Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਤੇ ਸਾਬਕਾ ਮੰਤਰੀ ਧਾਲੀਵਾਲ ਨੇ ਵੱਖ ਵੱਖ 8 ਪਿੰਡਾਂ ਚ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਤੇ ਰੈਲੀਆਂ

ਕਿਹਾ: ਸਾਬਕਾ ਸਰਕਾਰਾਂ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਤੇ ਨਸ਼ਿਆਂ ਚ ਖਲਨਾਇਕ ਬਣਾਇਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ/ਹਰਸ਼ਾ ਛੀਨਾ , 08 Aug 2025

Last updated on: Aug 11, 2025, 12:03 IST

ਅੱਜ ਹਲਕਾ ਅਜਨਾਲਾ ਦੇ ਵੱਖ ਵੱਖ ਪਿੰਡਾਂ ਚ ਸਵੇਰੇ ਚੱਕ ਫੂਲਾ, ਡੱਬਰ ਬਸਤੀ, ਸੇਖ ਭੱਟੀ ਜੱਟਾਂ ਵਾਲੀ ਤੇ ਚੱਕ ਬਾਲਾ ਵਿਖੇ ਕਰਵਾਈਆਂ ਗਈਆਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪ੍ਰਭਾਵਸ਼ਾਲੀ ਨਸ਼ਾ ਮੁਕਤੀ ਯਾਤਰਾਵਾਂ ਮੌਕੇ  ਜਨਤਕ ਰੈਲੀਆਂ ਚ ਜਦੋਂ ਕਿ ਬਾਅਦ ਦੁਪਿਹਰ ਤੋਂ ਸ਼ਾਮ ਤੱਕ ਇਸੇ ਤਰਜ ਤੇ ਪਿੰਡ ਕਾਮਲਪੁਰਾ , ਤੇੜੀ, ਘੁਕੇਵਾਲੀ ਤੇ ਸਹਿੰਸਰਾ ਪੱਤੀ ਰਾਮਪੁਰਾ ਵਿਖੇ ਹੋਈਆਂ ਯਾਤਰਾਵਾਂ ਤੇ ਰੈਲੀਆਂ ਚ ਜ਼ੋਸ਼ੀਲੇ ਉਤਸ਼ਾਹ ਨਾਲ ਇਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਮੂਲੀਅਤ ਕੀਤੀ ਗਈ। 

ਠਾਠਾਂ ਮਾਰਦੀਆਂ ਰੈਲੀਆਂ ਚ ਸ਼ਾਮਲ ਪੁਲਿਸ ਤੇ ਸਿਵਲ ਵਿਭਾਗਾਂ ਦੇ ਅਧਿਕਾਰੀਆਂ, ਸੇਲਫ ਡਿਫੈਂਸ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ, ਪੰਚਾਂ, ਸਰਪੰਚਾਂ, ਨੰਬਰਦਾਰਾਂ ਸਮੇਤ ਪੇਂਡੂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕਰਦਿਆਂ ਸਮੂਹਿਕ ਸਹੁੰ ਚੁਕਵਾਈ। ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਤੇ ਸਾਬਕਾ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਰੰਗਲੇ ਪੰਜਾਬ ਦੀ ਮੁੜ ਬਹਾਲੀ ਲਈ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਨੂੰ ਅਜ਼ਾਦੀ ਦੀ ਤਰਜ਼ ਤੇ ਸੰਗਰਾਮ ਕਰਾਰ ਦਿੱਤਾ

ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਭਗਤਾਂ ਨੇ ਬ੍ਰਿਟਿਸ਼ ਹਾਕਮਾਂ ਦੀ ਦੇਸ਼ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਸੰਗਰਾਮ ਕੀਤਾ, ਉਸੇ ਤਰ੍ਹਾਂ ਹੀ ਸਾਬਕਾ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਵਲੋਂ ਕਥਿਤ ਤੌਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੇ ਕਾਲੇ ਧੰਦੇ ਤੇ ਬੇਹਿਸਾਬੀ ਕਾਲੀ ਕਮਾਈ ਲਈ ਉਤਸ਼ਾਹਿਤ ਕਰਕੇ ਪੰਜਾਬ ਦੀ ਜੁਆਨੀ ਦੇ ਵੱਡੇ ਹਿੱਸੇ ਦੇ ਗਲ਼ ਚ ਨਸ਼ਿਆਂ ਦੇ ਜੂਲੇ ਦਾ ਫਾਹਾ ਟੰਗਿਆ ਹੋਇਆ ਸੀ, ਇਸੇ ਜੂਲੇ ਦੇ ਫਾਹੇ ਤੋਂ ਨੌਜੁਆਨਾਂ ਨੂੰ ਨਵਿਰਤ ਕਰਨ ਲਈ ਸਰਕਾਰੀ ਤੰਤਰ ਤੇ ਪੰਜਾਬ ਵਾਸੀਆਂ ਦੇ ਅਮਨ ਪਸੰਦ ਨਾਗਰਿਕਾਂ ਦੇ ਸਦਭਾਵੀ ਭਰਾਤਰੀ ਗਠਜੋੜ ਨਾਲ ਨਸ਼ਾ ਤਸਕਰਾਂ ਵਿਰੁੱਧ ਯੁੱਧ ਨਸ਼ਿਆਂ ਵਿਰੁੱਧ ਸੰਗਰਾਮ ਵਿੱਢਿਆ ਗਿਆ ਹੈ। 

ਜਿਸਦੇ ਵੱਡੇ ਮਿਲੇ ਸਾਰਥਿਕ ਨਤੀਜਿਆਂ ਦੇ ਮੱਦੇ ਨਜ਼ਰ ਪੰਜਾਬ ਹੁਣ ਨਸ਼ਿਆਂ ਵਿਰੁੱਧ ਬਦਲਾਅ ਵਜੋਂ ਖੇਡਾਂ, ਸਿਹਤ, ਸਿੱਖਿਆ, ਲੋਕ ਕਲਿਆਣਕਾਰੀ ਸਮਾਜਿਕ ਭਲਾਈ, ਬਹੁ ਪੱਖੀ ਵਿਕਾਸ ਤੇ ਦੇਸੀ - ਵਿਦੇਸ਼ੀ ਮੈਗਾ ਪੂੰਜੀ ਨਿਵੇਸ਼ ਦੀ ਕ੍ਰਾਂਤੀ ਹੱਬ ਦਾ ਧੁਰਾ ਬਣ ਉਭਰ ਪਿਆ ਹੈ। ਉਹਨਾਂ ਨੇ ਸਾਬਕਾ ਸਰਕਾਰਾਂ ਤੇ ਤਾਬੜ ਤੋੜ ਰਾਜਸੀ ਹਮਲੇ ਕਰਦਿਆਂ ਇਹ ਵੀ ਕਿਹਾ ਕਿ ਸਾਬਕਾ ਸਰਕਾਰਾਂ ਵਲੋਂ ਪੰਜਾਬ ਕ ਕਥਿਤ ਭ੍ਰਿਸ਼ਟਾਚਾਰ ਦੇ ਮੰਦਭਾਗੇ ਵਰਤਾਰੇ ਦਾ ਕਹਿਰ ਵਰਤਾਅ ਕੇ ਸਰਕਾਰੀ ਤੇ ਗੈਰ ਸਰਕਾਰੀ ਖ਼ਜ਼ਾਨੇ ਨੂੰ ਦੋਹੀਂ ਹੱਥੀਂ ਲੁੱਟੇ ਜਾਣ ਤੇ ਨਸ਼ਿਆਂ ਦੇ ਛੇਵੇਂ ਦਰਿਆ ਦੀ ਤੇਜ ਗਤੀ ਚ ਰੋੜ੍ਹੇ ਪਾ ਕੇ ਰੰਗਲੇ ਪੰਜਾਬ ਦੀ ਖੁਸ਼ਹਾਲੀ ਦਾ ਅਕਸ ਕੌਮੀ ਤੇ ਕੌਮਾਂਤਰੀ ਪੱਧਰ ਤੇ ਖਲਨਾਇਕ ਬਣਾ ਦਿੱਤਾ ਗਿਆ ਸੀ,ਅਤੇ ਕਿਸੇ ਵੀ ਛੋਟੇ ਵੱਡੇ ਪੂੰਜੀ ਨਵੇਸ਼ਿਕ ਦੇ ਪੰਜਾਬ ਚ ਵਪਾਰ/ ਉਦਯੋਗ ਚ ਪੈਸਾ ਲਗਾਉਣ ਤੋਂ ਮੂੰਹ ਮੋੜ  ਜਾਣ ਕਾਰਨ ਰੁਜ਼ਗਾਰ ਦੇ ਮੌਕੇ ਖਤਮ ਹੋ ਕੇ ਰਹਿ ਗਏ ਤੇ ਬੇਰੁਜ਼ਗਾਰੀ ਚ ਅਥਾਹ ਵਾਧਾ ਦਰਜ ਹੋਇਆ ਪਿਆ ਸੀ। 

ਜਦੋਂ ਕਿ ਅੱਜ ਪੂੰਜੀ ਨਿਵੇਸ਼ਕ ਆਪਣੀ ਪੂੰਜੀ ਨੂੰ ਸੁਰੱਖਿਅਤ ਸਮਝਦੇ ਹੋਏ ਖੁੱਲ ਕੇ ਪੰਜਾਬ ਚ ਪੂੰਜੀ ਨਿਵੇਸ਼ ਲਈ ਅੱਗੇ ਆਏ ਹਨ। ਸ: ਧਾਲੀਵਾਲ ਨੇ ਕਿਹਾ ਕਿ ਜਦੋਂ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਲਿਖੀ ਜਾਵੇਗੀ, ਉਦੋਂ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਚ ਕੌਮੀ ਪੱਧਰ ਤੇ ਉੱਭਰੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਇੱਕ ਦੇਸ਼ ਭਗਤ ਹੀਰੋ ਅਤੇ ਸਰਗਰਮ ਭਮਿਕਾ ਨਿਭਾ ਰਹੇ  ਸੇਲਫ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ, ਪੰਚਾਂ ਸਰਪੰਚਾਂ ਨੰਬਰਦਾਰਾਂ ਤੇ ਹੋਰ ਯੋਧਿਆਂ ਦੇ ਨਾਂਅ ਦੇਸ਼ ਭਗਤਾਂ ਦੀ ਸੂਚੀ ਚ ਦਰਜ ਹੋਣਗੇ । ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਡੀ ਐਸ ਪੀ ਗੁਰਵਿੰਦਰ ਸਿੰਘ ਔਲਖ, ਬੀ ਡੀ ਪੀ ਓ ਅਜਨਾਲਾ ਸਿਤਾਰਾ ਸਿੰਘ ਵਿਰਕ, ਬੀ ਡੀ ਪੀ ਓ ਹਰਸ਼ਾਂ ਛੀਨਾ ਪ੍ਰਗਟ ਸਿੰਘ, ਐਸ ਐਚ ਓ ਅਜਨਾਲਾ ਹਰਚੰਦ ਸਿੰਘ, ਐਸ ਐਚ ਓ ਝੰਡੇਰ ਕੋਮਲਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਚ ਪੰਚ ਸਰਪੰਚ ਤੇ ਹੋਰ ਮੋਹਤਬਰ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD