Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਮਰਪ੍ਰੀਤ ਕੌਰ ਸੰਧੂ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 08 Aug 2025

Last updated on: Aug 08, 2025, 17:53 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਵੀਰਪਾਲ ਕੌਰ ਵੀ ਮੌਜੂਦ ਸਨ।

ਰਾਖੀ ਬੰਨ੍ਹਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਨਾਂ ਨੂੰ ਕਿਹਾ ਕਿ ਦੇਸ਼ ਦੀਆਂ ਭੈਣਾਂ ਅਤੇ ਭਰਾਵਾਂ ਦੀ ਸੁਰੱਖਿਆ ਲਈ ਉਹਨਾਂ ਦੇ ਯੋਗਦਾਨ ਨੂੰ ਪੂਰਾ ਦੇਸ਼ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ, “ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਨਹੀਂ, ਸਗੋਂ ਭਰੋਸੇ, ਸਮਰਪਣ ਅਤੇ ਰਾਖੀ ਦੇ ਵਾਅਦੇ ਦਾ ਪ੍ਰਤੀਕ ਹੈ। 

ਅੱਜ ਮੈਂ ਆਪਣੇ ਇਨ੍ਹਾਂ ਸੂਰਵੀਰ ਭਰਾਵਾਂ ਦੀ ਕਲਾਈ ‘ਤੇ ਰਾਖੀ ਬੰਨ੍ਹ ਕੇ ਇਹ ਅਰਦਾਸ ਕਰਦੀ ਹਾਂ ਕਿ ਉਹ ਸਦਾ ਸੁਰੱਖਿਅਤ ਰਹਿਣ ਅਤੇ ਦੇਸ਼ ਦੀ ਰਾਖੀ ‘ਚ ਸਦਾ ਅਗੇ ਰਹਿਣ।” ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦ ‘ਤੇ ਤੈਨਾਤ ਇਹ ਸੂਰਮੇ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਰਾਸ਼ਟਰ ਦੀ ਰਾਖੀ ਕਰਦੇ ਹਨ, ਜਿਸ ਕਰਕੇ ਸਾਡਾ ਫਰਜ਼ ਹੈ ਕਿ ਅਸੀਂ ਉਹਨਾਂ ਪ੍ਰਤੀ ਆਪਣਾ ਧੰਨਵਾਦ ਤੇ ਸਤਿਕਾਰ ਪ੍ਰਗਟ ਕਰੀਏ। 

ਉਨ੍ਹਾਂ ਨੇ ਕਿਹਾ ਕਿ ਰਾਖੀ ਦਾ ਅਸਲੀ ਮਤਲਬ ਹੈ ਇਕ-ਦੂਜੇ ਦੀ ਰਾਖੀ ਦਾ ਵਚਨ ਨਿਭਾਉਣਾ, ਅਤੇ ਬੀਐਸਐਫ ਦੇ ਜਵਾਨ ਇਸ ਵਚਨ ਨੂੰ ਆਪਣੀ ਜਾਨ ਜੋਖਮ ‘ਚ ਪਾ ਕੇ ਹਰ ਰੋਜ਼ ਸੱਚ ਕਰਦੇ ਹਨ। ਐਸਡੀਐਮ ਵੀਰਪਾਲ ਕੌਰ ਨੇ ਵੀ ਜਵਾਨਾਂ ਨਾਲ ਮਿਲ ਕੇ ਰਾਖੀ ਦੇ ਸੁਨੇਹੇ ਸਾਂਝੇ ਕੀਤੇ ਅਤੇ ਕਿਹਾ ਕਿ ਉਹਨਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਹਮੇਸ਼ਾਂ ਯਾਦ ਰਹੇਗਾ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਨੂੰ ਮਿਠਿਆਈ ਵੀ ਭੇਟ ਕੀਤੀ।ਇਸ ਮੌਕੇ ਬੀਐਸਐਫ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਸਬਾਤੀ ਪਲ ਉਹਨਾਂ ਨੂੰ ਆਪਣੇ ਪਰਿਵਾਰ ਦੀ ਘਾਟ ਮਹਿਸੂਸ ਨਹੀਂ ਹੋਣ ਦਿੰਦੇ ਅਤੇ ਮਨੋਬਲ ਵਧਾਉਂਦੇ ਹਨ।

ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ੍ਰੀ ਅਜੇ ਕੁਮਾਰ ਸ਼੍ਰੀ ਰਾਮ ਅਤੇ  ਵਿਨੋਦ ਕੁਮਾਰ ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD