Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਇਸ ਪਹਿਲਕਦਮੀ ਨਾਲ ਡੇਰਾ ਸੱਚਖੰਡ ਬੱਲਾਂ ਦਾ ਵਾਤਾਵਰਨ ਹੋਵੇਗਾ ਸਾਫ਼

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Balkar Singh, Sant Niranjan Dass Ji, Dera Sachkhand Ballan, Jalandhar

5 Dariya News

5 Dariya News

5 Dariya News

ਬੱਲਾਂ (ਜਲੰਧਰ) , 07 Aug 2025

Last updated on: Aug 08, 2025, 10:53 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ।

ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। 

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਅੱਜ ਵਿਦਿਅਕ ਨਤੀਜਿਆਂ ਵਿੱਚ ਪੰਜਾਬ, ਦੇਸ਼ ਦੀ ਅਗਵਾਈ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਕਮਜ਼ੋਰ ਅਤੇ ਪਛੜੇ ਪਿਛੋਕੜ ਵਾਲੇ ਵਿਦਿਆਰਥੀ ਹੁਣ ਨੀਟ ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਜੋ ਸੂਬੇ ਦੇ ਸਮਰਪਿਤ ਯਤਨਾਂ ਦਾ ਨਤੀਜਾ ਹੈ।

ਸੂਬਾ ਸਰਕਾਰ ਦੀ ਮੀਲ ਦਾ ਪੱਥਰ ਸਾਬਤ ਹੋਣ ਵਾਲੀ ਇਕ ਹੋਰ ਪਹਿਲਕਦਮੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਖ਼ਾਸ ਤੌਰ ਉੱਤੇ ਜ਼ਿਕਰ ਕੀਤਾ। ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਸਕੀਮ ਤਹਿਤ ਪੰਜਾਬ ਵਾਸੀ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕੀਤਾ ਜਾ ਰਿਹਾ ਹੈ। 

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਨਾਲ ਪਰਿਵਾਰਾਂ ਤੋਂ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਨੂੰ ਮਿਆਰੀ ਸਿਹਤ ਸੰਭਾਲ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਡੇਰਾ ਸੱਚਖੰਡ ਬੱਲਾਂ ਵਿੱਚ ਹੁਣ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਸ.ਟੀ.ਪੀ. ਦੀ ਸਮਰੱਥਾ 0.5 ਐਮ.ਐਲ.ਡੀ. (ਮਿਲੀਅਨ ਲਿਟਰ ਪ੍ਰਤੀ ਦਿਨ) ਹੈ ਅਤੇ ਇਸ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਉੱਤੇ 3.4 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿੱਚ ਬਾਕਾਇਦਾ ਸਤਿਕਾਰ ਭੇਟ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਹੋਵੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਵਰਤੋਂ ਹੋਵੇਗੀ, ਜਿਸ ਨਾਲ ਤਕਰੀਬਨ 13 ਹੈਕਟੇਅਰ ਜ਼ਮੀਨ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਹੋਣਗੀਆਂ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਣ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ।

ਮੁੱਖ ਮੰਤਰੀ ਨੇ ਮੰਨਿਆ ਕਿ ਡੇਰਾ ਸੱਚਖੰਡ ਬੱਲਾਂ ਨੇ ਸਮਾਜ ਭਲਾਈ ਵਿੱਚ ਲਗਾਤਾਰ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਈ ਵਾਰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਡੇਰੇ ਦੀ ਸ਼ਲਾਘਾ ਕੀਤੀ ਕਿ ਇਹ ਡੇਰਾ ਬਰਾਬਰੀ ਵਾਲੇ ਸਮਾਜ ਦੇ ਆਦਰਸ਼ਾਂ ਦੇ ਪੈਰੋਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਪ੍ਰੇਰਨਾ ਸਰੋਤ ਹੈ। 

ਭਗਵੰਤ ਸਿੰਘ ਮਾਨ ਨੇ ਜਨਤਾ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਡੇਰੇ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਸ ਵਿੱਚ ਪਛੜੇ ਭਾਈਚਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਯਤਨ ਸ਼ਾਮਲ ਹਨ। ਉਨ੍ਹਾਂ ਨੇ ਡੇਰੇ ਵੱਲੋਂ ਸਮਾਜ ਭਲਾਈ ਲਈ ਵੱਡੇ ਪਧਰ `ਤੇ ਕੀਤੇ ਗਏ ਪਰਉਪਕਾਰੀ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਗਿਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Balkar Singh , Sant Niranjan Dass Ji , Dera Sachkhand Ballan , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD