Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 07 Aug 2025

Last updated on: Aug 08, 2025, 11:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਲੰਡਾ ਵੱਲੋਂ ਰਚੀ ਗਈ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਜੀਟੀਐਫ ਦੀਆਂ ਟੀਮਾਂ ਨੂੰ ਪਾਕਿਸਤਾਨ ਤੋਂ ਭੇਜੀ ਗਈ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਖੇਪ ਬਾਰੇ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਨੇ ਤਰਨਤਾਰਨ ਪੁਲਿਸ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ  ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਖੇਤਰ ਤੋਂ ਇੱਕ ਆਈਈਡੀ ਬਰਾਮਦ ਕੀਤੀ। 

ਗੌਰਤਲਬ ਹੈ ਕਿ ਇਸ ਕਾਰਵਾਈ ਨੇ ਆਈ.ਈ.ਡੀ.  ਨੂੰ ਰਿੰਦਾ ਅਤੇ ਲੰਡਾ ਦੇ ਸਥਾਨਕ ਸਾਥੀਆਂ,ਜੋ ਇਸ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਕਰ ਸਕਦੇ ਸਨ, ਤੱਕ ਪਹੁੰਚਣ ਤੋਂ ਰੋਕ ਦਿੱਤਾ। ਡੀਜੀਪੀ ਨੇ ਅੱਗੇ ਕਿਹਾ ਕਿ ਆਈਈਡੀ ਨੂੰ ਤੁਰੰਤ ਸੁਰੱਖਿਅਤ ਢੰਗ ਨਾਲ ਇੱਕ ਨਿਰਧਾਰਤ ਸਥਾਨ ’ਤੇ ਲਿਜਾਇਆ ਗਿਆ, ਜਿੱਥੇ ਇਸਨੂੰ ਵਿਸਫੋਟਕ ਆਰਡੀਨੈਂਸ ਡਿਸਪੋਜ਼ਲ ਟੀਮ ਦੁਆਰਾ ਕੰਟਰੋਲਡ ਡੈਟੋਨੇਸ਼ਨ ਤਹਿਤ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਫੌਰੀ ਅਤੇ ਸਰਗਰਮ ਕਾਰਵਾਈ ਨੇ ਇੱਕ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਆਈ.ਈ.ਡੀ. ਨੂੰ ਪਾਕਿਸਤਾਨੀ ਏਜੰਸੀਆਂ ਵੱਲੋਂ ਸਮਰਥਿਤ ਅੱਤਵਾਦੀ ਮਾਡਿਊਲਾਂ ਦੁਆਰਾ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨ ਅਤੇ ਮਾਸੂਮਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਪੰਜਾਬ ਵਿੱਚ ਭੇਜਿਆ ਗਿਆ ਸੀ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ,ਏਜੀਟੀਐਫ ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਤਰਨਤਾਰਨ ਦੇ ਪੁਲਿਸ ਥਾਣਾ ਸਿਰਹਾਲੀ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਤਹਿਤ ਐਫਆਈਆਰ ਨੰਬਰ 106 ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿੰਦਾ ਅਤੇ ਲੰਡਾ ਦੇ ਸਾਥੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD