Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਐਸ.ਪੀ. ਸਿੰਘ ਓਬਰਾਏ ਦੀ ਬਦੌਲਤ ਦੋ ਮਹੀਨਿਆਂ ਬਾਅਦ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਦੁਬਈ 'ਚ 10 ਜੂਨ ਨੂੰ 20 ਸਾਲਾ ਗਗਨਦੀਪ ਸਿੰਘ ਦੀ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 08 Aug 2025

Last updated on: Aug 11, 2025, 12:02 IST

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਨੇੜਲੇ ਪਿੰਡ ਸਰਸਪੁਰ ਸਾਲਾ ਸਬੰਧਿਤ 20 ਸਾਲਾ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗਗਨਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗ਼ੁਰਬਤ ਦੂਰ ਕਰਨ ਦੇ ਮਕਸਦ ਨਾਲ ਅਜੇ 6 ਕੁ ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 10 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਕੁਝ ਸਮੇਂ ਤੋਂ ਲਾਵਾਰਿਸ ਪਿਆ ਹੈ। 

ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਗੁਰਦਾਸਪੁਰ ਟੀਮ ਦੇ ਪ੍ਰਧਾਨ ਰਵਿੰਦਰ ਸਿੰਘ ਮਠਾੜੂ ਰਾਹੀਂ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਗਗਨਦੀਪ ਦੇ ਮ੍ਰਿਤਕ ਸਰੀਰ ਦੀ ਪੁਸ਼ਟੀ ਹੋਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਆਪਣੇ ਖਰਚ 'ਤੇ ਗਗਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ, ਜਿਸ ਉਪਰੰਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਮ੍ਰਿਤਕ ਸਰੀਰ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਡਾ.ਉਬਰਾਏ ਨੇ ਕਿਹਾ ਕਿ ਟਰੱਸਟ ਦੀ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗਗਨਦੀਪ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗਗਨਦੀਪ ਸਿੰਘ ਦੇ ਭਰਾ ਅਕਾਸ਼ਦੀਪ ਸਿੰਘ,ਰਾਜਾ, ਆਸ਼ਿਸ਼ ਤੇ ਮਾਮੇ ਵਿੱਕੀ,ਸਿਮੌਨ ਮਸੀਹ,ਇੰਦਰਾਜ਼ ਮਸੀਹ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਬਦੌਲਤ ਹੀ ਉਨ੍ਹਾਂ ਨੂੰ ਗਗਨਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD