Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

5.25 ਕਰੋੜ ਨਾਲ ਹੋਣਗੇ ਫਿਰੋਜ਼ਪੁਰ ਦਿਹਾਤੀ ਦੀਆਂ ਦਾਣਾ ਮੰਡੀਆਂ ਵਿੱਚ ਵਿਕਾਸ ਕਾਰਜ - ਰਜਨੀਸ਼ ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 06 Aug 2025

Last updated on: Aug 07, 2025, 17:58 IST

ਸੀਜ਼ਨ ਦੌਰਾਨ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਬੁਨਿਆਦੀ ਸੇਵਾਵਾਂ ਅਤੇ ਸਹੂਲਤਾਂ, ਫਸਲਾਂ ਦੀ ਰੱਖ ਰਖਾਵ ਲਈ ਸਵਾ ਪੰਜ (5.25) ਕਰੋੜ ਰੁਪਏ ਦੇ ਵਿਕਾਸ ਕਾਰਜ ਨਾਲ ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਦਾਣਾ ਮੰਡੀਆਂ ਨੂੰ ਸੰਵਾਰਿਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਦਾਣਾ ਮੰਡੀਆਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। 

ਵਿਧਾਇਕ ਰਜਨੀਸ਼ ਦਹੀਯਾ ਦੇ ਦਫਤਰ ਵਿਖੇ ਜ਼ਿਲ੍ਹਾ ਮੰਡੀ ਅਫਸਰ ਜਸਪ੍ਰੀਤ ਸਿੰਘ ਬਰਾੜ ਅਤੇ ਮਾਰਕੀਟ ਕਮੇਟੀ ਤਲਵੰਡੀ ਭਾਈ,ਮਮਦੋਟ ਅਤੇ ਫਿਰੋਜ਼ਪੁਰ ਛਾਉਣੀ ਦੇ ਸਕੱਤਰ ਸਾਹਿਬਾਨਾਂ ਨਾਲ ਮੀਟਿੰਗ ਕਰਦਿਆਂ ਹੋਇਆ ਹੋਣ ਵਾਲੇ ਵਿਕਾਸ ਕਾਰਜਾਂ ਦੀ ਸੰਖੇਪ ਜਾਣਕਾਰੀ ਹਾਸਲ ਕੀਤੀ ਅਤੇ ਆਉਂਦੇ ਦਿਨਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਬੰਧੀ  ਵਿਚਾਰ ਵਟਾਂਦਰਾ ਕੀਤਾ ਗਿਆ। 

ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਤਲਵੰਡੀ ਭਾਈ ਦਾਣਾ ਮੰਡੀ ਵਿੱਚ 2, ਘੱਲ ਖੁਰਦ ਵਿਖੇ ਇੱਕ, ਲੋਹਾਮ ਵਿਖੇ 1 ਅਤੇ ਕਬਰਵੱਛਾ ਵਿਖੇ ਇਕ, ਫਿਰੋਜ਼ਪੁਰ ਛਾਉਣੀ ਅਤੇ ਲੋਹਗੜ ਮੰਡੀ ਵਿੱਚ ਇੱਕ ਇੱਕ ਨਵੇਂ ਸ਼ੈਡ ਬਣਾਏ ਜਾਣਗੇ। ਇਸ ਤੋਂ ਇਲਾਵਾ ਮਮਦੋਟ ਦਾਣਾ ਮੰਡੀ ਵਿੱਚ ਸ਼ੈਡ ਦੀ ਰਿਪੇਅਰ ਹੋਵੇਗੀ ਅਤੇ ਸਬਜ਼ੀਆਂ ਵਾਲੇ ਯਾਰਡ ਨੂੰ ਕੰਕਰੀਟ ਫਲੋਰਿੰਗ ਨੂੰ ਪੱਕਾ ਕੀਤਾ ਜਾਵੇਗਾ।

ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮੰਡੀ ਬੋਰਡ ਵਿਭਾਗ ਦੀ ਨਿਗਰਾਨੀ ਹੇਠ ਮੁਕੰਮਲ ਹੋਣ ਵਾਲੇ ਇਨਾਂ ਵਿਕਾਸ ਕਾਰਜਾਂ ਰਾਹੀਂ ਨਵੇਂ ਬਣਨ ਵਾਲੇ ਸ਼ੈਡਾਂ ਵਿੱਚ ਜਿਥੇ ਫਸਲਾਂ ਦੀ ਵਧੀਆ ਤਰੀਕੇ ਨਾਲ ਸਾਂਭ ਸੰਭਾਲ ਹੋਵੇਗੀ ਉੱਥੇ ਕਿਸਾਨਾਂ ਨੂੰ ਵੀ ਧੁੱਪ- ਮੀਹ ਤੋਂ ਬਚਾਉਣ ਵਿੱਚ ਸਹਾਈ ਹੋਣਗੇ। ਵਿਧਾਇਕ ਦਹੀਯਾ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ ਸੀਜਨ ਦੌਰਾਨ ਜਦੋਂ ਉਹ ਮੰਡੀਆਂ ਵਿੱਚ ਗਏ ਸੀ ਤਾਂ ਉਹਨਾਂ ਨੇ ਮੰਡੀਆਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੇ  ਧਿਆਨ ਵਿੱਚ ਲਿਆਂਦਾ ਗਿਆ ਸੀ। 

ਕੁੱਝ ਮਹੀਨੇ ਪਹਿਲਾਂ ਤਲਵੰਡੀ ਭਾਈ ਦਾਣਾ ਮੰਡੀ ਵਿਖੇ ਕਰੀਬ ਇੱਕ ਕਰੋੜ ਦੀ ਲਾਗਤ ਨਾਲ ਬਣੇ ਨਵੇਂ ਬਣੇ ਸ਼ੈਡ ਦਾ ਉਦਘਾਟਨ ਵੀ ਕੀਤਾ ਗਿਆ ਸੀ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਜਸਪ੍ਰੀਤ ਸਿੰਘ ਗਿੱਲ, ਤਲਵੰਡੀ ਭਾਈ ਹਰਦੀਪ ਸਿੰਘ, ਮਮਦੋਟ ਬਿਕਰਮਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ| 

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD