Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਾ.ਕਿਰਨਦੀਪ ਕੌਰ ਵੱਲੋਂ ਜਿਲ੍ਹਾ ਹਸਪਤਾਲ ਦੀ ਕੀਤੀ ਗਈ ਅਚਨਚੇਤ ਚੈਕਿੰਗ

ਕਿਸੇ ਵੀ ਮਰੀਜ਼ ਨੂੰ ਬਾਹਰੋਂ ਦਵਾਈ ਨਾ ਲਿਖੀ ਜਾਵੇ: ਸਿਵਲ ਸਰਜਨ ਡਾ.ਕਿਰਨਦੀਪ ਕੌਰ

Health, Civil Surgeon Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 07 Aug 2025

Last updated on: Aug 08, 2025, 13:12 IST

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ.ਕਿਰਨਦੀਪ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਉਹਨਾਂ ਵੱਲੋਂ ਓਪੀਡੀ ਦੇ ਬਾਹਰ ਮਰੀਜ਼ਾਂ ਪੁਛਤਾਸ਼ ਕੀਤੀ ਗਈ ਅਤੇ ਮਰੀਜ਼ਾਂ ਦੀਆਂ ਪਰਚੀਆਂ ਚੈੱਕ ਕਰਕੇ, ਇਹ ਪੜਤਾਲ ਕੀਤੀ, ਕਿ ਕਿਸੇ ਮਰੀਜ਼ ਨੂੰ ਕੋਈ ਬਾਹਰੋਂ ਦਵਾਈ ਤਾਂ ਨਹੀਂ ਲਿਖੀ ਹੋਈ। 

ਇਸ ਚੈਕਿੰਗ ਦੌਰਾਨ ਉਹਨਾਂ ਨੇ ਪਾਇਆ ਕਿ ਕੁਝ ਮਰੀਜ਼ ਬਾਹਰੋਂ ਦਵਾਈ ਲੈਣ ਜਾ ਰਹੇ ਸਨ, ਜਿਸ ਦੀ ਜਾਂਚ ਪੜਤਾਲ ਕਰਦਿਆਂ ਇਹ ਪਤਾ ਲੱਗਾ ਕਿ ਸਿਵਲ ਹਸਪਤਾਲ ਦੇ ਵਿੱਚ ਸਥਿਤ ਫਾਰਮੈਸੀ ਦੇ ਅਫਸਰਾਂ ਦੀ ਅਣਗਹਿਲੀ ਕਾਰਨ ਅਜਿਹਾ ਵਾਪਰ ਰਿਹਾ ਹੈ, ਕੁਝ ਫਾਰਮੈਸੀ ਅਫਸਰਾਂ ਵੱਲੋਂ ਮੇਨ ਸਟੋਕ ਦੇ ਵਿੱਚੋਂ ਉਕਤ ਦਵਾਈਆਂ ਕਢਵਾਈਆਂ ਹੀ ਨਹੀਂ ਗਈਆਂ, ਜਿਸ ਤੇ ਸਿਵਲ ਸਰਜਨ ਵੱਲੋਂ ਸਖਤ ਨਰਾਜ਼ਗੀ ਜਾਹਰ ਕਰਦਿਆਂ ਹੋਇਆ, ਉਹਨਾਂ ਨੂੰ ਸਖਤ ਤਾੜਨਾ ਕੀਤੀ, ਕਿ ਉਹ ਆਪਣੇ ਕੰਮ ਵਿੱਚ ਸੁਧਾਰ ਲਿਆਉਣ, ਨਹੀਂ ਤਾਂ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। 

ਇਸ ਦੌਰਾਨ ਉਹਨਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ, ਕਿ ਉਹ ਯਕੀਨੀ ਬਣਾਉਣ ਕਿ ਕਿਸੇ ਵੀ ਮਰੀਜ਼ ਨੂੰ ਬਾਹਰੋਂ ਦਵਾਈ ਨਾ ਲਿਖੀ ਜਾਵੇ। ਉਹਨਾਂ ਆਖਿਆ ਸਰਕਾਰ ਵੱਲੋਂ ਲਗਭਗ ਸਾਰੀਆਂ ਜਰੂਰੀ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ। 

ਇਸ ਲਈ ਸਾਰੇ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਦਵਾਈ ਦੇਣੀ ਯਕੀਨੀ ਬਣਾਈ ਜਾਵੇ। ਇਸ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਿਕਾਇਤ ਮਿਲਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ ਰਸ਼ਮੀ ਵਿੱਜ ਅਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੀ ਮੌਜੂਦ ਸਨ।

 

Tags: Health , Civil Surgeon Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD