Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Tarn Taran

Web Admin

Web Admin

5 Dariya News

ਤਰਨਤਾਰਨ , 06 Aug 2025

Last updated on: Aug 07, 2025, 10:54 IST

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਗੁਰਭੇਜ ਸਿੰਘ ਵਾਸੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸਦੀ ਜੱਦੀ ਜ਼ਮੀਨ ਦੀ ਵੰਡ ਦੌਰਾਨ ਉਸਦੀ 2 ਕਨਾਲ ਅਤੇ 2 ਮਰਲੇ ਵਾਹੀਯੋਗ ਜ਼ਮੀਨ ਗਲਤੀ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਤਬਦੀਲ ਕਰ ਦਿੱਤੀ ਗਈ ਸੀ। 

ਉਸਨੇ ਅਪ੍ਰੈਲ 2025 ਵਿੱਚ ਸਰਕਾਰੀ ਖਜ਼ਾਨੇ ਵਿੱਚ ਫੀਸਾਂ ਦੀ ਅਦਾਇਗੀ ਸਮੇਤ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰ ਲਈਆਂ ਸਨ। ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਅਤੇ ਜ਼ਰੂਰੀ ਸਟੈਂਪ ਪੇਪਰ ਪ੍ਰਾਪਤ ਕਰਨ ਦੇ ਬਾਵਜੂਦ, ਉਹ ਆਪਣੀ ਜ਼ਮੀਨ ਦੀ ਰਜਿਸਟਰੀ  ਕਰਵਾਉਣ ਵਿੱਚ ਅਸਫਲ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਜ਼ਮੀਨ ਦੀ ਰਜਿਸਟਰੀ ਆਪਣੇ ਨਾਮ ’ਤੇ ਕਰਵਾਉਣ ਲਈ ਉਸਨੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਨੇ ਜਾਣਬੁੱਝ ਕੇ ਉਕਤ ਰਜਿਸਟਰੀ ਲਈ ਤਹਿਸੀਲਦਾਰ ਭਿਖੀਵਿੰਡ ਤੋਂ ਉਸਦੀ 24.04.2025 ਦੀ ਅਪਾਇੰਟਮੈਂਟ ਰੱਦ ਕਰਵਾਈ। 

ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਰਜਿਸਟਰੀ ਕਲਰਕ ਸਵਿੰਦਰ ਸਿੰਘ ਉਸਦੇ ਕੇਸ ਦੀ ਪ੍ਰਕਿਰਿਆ ਲਈ 32,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਨ ਲਈ, ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਡੀਐਸਪੀ ਵੀ.ਬੀ. ਯੂਨਿਟ ਤਰਨਤਾਰਨ ਨੂੰ ਦਿੱਤੀ।

ਸ਼ਿਕਾਇਤਕਰਤਾ ਦਾ ਬਿਆਨ ਵਿਜੀਲੈਂਸ ਬਿਊਰੋ, ਯੂਨਿਟ ਤਰਨਤਾਰਨ ਵਿਖੇ ਦਰਜ ਕੀਤਾ ਗਿਆ । ਇਸ ਤੋਂ ਬਾਅਦ ਦੋਸ਼ੀ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 37,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ਅਤੇ ਉਕਤ ਦੋਸ਼ੀ ਵਿਰੁੱਧ ਪੀ.ਸੀ. ਕਾਨੂੰਨ 1988 ਦੀ ਧਾਰਾ 7,7-ਏ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿੱਚ ਪੀ.ਸੀ. (ਸੋਧ) ਕਾਨੂੰਨ ਦੁਆਰਾ ਐਫ.ਆਈ.ਆਰ. ਦਰਜ ਕਰ ਲਈ ਗਈ।  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD