Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪ੍ਰਭਾਵਸ਼ਾਲੀ ਲਾਗੂ ਕਰਨ" ਵਿਸ਼ੇ 'ਤੇ ਇੱਕ ਰੋਜ਼ਾ ਕੌਮੀ ਵਰਕਸ਼ਾਪ ਆਯੋਜਿਤ

Central University of Punjab, CUPB, Bathinda, Prof Raghvendra P Tiwari

Web Admin

Web Admin

5 Dariya News

ਬਠਿੰਡਾ , 07 Aug 2025

Last updated on: Aug 08, 2025, 15:25 IST

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂ ਪੰਜਾਬ) ਨੇ ਸਿੱਖਿਆ ਸੰਸਕ੍ਰਿਤੀ ਉੱਥਾਨ ਨਿਆਸ (ਐਸਐਸਯੂਐਨ)  ਪੰਜਾਬ ਦੇ ਸਹਿਯੋਗ ਨਾਲ "ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦੇ ਪ੍ਰਭਾਵਸ਼ਾਲੀ ਲਾਗੂਕਰਨ" ਵਿਸ਼ੇ 'ਤੇ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਸਮਾਗਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਹੋਇਆ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖਿਆ ਸ਼ਾਸਤਰੀਆਂ ਅਤੇ ਨੀਤੀ ਨਿਰਮਾਤਾਵਾਂ ਨੇ ਭਾਗ ਲਿਆ।

ਇਸ ਪ੍ਰੋਗਰਾਮ ਵਿੱਚ ਐਸਐਸਯੂਐਨ ਦੇ ਰਾਸ਼ਟਰੀ ਸਕੱਤਰ ਡਾ. ਅਤੁਲ ਕੋਠਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਉਦਘਾਟਨ ਭਾਸ਼ਣ ਦਿੱਤਾ। ਉਨ੍ਹਾਂ ਦੇ ਨਾਲ-ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਐਸਐਸਯੂਐਨ ਦੇ ਉੱਤਰੀ ਖੇਤਰ ਕੋਆਰਡੀਨੇਟਰ ਸ਼੍ਰੀ ਜਗਰਾਮ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮਾਲਵਾ ਖੇਤਰ ਦੇ ਕਈ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਨੇ ਵੀ ਵਰਕਸ਼ਾਪ ਵਿੱਚ ਭਾਗ ਲਿਆ।

ਆਪਣੇ ਸਵਾਗਤੀ ਸੰਬੋਧਨ ਵਿੱਚ ਪ੍ਰੋ. ਤਿਵਾਰੀ ਨੇ ਐਨਈਪੀ-2020 ਦੀ ਭੂਮਿਕਾ 'ਤੇ ਰੌਸ਼ਨੀ ਪਾਈ ਅਤੇ ਯੂਨੀਵਰਸਿਟੀ ਵੱਲੋਂ ਲਾਗੂ ਕੀਤੀਆਂ ਮੁੱਖ ਪਹਿਲਕਦਮੀਆਂ ਜਿਵੇਂ ਕਿ ਐਲਓਸੀਐਫ-ਅਧਾਰਤ ਪਾਠਕ੍ਰਮ, ਅਕਾਦਮਿਕ ਬੈਂਕ ਆਫ ਕ੍ਰੈਡਿਟ, ਮੂਕਸ-ਅਧਾਰਤ ਕ੍ਰੈਡਿਟ ਟ੍ਰਾਂਸਫਰ, ਇੰਟਰਨਸ਼ਿਪ-ਐਂਬੈਡਡ ਕੋਰਸ, ਮਲਟੀਪਲ ਐਂਟਰੀ ਐਗਜ਼ਿਟ ਸਿਸਟਮ ਆਦਿ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾਂ ਨੇ ਨਾਵਚਾਰ ਅਤੇ ਮੁੱਲ-ਅਧਾਰਿਤ ਸਿੱਖਿਆ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਪ੍ਰਗਟਾਈ।

ਮੁੱਖ ਮਹਿਮਾਨ ਡਾ. ਅਤੁਲ ਕੋਠਾਰੀ ਨੇ ਆਪਣੇ ਭਾਸ਼ਣ ਵਿੱਚ ਐਨਈਪੀ-2020 ਨੂੰ ਭਾਰਤ-ਕੇਂਦ੍ਰਿਤ, ਵਿਦਿਆਰਥੀ-ਕੇਂਦ੍ਰਿਤ ਅਤੇ ਭਾਰਤੀ ਸੰਸਕਾਰਾਂ ਤੇ ਮੂਲ ਪਦਾਰਥਾਂ 'ਤੇ ਆਧਾਰਿਤ ਨੀਤੀ ਦੱਸਦੇ ਹੋਏ, ਰੱਟਨ ਦੀ ਥਾਂ ਅਨੁਭਵ ਅਧਾਰਿਤ ਸਿੱਖਿ ਅਤੇ ਹੁਨਰ ਵਿਕਾਸ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ "ਵੋਕਲ ਫਾਰ ਲੋਕਲ" ਦੀ ਵਿਸਨ ਅਨੁਸਾਰ ਖੇਤਰੀ ਭਾਸ਼ਾਵਾਂ ਅਤੇ ਸਵਦੇਸ਼ੀ ਗਿਆਨ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਨੂੰ ਵੀ ਉਜਾਗਰ ਕੀਤਾ।

ਡਾ. ਰਾਜੀਵ ਸੂਦ ਨੇ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਐਨਈਪੀ ਲਾਗੂ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਸੀਯੂ ਪੰਜਾਬ ਦੀ ਮੂਲ ਭੂਮਿਕਾ ਦੀ ਸ਼ਲਾਘਾ ਕੀਤੀ। ਸੀਯੂ ਪੰਜਾਬ ਦੇ ਪਰੋ ਵਾਈਸ-ਚਾਂਸਲਰ ਪ੍ਰੋ. ਕਿਰਨ ਹਜ਼ਾਰਿਕਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਨੌਜਵਾਨਾਂ ਵਿੱਚ ਆਧੁਨਿਕ ਹੁਨਰ ਵਿਕਸਤ ਕਰਨ ਲਈ ਐਨਈਪੀ ਦੀ ਪ੍ਰਭਾਵਸ਼ਾਲੀ ਲਾਗੂਕਰਨ ਦੀ ਲੋੜ ਉੱਤੇ ਵਧੇਰੇ ਜ਼ੋਰ ਦਿੱਤਾ।

ਤਕਨੀਕੀ ਸੈਸ਼ਨਾਂ ਦੀ ਅਗਵਾਈ ਸ਼੍ਰੀ ਜਗਰਾਮ ਅਤੇ ਡਾ. ਸੂਰਿਆਨਾਰਾਇਣ ਬਿਸਵਾਲ ਨੇ ਕੀਤੀ। ਇਨ੍ਹਾਂ ਵਿੱਚ ਵੱਖ-ਵੱਖ ਸੰਸਥਾਵਾਂ ਵੱਲੋਂ ਐਨਈਪੀ ਲਾਗੂਕਰਨ ਨਾਲ ਜੁੜੀਆਂ ਕੇਸ ਸਟੱਡੀਜ਼ ਅਤੇ ਸ੍ਰੇਸ਼ਠ ਅਭਿਆਸਾਂ ਦੀ ਪੇਸ਼ਕਸ਼ ਕੀਤੀ ਗਈ, ਜਿਸ ਨਾਲ ਰੋਡਮੈਪ ਦਾ ਖਾਕਾ ਤਿਆਰ ਹੋਇਆ।ਵਰਕਸ਼ਾਪ ਦੀ ਸ਼ੁਰੂਆਤ ਕੋਆਰਡੀਨੇਟਰ ਪ੍ਰੋ. ਵਿਪਨ ਪਾਲ ਸਿੰਘ ਨੇ ਪ੍ਰੋਗਰਾਮ ਦੇ ਵਿਸ਼ੇ ਤੇ ਚਾਨਣਾ ਪਾਇਆ। 

ਸਟੇਜ ਸੰਚਾਲਨ ਡਾ. ਕੁਲਭੂਸ਼ਣ ਸ਼ਰਮਾ ਨੇ ਕੀਤਾ। ਉਦਘਾਟਨੀ ਸਮਾਰੋਹ ਵਿੱਚ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਰਸਮੀ ਧੰਨਵਾਦ ਪ੍ਰਸਤਾਵ ਪੇਸ਼ ਕੀਤਾ। ਸਮਾਰੋਹ ਦੇ ਅੰਤ ਵਿੱਚ ਡਾ. ਸਮੀਰ ਮਹਾਜਨ ਨੇ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD