Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Ravjot Singh, Tejvir Singh, Deepti Uppal, Punjab Admin

Web Admin

Web Admin

5 Dariya News

ਚੰਡੀਗੜ੍ਹ , 06 Aug 2025

Last updated on: Aug 06, 2025, 18:30 IST

ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ, ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ।

ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਨਾਲ ਵਿਚਾਰ ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਤੇਜ਼ੀ ਨਾਲ ਹੱਲ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਬੋਰਡ ਵਿੱਚ ਅਸਾਮੀਆਂ ਦਾ ਵਿਸਤ੍ਰਿਤ ਰਿਕਾਰਡ ਤਿਆਰ ਕਰਨ ਦੇ ਨਾਲ-ਨਾਲ ਜੂਨੀਅਰ ਡਰਾਫਟਸਮੈਨ, ਕਲਰਕ, ਪੰਪ ਆਪਰੇਟਰਾਂ ਅਤੇ ਬੇਲਦਾਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਜ਼ਮੀਨੀ ਪੱਧਰ 'ਤੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਰੱਖੇ ਗਏ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰ) ਤੇਜਵੀਰ ਸਿੰਘ, ਸੀਈਓ ਪੀਐਮਆਈਡੀਸੀ ਦੀਪਤੀ ਉੱਪਲ ਅਤੇ ਜਾਇੰਟ ਡਾਇਰੈਕਟਰ ਸਥਾਨਕ ਸਰਕਾਰ ਜਗਦੀਪ ਸਹਿਗਲ, ਫਾਇਰ ਬ੍ਰਿਗੇਡ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਅਮਨਜੋਤ ਸਿੰਘ ਮੋਹਾਲੀ, ਜਨਰਲ ਸਕੱਤਰ ਸਾਹਿਬ ਸਿੰਘ ਖੰਨਾ, ਫਾਇਰ ਬ੍ਰਿਗੇਡ ਕੰਟਰੈਕਟ ਯੂਨੀਅਨ ਪੰਜਾਬ ਦੇ ਪ੍ਰਧਾਨ ਸੋਭਾ ਸਿੰਘ ਅਤੇ ਕਾਸ਼ੀ ਰਾਮ, ਸੋਨੂੰ ਭਗਤ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Ravjot Singh , Tejvir Singh , Deepti Uppal , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD