Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੋਵੀਨੀਅਰ-ਕਮ-ਡਾਇਰੀ’ ਦਾ ਸ਼ਾਨਦਾਰ ਰਿਲੀਜ਼ ਸਮਾਗਮ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਕੋਟਕਪੂਰਾ , 07 Aug 2025

Last updated on: Aug 07, 2025, 18:17 IST

ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਕੋਟਕਪੂਰਾ ਵਲੋਂ ਤਿਆਰ ਕੀਤੀ ਗਈ ‘ਸੋਵੀਨੀਅਰ-ਕਮ-ਡਾਇਰੀ’ ਦਾ ਰਿਲੀਜ਼ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਹੌਰੀਆ ਦੀ ਅਗਵਾਈ ਵਿੱਚ ਹੋਏ ਸਮਾਗਮ ਦੀ ਸ਼ੁਰੂਆਤ ਜਨਰਲ ਸਕੱਤਰ ਪ੍ਰੋ. ਐੱਚ.ਐੱਸ. ਪਦਮ ਵਲੋਂ ਕੀਤੀ ਗਈ ਅਤੇ ਉਨ੍ਹਾਂ ਹਾਜ਼ਰੀਨ ਨੂੰ ਜੀ ਆਇਆ ਆਖਿਆ। 

ਉਨ੍ਹਾਂ ਨੇ ਇਸ ਡਾਇਰੀ ਦੀ ਲੋੜ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਕਲੱਬ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਦਸਤਾਵੇਜ ਸਮਾਜਿਕ, ਧਾਰਮਿਕ, ਵਪਾਰਕ ਅਤੇ ਵਿਦਿਅਕ ਸੰਸਥਾਵਾਂ ਲਈ ਇਕ ਮਹੱਤਵਪੂਰਨ ਰਾਹਦਾਰੀ ਸਾਬਤ ਹੁੰਦੇ ਹਨ। 

ਉਨ੍ਹਾਂ ਕਿਹਾ ਕਿ ਗੁੱਡ ਮੌਰਨਿੰਗ ਕਲੱਬ ਨੇ ਸਮਾਜ ਸੇਵਾ ਵਿਚ ਆਪਣੀ ਵਿਲੱਖਣ ਪਹਚਾਣ ਬਣਾਈ ਹੈ। ਉਹਨਾ ਗੁੱਡ ਮੌਰਨਿੰਗ ਕਲੱਬ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸਐਸਪੀ ਮੈਡਮ ਡਾ. ਪ੍ਰਗਿਆ ਜੈਨ ਨੇ ਵੀ ਕਲੱਬ ਦੇ ਉਕਤ ਉਪਰਾਲੇ ਦੀ ਪ੍ਰਸੰਸਾ ਕਰਦਿਆਂ ‘ਸੋਵੀਨੀਅਰ-ਕਮ-ਡਾਇਰੀ’ ਦੇ ਰਿਲੀਜ਼ ਸਮਾਗਮ ਦੀ ਮੁਬਾਰਕਬਾਦ ਦਿੱਤੀ।

ਸਟੇਜ ਸੰਚਾਲਨ ਕਰਦਿਆਂ ਕਲੱਬ ਦੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਲੱਬ ਦੀਆਂ ਗਤੀਵਿਧੀਆ ਅਤੇ ‘ਸੋਵੀਨੀਅਰ-ਕਮ-ਡਾਇਰੀ’ ਦੀ ਜਰੂਰਤ ਬਾਰੇ ਸੰਖੇਪ ਵਿੱਚ ਚਾਨਣਾ ਪਾਇਆ। ਪ੍ਰੈਸ ਸਕੱਤਰ ਗੁਰਮੀਤ ਸਿੰਘ ਮੀਤਾ ਨੇ ਦੱਸਿਆ ਕਿ ‘ਸੋਵੀਨੀਅਰ-ਕਮ-ਡਾਇਰੀ’ ਵਿੱਚ ਸਾਰੇ ਪੱਖਾਂ ਦਾ ਧਿਆਨ ਰੱਖਿਆ ਗਿਆ ਹੈ।

ਐੱਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ, ਉਪ ਚੇਅਰਮੈਨ ਸੁਨੀਲ ਕੁਮਾਰ ਬਿੱਟਾ ਗਰੋਵਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸਦਿਉੜਾ ਨੇ ਦੱਸਿਆ ਕਿ ਉਕਤ ਕਿਤਾਬ ਰੂਪੀ ‘ਡਾਇਰੀ’ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਦਫਤਰਾਂ ਤੋਂ ਇਲਾਵਾ ਸ਼ਹਿਰ ਦੀਆਂ ਲਗਭਗ ਸਾਰੀਆਂ ਐਨ.ਜੀ.ਓਜ਼. ਦੇ ਸੰਪਰਕ ਨੰਬਰ ਦਰਜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਸਹਾਇਕ ਖਜਾਨਚੀ ਓਮ ਪ੍ਰਕਾਸ਼ ਗੁਪਤਾ ਅਤੇ ਸਲਾਹਕਾਰ ਡਾ. ਦੇਵ ਰਾਜ ਨੇ ਦੱਸਿਆ ਕਿ ਉਕਤ ਸਮਾਗਮ ਦੌਰਾਨ ਸਹਿਯੋਗੀਆਂ ਸਮੇਤ ਪੀਬੀਜੀ ਵੈਲਫੇਅਰ ਕਲੱਬ ਅਤੇ ਨਿਸ਼ਕਾਮ ਸੇਵਾ ਸੰਮਤੀ ਦਾ ਉਚੇਚੇ ਤੌਰ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਇਸ ਮੌਕੇ ‘ਸਾਥ ਸਮਾਜਿਕ ਗੂੰਜ਼’ ਵੱਲੋਂ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਨੂੰ ਦਰਸਾਉਂਦੀਆਂ ਵਿਲੱਖਣ ਕਿਸਮ ਦੀਆਂ ਪ੍ਰਦਰਸ਼ਨੀਆਂ ਅਤੇ ਸਰਾਂ ਆਰਗੈਨਿਕ ਫਾਰਮ ਵੱਲੋਂ ਜਹਿਰ ਰਹਿਤ ਵਸਤੂਆਂ ਦੀਆਂ ਸਟਾਲਾਂ ਵੀ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੀਤ ਪ੍ਰਧਾਨ ਡਾ. ਰਵਿੰਦਰਪਾਲ ਕੋਛੜ, ਸਕੱਤਰ ਮੁਖਤਿਆਰ ਸਿੰਘ ਮੱਤਾ, ਪੀਆਰਓ ਮਾ. ਸੋਮਨਾਥ ਅਰੋੜਾ ਅਤੇ ਸਰਨ ਕੁਮਾਰ ਸਹਾਇਕ ਪ੍ਰੈਸ ਸਕੱਤਰ ਸਮੇਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD