Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਜਗਦੀਪ ਸਿੰਘ ਕਾਕਾ ਬਰਾੜ ਨੇ ਐੱਸ.ਸੀ. ਭਾਈਚਾਰੇ ਨਾਲ ਸਬੰਧਤ 68 ਲਾਭਪਾਤਰੀਆਂ ਨੂੰ ਵੰਡੇ 90 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਐਮ.ਐਲ.ਏ. ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Aug 2025

Last updated on: Aug 11, 2025, 12:05 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਬਰੀਵਾਲਾ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਐੱਸ.ਸੀ. ਭਾਈਚਾਰੇ ਨਾਲ ਸਬੰਧਤ 68 ਲਾਭਪਾਤਰੀਆਂ ਨੂੰ 90 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ।

ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। 

ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਨਗਰ ਪੰਚਾਇਤ ਬਰੀਵਾਲਾ ਤੋਂ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ ਅਤੇ ਮੀਤ ਪ੍ਰਧਾਨ ਰਾਜੇਸ਼ ਕੁਮਾਰ ਗਾਂਧੀ, ਕੌਂਸਲਰ ਡਾ ਅਜੀਤ ਸਿੰਘ, ਕੌਂਸਲਰ ਇਕਬਾਲ ਸਿੰਘ, ਕੌਂਸਲਰ ਰਾਜ ਕੁਮਾਰ, ਕੌਂਸਲਰ ਸਤਨਾਮ ਸਿੰਘ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਗਰਗ, ਸ਼ੈਲਰ ਯੂਨੀਅਨ ਦੇ ਪ੍ਰਧਾਨ ਜਗਸੀਰ ਚਰਨਾ, ਸਰਪੰਚ ਅਰਸ਼ ਬਰਾੜ ਜੱਸੇਆਣਾ, ਸਰਪੰਚ ਡਾਕਟਰ ਜੁਗਰਾਜ ਸਿੰਘ ਵੜਿੰਗ, ਸਰਪੰਚ ਜਸਕਰਨ ਸਿੰਘ ਵੱਟੂ, ਸਰਪੰਚ ਡੋਡਾਂਵਾਲੀ ਮੰਗਾ ਸ਼ਰਮਾ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਬਲੂ ਬਰਾੜ, ਨਿਸ਼ਚੇ ਫਾਊਂਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD