Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

Vineet Verma, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Aug 2025

Last updated on: Aug 08, 2025, 16:28 IST

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 ਦੇ ਵਪਾਰੀਆਂ ਅਤੇ ਨਿਵਾਸੀਆਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ, ਜਿਨ੍ਹਾਂ ਵਿੱਚ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਰਮਨਦੀਪ ਸਿੰਘ, ਨਗਰ ਨਿਗਮ ਦੇ ਐਸ.ਡੀ.ਓ. ਧਰਮਿੰਦਰ ਅਤੇ ਗਮਾਡਾ ਦੇ ਐਸ.ਡੀ.ਓ. ਆਕਾਸ਼ਦੀਪ ਸਿੰਘ ਸ਼ਾਮਲ ਸਨ। 

ਸ੍ਰੀ ਵਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਫੇਜ਼ 11 ਵਿੱਚ ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮਾਰਕੀਟ ਪ੍ਰਧਾਨ ਪਵਨ ਗਰਗ ਅਤੇ ਮਿੱਤਲ ਵੱਲੋਂ ਪਾਰਕਿੰਗ ਵਿੱਚ ਪਏ ਸੀਵਰੇਜ ਦੇ ਮਲਬੇ ਨੂੰ ਤੁਰੰਤ ਹਟਾਉਣ ਦੀ ਮੰਗ 'ਤੇ ਸ੍ਰੀ ਵਰਮਾ ਨੇ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਨੂੰ ਹਦਾਇਤ ਕੀਤੀ ਕਿ ਕੰਮ ਦੇ ਨਾਲ-ਨਾਲ ਮਲਬੇ ਨੂੰ ਵੀ ਤੁਰੰਤ ਚੁੱਕਿਆ ਜਾਵੇ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਨਾ ਹੋਵੇ।

ਫੇਜ਼ 10 ਅਤੇ 11 ਦੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਵੱਲੋਂ ਮਾਰਕੀਟ ਨੂੰ ਜਾਣ ਵਾਲੇ ਮੁੱਖ ਰਸਤੇ ਦੀ ਉਸਾਰੀ ਦੀ ਮੰਗ ਰੱਖੀ ਗਈ, ਜਿਸ 'ਤੇ ਸ੍ਰੀ ਵਿਨੀਤ ਵਰਮਾ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਦੀ ਇਹ ਜਾਇਜ਼ ਮੰਗ ਗਮਾਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਜਲਦ ਪੂਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਮਸਲੇ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ। 

ਇਸ ਤੋਂ ਇਲਾਵਾ, ਮੰਦਿਰ ਦੇ ਪ੍ਰਧਾਨ ਵੱਲੋਂ ਦੱਸੀ ਗਈ ਸਮੱਸਿਆ ਨੂੰ ਵੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨਾ ਹੈ। ਸ੍ਰੀ ਵਿਨੀਤ ਵਰਮਾ ਨੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਅਤੇ ਪੰਜਾਬ ਟ੍ਰੇਡਰਜ਼ ਕਮਿਸ਼ਨ, ਵਪਾਰੀਆਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ। 

ਇਸ ਮੌਕੇ ਪਲਾਨਿੰਗ ਕਮੇਟੀ ਮੋਹਾਲੀ ਦੇ ਮੈਂਬਰ ਕਸ਼ਮੀਰ ਕੌਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ, ਫੇਜ਼ 11 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਗਰਗ, ਫੇਜ਼ 10 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ, ਡਾ. ਸਤੀਸ਼ ਗਰਗ, ਸੁਰਿੰਦਰ ਸਿੰਘ ਮਟੌਰ, ਗੁਰਮੇਲ ਸਿੰਘ, ਐਸ.ਪੀ. ਪਾਂਧਰ, ਸ਼ੀਤਲ ਸਿੰਘ, ਜ਼ਿਲ੍ਹਾ ਸਕੱਤਰ ਸਵਰਨ ਲਤਾ, ਬਲਾਕ ਪ੍ਰਧਾਨ ਹਰਵਿੰਦਰ ਸੋਨੀਆ ਅਤੇ ਤਰਨਜੀਤ ਪੱਪੀ ਸਮੇਤ ਹੋਰ ਵੀ ਮਾਰਕੀਟਾਂ ਦੇ ਪ੍ਰਧਾਨ ਅਤੇ ਵਪਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD