Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੁਲਾਈ ਦੇ ਆਖੀਰ ਤੱਕ ਹਰਿਆਣਾ ਦਾ ਲਿੰਗਨੁਪਾਤ ਵੱਧ ਕੇ ਹੋਇਆ 907, ਜੋ ਪਿਛਲੇ ਸਾਲ ਇਸੀ ਸਮੇਂ ਵਿੱਚ ਸੀ 889

ਰਿਵਰਸ ਟ੍ਰੈਕਿੰਗ ਦੌਰਾਨ ਅਵੈਧ ਗਰਭਪਾਤ ਦੇ ਮਾਮਲਿਆਂ ਵਿੱਚ ਜੁਲਾਈ ਵਿੱਚ 32 ਐਫਆਈਆਰ ਕੀਤੀਆਂ ਗਈਆਂ ਦਰਜ, 32 ਗਿਰਫਤਾਰ

Sudhir Rajpal, State Task Force, Additional Chief Secretary Haryana

Web Admin

Web Admin

5 Dariya News

ਚੰਡੀਗੜ੍ਹ , 05 Aug 2025

Last updated on: Aug 06, 2025, 17:44 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਲਿੰਗਨੁਪਾਤ ਵਿੱਚ ਸੁਧਾਰ ਤਹਿਤ ਰਾਜ ਟਾਸਕ ਫੋਰਸ (ਐਸਟੀਐਫ) ਦੀ ਹਫਤਾਵਾਰ ਮੀਟਿੰਗ ਅੱਜ ਇੱਥੇ ਆਯੋਜਿਤ ਮੁੱਖ ਸਕੱਤਰ, ਸਿਹਤ ਸ੍ਰੀ ਸੁਧੀਰ ਰਾਜਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਤਹਿਤ ਅਵੈਧ ਗਰਭਪਾਤ 'ਤੇ ਰੋਕ ਲਗਾਉਣ ਅਤੇ ਰਾਜ ਦੇ ਲਿੰਗਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਯਤਨਾਂ ਨੂੰ ਤੇਜ ਕਰਨ 'ਤੇ ਜੋਰ ਦਿੱਤਾ ਗਿਆ।

ਮੀਟਿੰਗ ਵਿੱਚ ਦਸਿਆ ਗਿਆ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਨਾਲ ਉਤਸਾਹਜਨਕ ਨਤੀਜੇ ਸਾਹਮਣੇ ਆਏ ਹਨ, ਇਸ ਸਾਲ (2025) 1 ਜਨਵਰੀ ਤੋਂ 31 ਜੁਲਾਈ ਤੱਕ ਸੂਬੇ ਦਾ ਲਿੰਗਨੁਪਾਤ ਸੁਧਰ ਕੇ 907 ਹੋ ਗਿਆ ਹੈ, ਜੋ ਪਿਛਲੇ ਸਾਲ ਇਸੀ ਸਮੇਂ ਦੌਰਾਨ 889 ਸੀ। ਵਧੀਕ ਮੁੱਖ ਸਕੱਤਰ ਨੇ ਅਵੈਧ ਗਰਭਪਾਤ ਖਿਲਾਫ ਸਖਤ ਕਾਰਵਾਈ ਦੀ ਜਰੂਰਤ 'ਤੇ ਜੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਡਾਕਟਰਾਂ ਦੇ ਲਾਇਸੈਂਸ ਰੱਦ ਕਰਨਾ ਵੀ ਸ਼ਾਮਿਲ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਾਰੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਅਤੇ 12 ਹਫਤੇ ਤੋਂ ਵੱਧ ਦੇ ਗਰਭਪਾਤ ਦੇ ਮਾਮਲਿਆਂ ਵਿੱਚ ਰਿਵਰਸ ਟ੍ਰੈਕਿੰਗ ਲਾਗੂ ਕਰ ਰਿਹਾ ਹੈ, ਖਾਸ ਕੇ ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਮਹਿਲਾਵਾਂ ਦੀ ਪਹਿਲਾਂ ਤੋਂ ਹੀ ਇੱਕ ਜਾਂ ਵੱਧ ਕੁੜੀਆਂ ਹਨ। ਇਕੱਲੇ ਜੁਲਾਈ ਵਿੱਚ ਸ਼ੱਕੀ ਰਿਵਰਸ ਟੈ੍ਰਕਿੰਗ ਮਾਮਲਿਆਂ ਵਿੱਚ 32 ਐਫਆਈਆਰ ਦਰਜ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 32 ਗਿਰਫਤਾਰੀਆਂ ਹੋਈਆਂ। ਇਸ ਤੋਂ ਇਲਾਵਾ, ਚਾਰ ਹੋਰ ਮਾਮਲਿਆਂ ਵਿੱਚ ਐਫਆਈਆਰ ਪ੍ਰਕ੍ਰਿਆਧੀਨ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਿਜੀ ਹਸਪਤਾਲਾਂ ਅਤੇ ਕਲੀਨਿਕਸ ਨੂੰ 38 ਨੋਟਿਸ ਜਾਰੀ ਕੀਤੇ ਗਏ ਹਨ।

ਇੱਕ ਅਨੋਖੀ ਅਤੇ ਸਮਾਵੇਸ਼ੀ ਪਹਿਲਕਦਮੀ ਤਹਿਤ ਵਧੀਕ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤਾ ਕਿ ਟ੍ਰਾਂਸਜੇਂਡਰ ਕਮਿਉਨਿਟੀ ਪੂਰੇ ਸੂਬੇ ਵਿੱਚ ਕੁੜੀਆਂ ਦੇ ਜਨਮ ਦਾ ਜਸ਼ਨ ਮਨਾਉਣ ਵਿੱਚ ਸਰਗਰਮ ਰੂਪ ਨਾਲ ਸ਼ਾਮਿਲ ਹਨ। ਇਸ ਯਤਨ ਤਹਿਤ ਟ੍ਰਾਂਸਜੇਂਡਰ ਕਮਿਊਨਿਟੀ ਦੇ ਮੈਂਬਰ ਉਨ੍ਹਂਾਂ ਘਰਾਂ ਵਿੱਚ ਜਾਣਗੇ, ਜਿੱਥੇ ਕੁੜੀ ਦਾ ਜਨਮ ਹੁੰਦਾ ਹੈ। ਠੀਕ ਉਦਾਂ ਹੀ ਜਿਵੇਂ ਉਹ ਰਿਵਾਇਤੀ ਰੂਪ ਨਾਲ ਮੁੰਡਿਆਂ ਦੇ ਜਨਮ 'ਤੇ ਕਰਦੇ ਹਨ ਅਤੇ ਕੁੜੀ ਦੇ ਪਰਿਵਾਰ ਨੂੰ ਤੁਹਾਡੀ ਬੇਟੀ ਹਮਾਰੀ ਬੇਟੀ ਯੋਜਨਾ ਤਹਿਤ ਐਲਆਈਸੀ ਵਿੱਚ ਨਿਵੇਸ਼ ਕੀਤੇ ਗਏ 21,000 ਰੁਪਏ ਦਾ ਪ੍ਰਮਾਣ ਪੱਤਰ ਪ੍ਰਦਾਨ ਕਰਣਗੇ। 

ਇਸ ਦੇ ਲਈ, ਹਰਿਆਣਾ ਸਰਕਾਰ ਟ੍ਰਾਂਸਜੇਂਡਰ ਕਮਿਉਨਿਟੀ ਨੂੰ ਵੀ ਪ੍ਰੋਤਸਾਹਿਤ ਕਰੇਗੀ ਅਤੇ ਅਜਿਹੇ ਟ੍ਰਾਂਸਜੇਂਡਰਾਂ ਦਾ ਘੱਟੋ ਘੱਟ 1,100 ਰੁਪਏ ਦੀ ਰਕਮ ਦੇਣ ਦਾ ਪ੍ਰਸਤਾਵ ਹੈ। ਇਹ ਪੂਰੀ ਮੁਹਿੰਮ ਸਬੰਧਿਤ ਜਿਲ੍ਹਾ ਦੇ ਮੁੱਖ ਮੈਡੀਕਲ ਅਧਿਕਾਰੀ (ਸੀਐਮਓ) ਦੀ ਦੇਖਰੇਖ ਵਿੱਚ ਚਲਾਈ ਜਾਵੇਗੀ। ਵਧੀਕ ਮੁੱਖ ਸਕੱਤਰ ਨੇ ਲਿੰਗ ਨਿਰਧਾਰਣ ਟੇਸਟਾਂ ਅਤੇ ਅਵੈਧ ਗਰਭਪਾਤ ਵਿੱਚ ਸ਼ਾਮਿਲ ਆਈਵੀਐਫ ਕੇਂਦਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ। 

ਇਹ ਫੈਸਲਾ ਕੀਤਾ ਗਿਆ ਕਿ ਬਿਹਤਰ ਨਿਗਰਾਨੀ ਲਈ ਆਈਵੀਐਫ ਰਾਹੀਂ ਹੋਣ ਵਾਲੇ ਸਾਰੇ ਇਮਪਲਾਂਟੇਸ਼ਨਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ (ਏਐਨਸੀ) ਤਹਿਤ ਰਜਿਸਟਰਡ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਅਵੈਧ ਗਰਭਪਾਤ ਕੇਂਦਰਾਂ 'ਤੇ ਨਜਰ ਰੱਖਣ ਅਤੇ ਦੋਸ਼ੀਆਂ ਨੂੰ ਗਿਰਫਤਾਰ ਕਰਨ ਲਈ ਸਿਹਤ ਵਿਭਾਗ ਦੀ ਟੀਮਾਂ ਦੇ ਨਾਲ ਸਰਗਰਮ ਰੂਪ ਨਾਲ ਤਾਲਮੇਲ ਕਰਨ ਲਈ ਵੀ ਕਿਹਾ, ਨਾਲ ਹੀ ਅਗਲੇ ਹਫਤੇ ਤੱਕ ਹੁਣ ਤੱਕ ਦਰਜ ਕੀਤੀ ਗਈ ਐਫਆਈਆਰ ਵਿੱਚ ਹੋਈ ਪ੍ਰਗਤੀ 'ਤੇ ਰਿਪੋਰਟ ਵੀ ਮੰਗੀ।

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਦਸਿਆ ਕਿ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ 'ਤੇ ਇੱਕ ਜਾਗਰੁਕਤਾ ਇਸ਼ਤਿਹਾਰ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਪੂਰੇ ਸੂਬੇ ਦੇ ਸਿਨੇਮਾਘਰਾਂ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ੍ਰੀ ਰਿਪੂਦਮਨ ਸਿੰਘ ਢਿੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Sudhir Rajpal , State Task Force , Additional Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD