Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼

07 ਦੋਸੀ ਕਾਬੂ, 03 ਦੇਸੀ ਪਿਸਟਲ, ਬਲੈਰੋ ਗੱਡੀ ਅਤੇ ਮੋਟਰ ਸਾਇਕਲ ਬ੍ਰਾਮਦ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 08 Aug 2025

Last updated on: Aug 08, 2025, 17:39 IST

ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸਾਹਿਬ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਥਾਣਾ ਸਦਰ ਧੂਰੀ ਦੇ ਏਰੀਆ ਵਿੱਚ ਪੈਂਦੇ ਪਿੰਡ ਹਸਨਪੁਰ ਵਿਖੇ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼ ਕਰਕੇ 07 ਦੋਸੀਆਂ ਨੂੰ ਕਾਬੂ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤੇ 03 ਦੇਸੀ ਪਿਸਟਲ ਸਮੇਤ ਮੈਗਜੀਨ, 01 ਬਲੈਰੋ ਗੱਡੀ ਅਤੇ 01 ਮੋਟਰ ਸਾਇਕਲ ਬ੍ਰਾਮਦ ਕਰਵਾਇਆ ਗਿਆ।

ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 05.08.2025 ਨੂੰ ਕੁਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਸਨਪੁਰ ਨੇ ਇਤਲਾਹ ਦਿੱਤੀ ਕਿ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਨਾਨਕੇ ਪਿੰਡ ਮਾਮਗੜ੍ਹ ਜਿਲਾ ਮਲੇਰਕੋਟਲਾ ਗਿਆ ਹੋਇਆ ਸੀ ਅਤੇ ਘਰ ਵਿੱਚ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਪਿਤਾ ਬਲਦੇਵ ਸਿੰਘ ਸਨ ਤਾਂ ਰਾਤ ਨੂੰ ਵਕਤ ਕਰੀਬ 01:30 ਤੋਂ 02:00 ਏ.ਐਮ. ਦੇ ਦਰਮਿਆਨ ਨਾਮਲੂਮ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਦੇ ਘਰ ਦੇ ਬਾਹਰ ਫਾਇਰ ਕੀਤਾ। 

ਜਿਸ ਸਬੰਧੀ ਕੁਲਵਿੰਦਰ ਸਿੰਘ ਦੀ ਘਰਵਾਲੀ ਨੇ ਉਸਨੂੰ ਫੋਨ ਪਰ ਦੱਸਿਆ ਤਾਂ ਕੁਲਵਿੰਦਰ ਸਿੰਘ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਾ ਕਿ ਇਹ ਵਾਰਦਾਤ ਕਰਵਾਉਣ ਵਿੱਚ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਥਾਣਾ ਸਦਰ ਧੂਰੀ ਸ਼ਾਮਲ ਹੈ। ਜਿਸ ਤੇ ਮੁਕੱਦਮਾ ਨੰਬਰ 195 ਮਿਤੀ 05.08.2025 ਅ/ਧ 109, 125, 3(5), 61(2) ਬੀ ਐਨ ਐਸ ਅਤੇ 25/54/59 ਅਸਲਾ ਐਕਟ ਥਾਣਾ ਸਦਰ ਧੂਰੀ ਬਰਖਿਲਾਫ ਹਰਮਨਪ੍ਰੀਤ ਸਿੰਘ ਉਕਤ ਅਤੇ 3 ਹੋਰ ਨਾਮਲੂਮ ਦੋਸ਼ੀਆਨ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।

ਦੌਰਾਨੇ ਤਫਤੀਸ਼ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਮਨਵੀਰ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਇੰਸਪੈਕਟਰ ਕਰਨਬੀਰ ਸਿੰਘ ਸੰਧੂ ਮੁੱਖ ਅਫਸਰ ਥਾਣਾ ਸਦਰ ਧੂਰੀ ਸਮੇਤ ਪੁਲਿਸ ਪਾਰਟੀ ਦੀਆਂ ਟੀਮਾਂ ਬਣਾਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਉਂਦੇ ਹੋਏ ਮਿਤੀ 06.08.2025 ਨੂੰ ਦੋਸ਼ੀ ਹਰਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੀ ਪੁੱਛਗਿੱਛ ਦੇ ਅਧਾਰ ਤੇ ਦੋਸ਼ੀਆਨ ਤਰਨਵੀਰ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਅਟਾਲਬਨਜਾਰਾ, ਨਤੀਸ਼ ਭੱਟੀ ਪੁੱਤਰ ਬਲਵੀਰ ਚੰਦ ਵਾਸੀ ਚਨਕੋਹੀ ਥਾਣਾ ਬਲਾਚੌਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਨੂਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਕੁਕੜਮਾਜ਼ਰਾ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਅਤੇ ਇਹਨਾ ਦੇ ਕਬਜਾ ਵਿੱਚੋਂ ਵਾਰਦਾਤ ਸਮੇਂ ਵਰਤੇ 02 ਦੇਸੀ ਪਿਸਟਲ ਸਮੇਤ ਮੈਗਜੀਨ ਅਤੇ ਮੋਟਰਸਾਇਕਲ ਮਾਰਕਾ ਸਪਲੈਂਡਰ ਬ੍ਰਾਮਦ ਕਰਵਾਏ ਗਏ।

ਮੁਕੱਦਮਾ ਵਿੱਚ ਗ੍ਰਿਫਤਾਰ ਦੋਸੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰਦਾਤ ਲਈ ਪਿਸਟਲ, ਨਵਜੌਤ ਸਿੰਘ ਪੁਤਰ ਹਰਜੀਤ ਸਿੰਘ, ਹਰਮਨ ਸਿੰਘ ਪੱੁਤਰ ਚੰਦ ਸਿੰਘ, ਅਮਰਿੰਦਰ ਸਿੰਘ ਪੱੁਤਰ ਸੁਰਜੀਤ ਸਿੰਘ ਵਾਸੀਆਨ ਪਿੰਡ ਚੜ੍ਹੀ ਥਾਣਾ ਖੇੜੀ ਨੋਦ ਸਿੰਘ ਵਾਲਾ ਜਿਲ੍ਹਾ ਫਤਿਹਗੜ੍ਹ ਸਾਹਿਬ ਪਿੰਡ ਪੇਧਨੀ ਵਿਖੇ ਬਲੈਰੋ ਗੱਡੀ ਵਿੱਚ ਦੇ ਕਰ ਗਏ ਸਨ। ਮਿਤੀ 08.08.2025 ਨੂੰ ਮੁਕੱਦਮਾ ਵਿੱਚ ਨਵਜੌਤ ਸਿੰਘ, ਹਰਮਨ ਸਿੰਘ, ਅਮਰਿੰਦਰ ਸਿੰਘ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਦੋਸੀ ਨਵਜੌਤ ਸਿੰਘ ਉਕਤ ਪਾਸੋ 01 ਪਿਸਟਲ ਬ੍ਰਾਮਦ ਅਤੇ ਦੋਸੀ ਅਮਰਿੰਦਰ ਸਿੰਘ ਪਾਸੋਂ ਬਲੈਰੋ ਗੱਡੀ ਰੰਗ ਚਿੱਟਾ ਬ੍ਰਾਮਦ ਕਰਵਾਈ ਗਈ।

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਦੋਸੀ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਨੂੰ ਅਵਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗੇਟ ਪੱਤੀ ਸੇਰੋਂ (ਹਾਲ ਅਬਾਦ ਮੈਲਬਰਨ ਆਸਟਰੇਲੀਆ) ਨੇ ਫੋਨ ਕਰਕੇ ਕਿਹਾ ਕਿ ਉਸ ਪਾਸ ਤਰਨਵੀਰ ਸਿੰਘ, ਨਤੀਸ਼ ਭੱਟੀ ਅਤੇ ਗੁਰਨੂਰ ਸਿੰਘ ਨਾਮ ਦੇ ਤਿੰਨ ਲੜਕੇ ਆਉਣਗੇ।ਇਸ ਕੰਮ ਵਿੱਚ ਮਦਦ ਕਰਨ ਬਦਲੇ ਹਰਮਨਪ੍ਰੀਤ ਸਿੰਘ ਨੂੰ ਮੋਟੀ ਰਕਮ ਦੇਣ ਦਾ ਲਾਲਚ ਦਿੱਤਾ ਗਿਆ।

ਦੌਰਾਨੇ ਤਫਤੀਸ਼ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਦੱਈ ਮੁਕੱਦਮਾ ਦਾ ਲੜਕਾ ਅਰਸ਼ਦੀਪ ਸਿੰਘ ਸਿੱਧੂ, ਮੈਲਬੋਰਨ, ਆਸਟ੍ਰੇਲੀਆ ਵਿਖੇ ਰਹਿੰਦਾ ਹੈ, ਜਿਸਦਾ ਦੋਸ਼ੀ ਅਵਰੀਤ ਸਿੰਘ ਵਾਸੀ ਸੇਰੋਂ ਹਾਲ ਮੈਲਬੋਰਨ ਆਸਟ੍ਰੇਲੀਆ ਨਾਲ ਆਸਟ੍ਰੇਲੀਆ ਵਿਖੇ ਲੜਾਈ ਝਗੜਾ ਹੋਇਆ ਸੀ, ਜਿਸ ਵੱਲੋਂ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ, ਇਸ ਰੰਜਿਸ ਕਰਕੇ ਅਵਰੀਤ ਸਿੰਘ ਨੇ ਇਹ ਵਾਰਦਾਤ ਕਰਵਾਈ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD