Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਲੋਹ ਦੇ ਵਾਰਡ ਨੰਬਰ ਇੱਕ ਵਿੱਚ ਆਯੋਜਿਤ ਨਸ਼ਾ ਮੁਕਤੀ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲਿਆ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਾਰੇ ਵਰਗਾਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅਮਲੋਹ , 07 Aug 2025

Last updated on: Aug 08, 2025, 13:26 IST

ਵਿਧਾਨ ਸਭਾ ਹਲਕਾ ਅਮਲੋਹ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਅੱਜ ਸ਼ਾਮ ਅਮਲੋਹ ਦੇ ਵਾਰਡ ਨੰਬਰ ਇੱਕ ਵਿੱਚ ਆਯੋਜਿਤ ਜਨ ਸਭਾ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਮੁਹਿੰਮ ਦੀ ਸਫਲਤਾ ਲਈ ਪੂਰੀ ਸ਼ਿੱਦਤ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਖਾਤਮਾ ਕੀਤਾ ਜਾ ਸਕੇ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਾਰੇ ਲੋਕਾਂ ਨੂੰ ਇੱਕ ਅਜਿਹੇ ਮੰਚ ਉੱਤੇ ਇਕੱਤਰ ਕਰਨਾ ਹੈ ਜਿਸ ਦਾ ਇੱਕੋ ਇੱਕ ਮਨੋਰਥ, ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਮਿਥਿਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸਤਦਾਨ, ਸਾਰੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਵੱਖ ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਦੇ ਸਹਿਯੋਗ ਨਾਲ ਇਸ ਉਦੇਸ਼ ਦੀ ਪੂਰਤੀ ਹਿੱਤ ਜੁਟੇ ਹੋਏ ਹਨ ਉਥੇ ਹੀ ਯੂਥ ਕਲੱਬ, ਵਿਦਿਆਰਥੀ ਤੇ ਖਿਡਾਰੀ ਵੀ ਵਧ ਚੜ ਕੇ ਇਹਨਾਂ ਜਾਗਰੂਕਤਾ ਸਭਾਵਾਂ ਦਾ ਹਿੱਸਾ ਬਣ ਰਹੇ ਹਨ। 

ਸ਼੍ਰੀ ਗੈਰੀ ਬੜਿੰਗ ਨੇ ਕਿਹਾ ਕਿ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਉਚਿਤ ਇਲਾਜ ਕਰਵਾ ਕੇ ਤੰਦਰੁਸਤ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਹਜ਼ਾਰਾਂ ਅਜਿਹੇ ਨਸ਼ਾ ਪੀੜਤਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ ਇਹ ਮੁਹਿੰਮ ਓਦੋਂ ਤੱਕ ਲਗਾਤਾਰ ਜਾਰੀ ਰੱਖੀ ਜਾਵੇਗੀ ਜਦੋਂ ਤੱਕ ਹਲਕਾ ਅਮਲੋਹ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ। ਉਹਨਾਂ ਨੇ ਇਸ ਮੌਕੇ ਵਾਰਡ ਦੇ ਨਿਵਾਸੀਆਂ ਨੂੰ ਨਸ਼ਾ ਮੁਕਤ ਵਾਰਡ ਦੀ ਸਿਰਜਣਾ ਲਈ ਸਰਗਰਮ ਯੋਗਦਾਨ ਪਾਉਣ ਅਤੇ ਭਵਿੱਖ ਵਿੱਚ ਕਦੇ ਵੀ ਨਸ਼ਾ ਨਾ ਕਰਨ ਦੀ ਸੌਹ ਵੀ ਚੁਕਾਈ।

ਇਸ ਮੌਕੇ ਵਾਰਡ ਕੌਂਸਲਰ ਹਰਿੰਦਰ ਕੌਰ ਚੀਮਾ, ਦਰਸ਼ਨ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ , ਗੁਰਪ੍ਰੀਤ ਸਿੰਘ ਚੀਮਾ , ਸਾਬਕਾ ਸਰਪੰਚ ਹਾਕਮ ਸਿੰਘ ਮਾਜਰੀ, ਰਣਜੀਤ ਸਿੰਘ ਪਨਾਗ , ਗੁਰਵਿੰਦਰ ਸਿੰਘ ਸਰਪੰਚ , ਧਰਮਿੰਦਰ ਸਿੰਘ, ਮੋਨੀ ਪੰਡਿਤ , ਵਿਕਰਮਜੀਤ ਸਿੰਘ, ਜਸਵੀਰ ਸਿੰਘ ਫੌਜੀ , ਡਾ. ਸਿਮਰਨਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਮਹਿੰਦਰ ਕੌਰ, ਜਸਪਾਲ ਕੌਰ, ਦਲਜੀਤ ਕੌਰ ਤੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD