Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੰਗਲਾ ਪੰਜਾਬ ਵਿਕਾਸ ਯੋਜਨਾ ; ਖੇਤੀਬਾੜੀ ਮੰਤਰੀ ਵੱਲੋਂ ਜਲੰਧਰ ’ਚ 43.79 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਪ੍ਰਵਾਨ

ਕਿਹਾ, 'ਰੰਗਲਾ ਪੰਜਾਬ ਵਿਕਾਸ ਯੋਜਨਾ' ਤਹਿਤ ਹਰੇਕ ਹਲਕੇ ਦੇ ਸਰਵਪੱਖੀ ਵਿਕਾਸ ਲਈ ਖਰਚੇ ਜਾਣਗੇ 5 ਕਰੋੜ ਰੁਪਏ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Balkar Singh, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 08 Aug 2025

Last updated on: Aug 11, 2025, 12:00 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਪ੍ਰਮੁੱਖ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 43.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ, ਜੋ ਕਿ ਇਸ ਯੋਜਨਾ ਦੇ ਨੋਡਲ ਮੰਤਰੀ ਵੀ ਹਨ, ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਵਿੱਚ ਵਿਕਾਸ ਪੱਖੋਂ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਨੂੰ 5 ਕਰੋੜ ਰੁਪਏ ਪ੍ਰਾਪਤ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਪਵਨ ਕੁਮਾਰ ਟੀਨੂੰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ। 

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਵਾਨ ਕੀਤੇ 755 ਪ੍ਰਾਜੈਕਟਾਂ ਨੂੰ ਸਮੇਂ ਸਿਰ ਅਮਲੀ ਰੂਪ ਦੇਣ ਅਤੇ ਉੱਚ-ਗੁਣਵੱਤਾ ਮਿਆਰਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 22.50 ਕਰੋੜ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ, ਬਾਕੀ ਫੰਡ ਵੀ ਜਲਦ ਹੀ ਤਕਸੀਮ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਣਗੇ।ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੈਮਾਂ ਅਤੇ ਦਰਿਆਵਾਂ ਵਿੱਚ ਵਧ ਰਹੇ ਪਾਣੀ ਦੇ ਪੱਧਰ 'ਤੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ।   ਇਸ ਤੋਂ ਪਹਿਲਾਂ ਜਲੰਧਰ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਮੰਤਰੀ ਦਾ ਇਥੇ ਪਹੁੰਚਣ 'ਤੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।  ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਆਪ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Balkar Singh , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD