Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ 5 ਵਿਭਾਗ, 2 ਕੇਂਦਰ ਅਤੇ 17 ਪ੍ਰੋਗਰਾਮ ਸ਼ੁਰੂ ਕਰਨ ਲਈ 46 ਨਵੀਆਂ ਅਸਾਮੀਆਂ ਲਈ ਪ੍ਰਵਾਨਗੀ ਮਿਲੀ

Central University of Punjab, CUPB, Bathinda, Prof Raghvendra P Tiwari

Web Admin

Web Admin

5 Dariya News

ਬਠਿੰਡਾ , 06 Aug 2025

Last updated on: Aug 06, 2025, 18:22 IST

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਦੇ ਆਪਣੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਇੱਕ ਹੋਰ ਵੱਡੀ ਪ੍ਰਾਪਤੀ ਕੀਤੀ ਹੈ। ਯੂਨੀਵਰਸਿਟੀ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ 46 ਨਵੀਆਂ ਅਸਾਮੀਆਂ (44 ਅਧਿਆਪਨ ਅਤੇ 2 ਗੈਰ-ਅਧਿਆਪਨ) ਦੀ ਸਥਾਪਨਾ ਲਈ ਪ੍ਰਵਾਨਗੀ ਮਿਲੀ ਹੈ। ਇਸ ਦੇ ਨਾਲ ਯੂਨੀਵਰਸਿਟੀ ਹੁਣ 5 ਨਵੇਂ ਵਿਭਾਗ, 2 ਕੇਂਦਰ ਸਥਾਪਤ ਕਰੇਗੀ ਅਤੇ 17 ਨਵੇਂ ਅਕਾਦਮਿਕ ਪ੍ਰੋਗਰਾਮ ਲਾਗੂ ਕਰੇਗੀ। ਇਹ ਪ੍ਰਵਾਨਗੀ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਦਿਸ਼ਾ-ਦਰਸ਼ਨ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਦੂਰਦਰਸ਼ੀ ਅਗਵਾਈ ਹੇਠ ਸੰਭਵ ਹੋਈ ਹੈ।

ਹਾਲ ਹੀ ਵਿੱਚ ਸਿੱਖਿਆ ਮੰਤਰਾਲੇ ਵਲੋਂ ਮਿਲੇ ਪੱਤਰ ਅਨੁਸਾਰ, ਯੂਨੀਵਰਸਿਟੀ ਨੂੰ 44 ਅਧਿਆਪਨ ਅਸਾਮੀਆਂ ਅਤੇ 2 ਗੈਰ-ਅਧਿਆਪਨ ਅਸਾਮੀਆਂ ਦੀ ਸਿਰਜਣਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਹੁਣ ਯੂਨੀਵਰਸਿਟੀ ਵਿੱਚ ਕੁੱਲ ਮਨਜ਼ੂਰਸ਼ੁਦਾ ਅਸਾਮੀਆਂ 261 ਅਧਿਆਪਨ ਅਤੇ 137 ਗੈਰ-ਅਧਿਆਪਨ ਹੋ ਗਈਆਂ ਹਨ, ਜੋ ਪਹਿਲਾਂ ਕ੍ਰਮਵਾਰ 217 ਅਤੇ 135 ਸਨ।

ਇਸ ਅਨੁਸਾਰ ਯੂਨੀਵਰਸਿਟੀ ਦੇ ਮੌਜੂਦਾ 31 ਵਿਭਾਗਾਂ ਤੋਂ ਇਲਾਵਾ ਹੇਠ ਲਿਖੇ ਨਵੇਂ ਵਿਭਾਗ ਅਤੇ ਕੇਂਦਰ ਸਥਾਪਤ ਕੀਤੇ ਜਾਣਗੇ:

·      ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਭਾਗ

·      ਕਮਿਊਨਿਟੀ ਮੈਡੀਸਨ ਅਤੇ ਸਿਹਤ ਵਿਭਾਗ

·      ਪ੍ਰਾਹੁਣਾਚਾਰੀ ਅਤੇ ਸੈਰ-ਸਪਾਟਾ ਪ੍ਰਬੰਧਨ ਵਿਭਾਗ

·      ਬਾਇਓਟੈਕਨੋਲੋਜੀ ਅਤੇ ਬਾਇਓਇਨਫਾਰਮੈਟਿਕਸ ਵਿਭਾਗ

·      ਜਨਤਕ ਨੀਤੀ ਅਤੇ ਸ਼ਾਸਨ ਵਿਭਾਗ

·      ਸ਼੍ਰੀ ਗੁਰੂ ਤੇਗ ਬਹਾਦਰ ਸਟੱਡੀ ਸੈਂਟਰ ਫਾਰ ਇੰਡੀਅਨ ਸਿਵਲਾਈਜੇਸ਼ਨ ਐਂਡ ਰਿਲੀਜੀਅਸ ਸਟੱਡੀਜ਼

·      ਸੈਂਟਰ ਫਾਰ ਪਾਰਟੀਸ਼ਨ ਐਂਡ ਐਟ੍ਰੋਸਿਟੀਜ਼ ਸਟੱਡੀਜ਼ (ਸਿਰਫ਼ ਖੋਜ ਲਈ)

ਇਹ ਵਿਭਾਗ ਅਤੇ ਕੇਂਦਰ ਹੇਠ ਲਿਖੇ ਨਵੇਂ ਇੰਟੈਗ੍ਰੇਟਡ ਗ੍ਰੈਜੂਏਟ, ਪੋਸਟ-ਗ੍ਰੈਜੂਏਟ ਅਤੇ ਰਿਸਰਚ ਪੱਧਰ ਦੇ ਕੋਰਸ ਚਲਾਉਣਗੇ, ਜਿਨ੍ਹਾਂ ਵਿੱਚੋਂ ਮੁੱਖ ਹਨ:

·      ਬੀ.ਏ. ਬੀ.ਐਡ. / ਬੀ.ਐਸ.ਸੀ. ਬੀ.ਐਡ.

·      ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ.-ਐਮ.ਟੈਕ. ਅਤੇ ਪੀਐਚ.ਡੀ.

·      ਹੋਸਪਿਟੈਲਿਟੀ ਅਤੇ ਟੂਰਿਜ਼ਮ ਮੈਨੇਜਮੈਂਟ ਵਿੱਚ ਬੀਬੀਏ, ਐਮਬੀਏ ਅਤੇ ਪੀ.ਐੱਚ.ਡੀ.

·      ਬਾਇਓਟੈਕਨਾਲੋਜੀ ਵਿੱਚ ਐਮ.ਐਸ.ਸੀ. ਅਤੇ ਪੀਐਚ.ਡੀ.

·      ਕਮਿਊਨਿਟੀ ਮੈਡੀਸਨ ਵਿੱਚ ਐਮ.ਐਸ.ਸੀ., ਪੀਜੀ ਡਿਪਲੋਮਾ ਅਤੇ ਪੀਐਚ.ਡੀ.

·      ਪਬਲਿਕ ਪਾਲਿਸੀ ਅਤੇ ਗਵਰਨੈਂਸ ਵਿੱਚ ਐਮ.ਏ. ਅਤੇ ਪੀਐਚ.ਡੀ.

·      ਭਾਰਤੀ ਸੱਭਿਅਤਾ ਅਤੇ ਧਾਰਮਿਕ ਅਧਿਐਨ ਵਿੱਚ ਐਮ.ਏ. ਅਤੇ ਪੀਐਚ.ਡੀ.

·      ਵੰਡ ਅਤੇ ਅੱਤਿਆਚਾਰ ਅਧਿਐਨ ਵਿੱਚ ਪੀਐਚ.ਡੀ.

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਵਾਨਗੀ ਯੂਨੀਵਰਸਿਟੀ ਦੇ ਅਕਾਦਮਿਕ ਵਿਸਥਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ਼ ਯੂਨੀਵਰਸਿਟੀ ਦੀ ਅਕਾਦਮਿਕ ਸਾਖ ਨੂੰ ਹੀ ਮਜ਼ਬੂਤ ਨਹੀਂ ਕਰੇਗਾ, ਸਗੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀ ਪੰਜਾਬ ਦੀ ਸਭਿਆਚਾਰਕ ਅਤੇ ਆਤਮਿਕ ਧਰਤੀ ਵੱਲ ਆਕਰਸ਼ਿਤ ਕਰੇਗਾ।

ਉਹਨਾਂ ਨੇ ਇਹ ਵੀ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਟੱਡੀ ਸੈਂਟਰ ਦੀ ਸਥਾਪਨਾ, ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗੀ, ਜੋ ਉਨ੍ਹਾਂ ਦੇ ਆਦਰਸ਼ਾਂ ਅਤੇ ਕੁਰਬਾਨੀ ਦੀ ਵਿਰਾਸਤ ਨੂੰ ਸਮਝਣ ਅਤੇ ਭਵਿੱਖੀ ਪੀੜ੍ਹੀਆਂ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ। ਪ੍ਰੋ. ਤਿਵਾਰੀ ਨੇ ਦੱਸਿਆ ਕਿ ਸੀਯੂ ਪੰਜਾਬ ਨੇ ਪਹਿਲਾਂ ਹੀ ਵਿਗਿਆਨ, ਮਨੁੱਖਤਾ, ਕਾਨੂੰਨ, ਪ੍ਰਬੰਧਨ ਅਤੇ ਸਮਾਜਿਕ ਵਿਗਿਆਨ ਵਿੱਚ ਰਾਸ਼ਟਰੀ ਪੱਧਰ 'ਤੇ ਮਾਣਯੋਗ ਸਥਾਨ ਹਾਸਲ ਕਰ ਲਿਆ ਹੈ। 

ਨਵੇਂ ਵਿਭਾਗਾਂ ਅਤੇ ਕੇਂਦਰਾਂ ਦੀ ਸਥਾਪਨਾ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ, ਕਮਿਊਨਿਟੀ ਸਿਹਤ, ਜਨਤਕ ਨੀਤੀ, ਧਾਰਮਿਕ ਅਧਿਐਨ ਅਤੇ ਜੀਵ ਵਿਗਿਆਨ ਵਰਗੇ ਉਭਰਦੇ ਖੇਤਰਾਂ ਵਿੱਚ ਯੂਨੀਵਰਸਿਟੀ ਦਾ ਯੋਗਦਾਨ ਹੋਰ ਵਧੇਗਾ। ਪ੍ਰੈਸ ਕਾਨਫਰੰਸ ਵਿੱਚ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸੁਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ ਅਤੇ ਰਜਿਸਟਰਾਰ ਡਾ. ਵਿਜੇ ਸ਼ਰਮਾ ਸਮੇਤ ਕਈ ਪ੍ਰਮੁੱਖ ਹਸਤੀਆਂ ਮੌਜੂਦ ਸਨ। ਯੂਨੀਵਰਸਿਟੀ ਭਾਈਚਾਰੇ ਨੇ ਇਸ ਮਹੱਤਵਪੂਰਨ ਪ੍ਰਾਪਤੀ ਦਾ ਦਿਲੋਂ ਸਵਾਗਤ ਕੀਤਾ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਦੂਰਅੰਦੇਸ਼ੀ ਅਤੇ ਪ੍ਰੇਰਨਾਦਾਇਕ ਅਗਵਾਈ ਦੀ ਸ਼ਲਾਘਾ ਕੀਤੀ, ਜਿਸਨੇ ਅਕਾਦਮਿਕ ਉੱਤਮਤਾ ਅਤੇ ਸੰਸਥਾਗਤ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD