Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਕੁਰੂਕਸ਼ਤੇਰ ਵਿੱਚ ਹੋਵੇਗਾ ਸ਼ਾਨਦਾਰ ਰਾਜ ਪੱਧਰੀ ਆਯੋਜਨ - ਨਾਇਬ ਸਿੰਘ ਸੈਣੀ

ਧਰਮ ਅਤੇ ਮਨੁੱਖਤਾ ਦੀ ਪ੍ਰੇਰਣਾ ਬਣੇਗਾ ਇਹ ਇਤਿਹਾਸਕ ਪ੍ਰੋਗਰਾਮ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Krishan Lal Middha

5 Dariya News

5 Dariya News

5 Dariya News

ਪੰਚਕੂਲਾ , 06 Aug 2025

Last updated on: Aug 07, 2025, 16:23 IST

ਹਰਿਆਣਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ 25 ਨਵੰਬਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਲੱਖ ਦੀ ਗਿਣਤੀ ਵਿੱਚ ਸੰਗਤ ਹਿੱਸਾ ਲਵੇਗੀ। ਇਹ ਪ੍ਰੋਗਰਾਮ ਨਾ ਸਿਰਫ ਗੁਰੂਆਂ ਨੂੰ ਨਮਨ ਕਰਨ ਦਾ ਮੌਕਾ ਹੋਵੇਗਾ, ਸਗੋ ਇਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਬਲਿਦਾਨ, ਧਰਮ ਦੀ ਰੱਖਿਆ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਮਾਧਿਅਮ ਵੀ ਬਣੇਗਾ।

ਇਸ ਆਯੋਜਨ ਨੂੰ ਇਤਿਹਾਸਕ ਅਤੇ ਗਰਿਮਾਮਈ ਬਨਾਉਣ ਲਈ ਸੂਬਾ ਸਰਕਾਰ ਨੇ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਸਿੱਖ ਕਮਿਉਨਿਟੀ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਪੰਚਕੂਲਾ ਵਿੱਚ ਇਸ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪ੍ਰੋਗਰਾਮ ਦੀ ਰੂਪਰੇਖਾ ਕਰਨ ਸਬੰਧੀ ਵਿਸਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਿੱਖ ਸਮਾਜ ਤੋਂ ਆਈ ਪ੍ਰਬੁੱਧ ਵਿਅਕਤੀਆਂ ਨੇ ਆਪਣੇ ਸੁਝਾਅ ਵੀ ਦਿੱਤੇ।

ਚਾਰ ਦਿਸ਼ਾਵਾਂ ਤੋਂ ਕੱਢੀ ਜਾਵੇਗੀ ਸ਼ੋਭਾ ਯਾਤਰਾਵਾਂ

ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਬਲਿਦਾਨ ਦੇ ਸੰਦੇਸ਼ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੂਬੇ ਦੇ ਚਾਰੋਂ ਕੋਨਿਆਂ ਤੋਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਪਹਿਲੀ ਯਾਤਰਾ ਡੱਬਵਾਲੀ ਤੋਂ ਸ਼ੁਰੂ ਹੋ ਕੇ ਰਤਿਆ, ਫਤਿਹਾਬਾਦ, ਸਿਰਸਾ, ਧਮਤਾਨ ਸਾਹਿਬ, ਕੈਥਲ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। 

ਦੂਜੀ ਯਾਤਰਾ ਲੋਹਗੜ੍ਹ ਤੋਂ ਸ਼ੁਰੂ ਹੋਵੇਗੀ, ਜੋ ਸਢੋਰਾ, ਬਿਲਾਸਪੁਰ, ਜਗਾਧਰੀ, ਯਮੁਨਾਨਗਰ, ਰਾਦੌਰ ਤੇ ਲਾਡਵਾ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਇਸੀ ਤਰ੍ਹਾ ਤੀਜੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋ ਕੇ ਗੁਰੂਗ੍ਰਾਮ, ਰੋਹਤਕ, ਸੋਨੀਪਤ, ਪਾਣੀਪਤ, ਕਰਨਾਲ ਤੋਂ ਹੁੰਦੀ ਹੋਈ ਕੁਰੂਕਸ਼ੇਤਰ ਪਹੁੰਚੇਗੀ। ਚੌਥੀ ਯਾਤਰਾ ਕਾਲਕਾ ਤੋਂ ਸ਼ੁਰੂ ਹੋ ਕੇ ਪਿੰਜੌਰ, ਪੰਚਕੁਲਾ, ਅੰਬਾਲਾ, ਸ਼ਾਹਬਾਦ ਤੋਂ ਹੁੰਦੇ ਹੋਏ ਕੁਰੂਕਸ਼ੇਤਰ ਵਿੱਚ ਸਮਾਪਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾਵਾਂ ਦੇ ਨਾਲ-ਨਾਲ ਪੂਰੇ ਸੂਬੇ ਵਿੱਚ ਇੱਕ ਮਹੀਨੇ ਤੱਕ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਵਿਧ ਆਯੋਜਨ ਹੋਣਗੇ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜ ਵਿਦਿਆਰਥੀਆਂ ਲਈ ਸੈਮੀਨਾਰ, ਕਵਿਜ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਲੇਖ ਲੇਖਨ ਦੇੇ ਨਾਲ-ਨਾਲ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਧਰਮ ਅਤੇ ਮਨੁੱਖਤਾ ਦੀ ਰੱਖਿਆ ਤਹਿਤ ਦਿੱਤੀ ਗਈ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਵਿਲੱਖਣ ਹੈ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਵੱਲੋਂ ਧਰਮ ਅਤੇ ਮਨੁੱਖਤਾ ਦੀ ਰੱਖਿਆ ਤਹਿਤ ਦਿੱਤੀ ਗਈ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਵਿਲੱਖਣ ਹੈ। ਅਜਿਹਾ ਉਦਾਹਰਣ ਸਾਨੂੰ ਵਿਸ਼ਵ ਦੇ ਕਿਸੇ ਵੀ ਕੌਨੈ ਵਿੱਚ ਦੇਖਣ ਨੂੰ ਨਹੀਂ ਮਿਲਦਾ, ਇਹ ਸਾਡੇ ਸਾਰਿਆਂ ਦੀ ਜਿਮੇਵਾਰੀ ਹੈ ਕਿ ਅਸੀਂ ਭਾਵੀ ਪੀੜੀ ਨੂੰ ਆਪਣੇ ਗੁਰੂਆਂ ਦੇ ਬਲਿਦਾਨ ਅਤੇ ਤਿਆਗ ਨਾਲ ਜਾਣੂ ਕਰਵਾਉਣ, ਤਾਂ ਜੋ ਉਹ ਇਤਿਹਾਸ ਨੂੰ ਜਾਨਣ, ਸਮਝਣ ਅਤੇ ਉਸ ਤੋਂ ਸਿੱਖ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣੀ ਭੁਮਿਕਾ ਨਿਭਾਉਣ।

ਉਨ੍ਹਾਂ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਸਦਾ ਦੇਸ਼, ਸਮਾਜ ਅਤੇ ਧਰਮ ਦੀ ਰੱਖਿਆ ਤਹਿਤ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਦਾ ਇਤਿਹਾਸ ਸੁਨਹਿਰੀ ਹੈ ਅਤੇ ਪਰੰਪਰਾ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜਿਮੇਵਾਰੀ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਰਾਜ ਪੱਧਰੀ ਪ੍ਰੋਗਰਾਮ ਦੇ ਆਯੋਜਨ ਦੌਰਾਨ ਗੁਰੂ ਮਰਿਆਦਾ ਦਾ ਪੂਰਾ ਪਾਲਣ ਯਕੀਨੀ ਕੀਤਾ ਜਾਵੇਗਾ। 

ਇਸ ਦੇ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਸਿੱਖ ਸਮਾਜ ਦੇ ਵਿਦਵਾਨ, ਧਰਮਗੁਰੂ ਅਤੇ ਪ੍ਰਸਾਸ਼ਨਿਕ ਅਧਿਕਾਰੀ ਸ਼ਾਮਿਲ ਹੋਣਗੇ। ਉਨ੍ਹਾਂ ਨੇ ਪ੍ਰਬੁੱਧ ਵਿਅਕਤੀਆਂ, ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਨੂੱ ਅਪੀਲ ਕੀਤੀ ਕਿ ਇੰਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਨਾਉਣ ਵਿੱਚ ਆਪਣਾ ਸਹਿਯੋਗ ਦੇਣ। ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਵਿਸ਼ੇਸ਼ ਡਾਕਿਯੂਮੈਂਟਰੀ ਦਾ ਵਿਮੋਚਨ ਕੀਤਾ ਅਤੇ ਨਾਲ ਹੀ ਇੱਕ ਫੇਸਬੁੱਕ ਪੇਜ ਵੀ ਲਾਂਚ ਕੀਤਾ, ਜਿਸ ਦੇ ਰਾਹੀਂ ਹਰਿਆਣਾ ਤੇ ਦੇਸ਼-ਵਿਦੇਸ਼ ਦੇ ਨਾਗਰਿਕ ਰਾਜ ਪੱਧਰੀ ਪ੍ਰੋਗਰਾਮ ਦੇ ਆਯੋਜਨ ਸਬੰਧੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਯੋਜਨ ਰਾਜ ਸਰਕਾਰ ਵੱਲੋਂ ਸਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਨੂੰ ਭਾਵੀ ਪੀੜੀਆਂ ਤੱਕ ਪਹੁੰਚਾਉਣ ਦਾ ਪਵਿੱਤਰ ਯਤਨ ਹੈ। 

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਪ੍ਰੋਗਰਾਮ ਨੂੰ ਰਾਜ ਪੱਧਰ 'ਤੇ ਮਨਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ - ਸਰਦਾਰ ਜਗਦੀਸ਼ ਸਿੰਘ ਝਿੰਡਾ

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝਿੰਡਾ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਇਸ ਇਤਿਹਾਸਕ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਸਿੱਖ ਸਮਾਜ ਦੇ ਹਿੱਤ ਵਿੱਚ ਭਲਾਈਕਾਰੀ ਕਦਮ ਚੁੱਕ ਰਹੀ ਹੈ ਅਤੇ ਸਿੱਖ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਰਨਣਯੋਗ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਇਹ ਪਹਿਲ ਨਾ ਸਿਰਫ ਸਿੱਖ ਸਾਮਜ ਨੂੰ ਗੌਰਵ ਦੀ ਮੰਜੂਰੀ ਕਰਾਉਂਦੀ ਹੈ, ਸਗੋ ਭਾਵੀ ਪੀੜੀਆਂ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਇਤਿਹਾਸ ਨਾਲ ਜੋੜਨ ਦਾ ਮਾਧਿਅਮ ਵੀ ਬਣ ਰਹੀ ਹੈ।

ਉਨ੍ਹਾਂ ਨੇ ਭਰੋਸਾ ਦਿੱਤਾ ਕਿ 25 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਇਸ ਸ਼ਾਨਦਾਰ ਪ੍ਰੋਗਰਾਮ ਨੂੰਸਫਲ ਬਨਾਉਣ ਲਈ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਚੇ ਸਿੱਖ ਸਮਾਜ ਸਰਕਾਰ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਗੇਾ। ਮੀਟਿੰਗ ਵਿੱਚ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਣ ਮਿੱਢਾ, ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀ, ਸਾਬਕਾ ਮੰਤਰੀ ਸ੍ਰੀ ਮਨੀਸ਼ ਗਰੋਵਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਦੇ ਪ੍ਰਤੀਨਿਧੀ ਮੌਜੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Krishan Lal Middha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD