

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 05 Aug 2025

Last updated on: Aug 06, 2025, 17:11 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਅਤੇ ਖਤਰਨਾਕ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਡੇਰਾਬੱਸੀ ਵਿੱਚ ਗੁਲਾਬਗੜ੍ਹ ਰੋਡ 'ਤੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦਿੱਤੀ।

ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਐਸ.ਏ.ਐਸ. ਨਗਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਅਪਰਾਧੀਆਂ ਦੀ ਪਛਾਣ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਦੇ ਪਿੰਡ ਲੱਖਾਸਰ ਦੇ ਰਹਿਣ ਵਾਲੇ ਸੁਮਿਤ ਬਿਸ਼ਨੋਈ ਅਤੇ ਜ਼ਿਲ੍ਹਾ ਸੋਨੀਪਤ ਦੇ ਪਿੰਡ ਸਾਰਾਗਥਲ ਦੇ ਰਹਿਣ ਵਾਲੇ ਪੰਕਜ ਮਲਿਕ ਵਜੋਂ ਹੋਈ ਹੈ।

ਐਸ ਐਸ ਪੀ ਨੇ ਦੱਸਿਆ, "18 ਮਈ, 2025 ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਲੱਖਾਸਰ ਵਿਖੇ ਮਹਾਂਵੀਰ ਸਿਹਾਗ ਦੇ ਸਨਸਨੀਖੇਜ਼ ਕਤਲ ਵਿੱਚ ਦੋਸ਼ੀ ਸੁਮਿਤ ਬਿਸ਼ਨੋਈ ਨੂੰ ਲੋੜੀਂਦਾ ਘੋਸ਼ਿਤ ਕੀਤਾ ਗਿਆ ਸੀ। ਇਸ ਸਬੰਧ ਵਿੱਚ ਐਫਆਈਆਰ ਨੰਬਰ 112/2025 ਅਧੀਨ ਧਾਰਾ 103(1),3(5) ਬੀ ਐਨ ਐਸ, 27 ਆਰਮਜ਼ ਐਕਟ ਥਾਣਾ ਗੋਲੂ ਵਾਲਾ ਜ਼ਿਲ੍ਹਾ ਹਨੂੰਮਾਨਗੜ੍ਹ ਵਿਖੇ ਦਰਜ ਕੀਤੀ ਗਈ ਸੀ ਅਤੇ ਇੰਸਪੈਕਟਰ ਜਨਰਲ (ਆਈ ਜੀ) ਬੀਕਾਨੇਰ ਰੇਂਜ ਨੇ ਉਸਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।"

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਐਸ ਐਸ ਪੀ ਨੇ ਦੱਸਿਆ ਕਿ ਡੇਰਾਬੱਸੀ ਖੇਤਰ ਵਿੱਚ ਸੁਮਿਤ ਬਿਸ਼ਨੋਈ ਦੀ ਮੌਜੂਦਗੀ ਬਾਰੇ ਅੱਜ ਸਵੇਰੇ ਇੱਕ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ, "ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਅਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ ਜੀ ਟੀ ਐਫ਼ ਪੰਜਾਬ ਅਤੇ ਐਸ ਏ ਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਉਸਨੂੰ ਉਸਦੇ ਸਾਥੀ ਪੰਕਜ ਸਮੇਤ ਗੁਲਾਬਗੜ੍ਹ ਰੋਡ, ਡੇਰਾਬੱਸੀ 'ਤੇ ਸਥਿਤ ਇੱਕ ਪੀ ਜੀ ਵਿੱਚੋਂ ਲੱਭ ਲਿਆ। 

ਹਾਲਾਂਕਿ, ਜਦੋਂ ਟੀਮ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਗੋਲੀਬਾਰੀ ਕਰ ਦਿੱਤੀ। ਜੁਆਬੀ ਗੋਲੀਬਾਰੀ ਵਿੱਚ, ਸੁਮਿਤ ਦੀ ਖੱਬੀ ਲੱਤ ਵਿੱਚ ਸੱਟ ਲੱਗ ਗਈ, ਜਦੋਂ ਕਿ ਦੋਸ਼ੀ ਤੋਂ ਇੱਕ .32 ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।" ਐਸ ਐਸ ਪੀ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਗੈਂਗਸਟਰ ਆਰਜ਼ੂ ਬਿਸ਼ਨੋਈ ਮੁਲਜ਼ਮਾਂ ਨੂੰ ਹੈਂਡਲ ਕਰ ਰਿਹਾ ਸੀ। 

"ਆਰਜ਼ੂ ਦੇ ਨਿਰਦੇਸ਼ਾਂ 'ਤੇ, ਸੁਮਿਤ ਮਹਾਵੀਰ ਸਿਹਾਗ ਦੇ ਕਤਲ ਵਿੱਚ ਇੱਕ ਸ਼ੂਟਰ ਵਜੋਂ ਸ਼ਾਮਲ ਸੀ ਜਦੋਂ ਕਿ ਪੰਕਜ ਬਾਕੀ ਕੰਮਾਂ ਲਈ ਮੱਦਦ ਕਰ ਰਿਹਾ ਸੀ। ਐਸ ਐਸ ਪੀ ਨੇ ਅੱਗੇ ਦੱਸਿਆ, "ਉਹ ਪਿਛਲੇ ਕੁਝ ਦਿਨਾਂ ਤੋਂ ਪੀ ਜੀ ਵਿੱਚ ਵਿਸ਼ਾਲ ਨਾਮ ਦੀ ਜਾਅਲੀ ਆਈ ਡੀ 'ਤੇ ਰਹਿ ਰਹੇ ਸਨ।" ਉਨ੍ਹਾਂ ਕਿਹਾ ਕਿ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਸੀ ਅਤੇ ਹੋਰ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , SAS Nagar Police , Mohali Police , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD