Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪ ਸਰਕਾਰ ਵੱਲੋਂ ਐਕਵਾਇਰ ਕੀਤੀ ਸਾਰੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਂਗੇ: ਸੁਖਬੀਰ ਸਿੰਘ ਬਾਦਲ

ਰੱਖੜ ਪੁੰਨਿਆ ’ਤੇ ਵਿਸ਼ਾਲ ਕਾਨਫਰੰਸ ਨੂੰ ਕੀਤਾ ਸੰਬੋਧਨ, ਇਹ ਵੀ ਐਲਾਨਿਆ ਕਿ ਬਾਹਰਲਿਆਂ ਦੇ ਪੰਜਾਬ ’ਚ ਜ਼ਮੀਨ ਖਰੀਦਣ ’ਤੇ ਪਾਬੰਦੀ ਲੱਗੇਗੀ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਬਾਬਾ ਬਕਾਲਾ , 09 Aug 2025

Last updated on: Aug 11, 2025, 13:48 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਐਕਵਾਇਰ ਕੀਤੀ ਸਾਰੀ ਜ਼ਮੀਨ ਉਸੇ ਤਰੀਕੇ ਕਿਸਾਨਾਂ ਨੂੰ ਵਾਪਸ ਕੀਤੀ ਜਾਵੇਗੀ ਜਿਵੇਂ 2016 ਵਿਚ ਸਤਲੁਜ ਯਮੁਨਾ ਲਿੰਕ ਨਹਿਰ ਦੀ ਜ਼ਮੀਨ ਵਾਪਸ ਕੀਤੀ ਗਈ ਸੀ।

ਇਥੇ ਰੱਖੜ ਪੁੰਨਿਆ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ,ਅਸੀਂ ਆਪਣੀ ਜਾਨ ਕੁਰਬਾਨ ਕਰ ਸਕਦੇ ਹਾਂ ਪਰ ਅਸੀਂ ਜ਼ਬਰੀ ਕਿਸਾਨਾਂ ਤੋਂ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ 1 ਸਤੰਬਰ ਤੋਂ ਜ਼ਮੀਨ ਬਚਾਓ ਮੋਰਚਾ ਸ਼ੁਰੂ ਕਰਨ ਲੱਗੇ ਹਾਂ ਤੇ ਇਸ ਮੋਰਚੇ ਵਿਚ ਰੋਜ਼ਾਨਾ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਵੇਂ ਸ਼ੀਸ਼ ਮਹਿਲ ਤੱਕ ਮਾਰਚ ਕੱਢਿਆ ਜਾਵੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਅਹਿਮ ਪ੍ਰਾਜੈਕਟਾਂ ਵਾਸਤੇ ਜ਼ਮੀਨ ਐਕਵਾਇਰ ਲਈ ਢੁਕਵਾਂ ਮੁਆਵਜ਼ਾ ਦਿੰਦੀ ਸੀ ਜਦੋਂ ਕਿ ਇਸਦੇ ਉਲਟ ਅਰਵਿੰਦ ਕੇਜਰੀਵਾਲ ਬੇਸ਼ਕੀਮਤੀ ਉਪਜਾਊ ਜ਼ਮੀਨ ਚਿੱਲੜਾਂ ਦੇ ਭਾਅ ਹਥਿਆ ਕੇ ਦਿੱਲੀ ਦੇ ਬਿਲਡਰਾਂ ਨੂੰ ਦੇਣੀ ਚਾਹੁੰਦੇ ਹਨ ਜਿਸ ਵਾਸਤੇ ਉਹਨਾਂ 30 ਹਜ਼ਾਰ ਕਰੋੜ ਰੁਪਏ ਵਿਚ ਸੌਦਾ ਕੀਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ 65,000 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਪਹਿਲਾਂ ਹੀ ਰਜਿਸਟਰੀਆਂ ਕਰਵਾਉਣ ਅਤੇ ਚੇਂਜ ਆਫ ਲੈਂਡ ਯੂਜ਼਼ (ਸੀ ਐਲ ਯੂ) ਕਰਵਾਉਣ ਵਿਚ ਮੁਸ਼ਕਿਲਾਂ ਦਰਪੇਸ਼ ਹਨ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਡਟਿਆ ਹੈ। ਉਹਨਾਂ ਕਿਹਾ ਕਿ ਇਕ ਵਾਰ 2027 ਵਿਚ ਅਸੀਂ ਸਰਕਾਰ ਬਣਾ ਲਈ ਤਾਂ ਬਾਹਰਲਿਆਂ ਦੇ ਪੰਜਾਬ ਵਿਚ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾਵਾਂਗੇ। ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਮਿਲਣ ਅਤੇ ਨਿੱਜੀ ਕੰਪਨੀਆਂ ਲਈ ਵੀ ਨਵੀਂ ਭਰਤੀ ਵਿਚ 80 ਫੀਸਦੀ ਪੰਜਾਬੀ ਮੁਲਾਜ਼ਮ ਰੱਖਣੇ ਲਾਜ਼ਮੀ ਕਰਾਂਗੇ। 

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਆਟਾ ਦਾਲ ਤੇ ਸ਼ਗਨ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਿਚ ਵਾਧਾ ਕੀਤਾ ਜਾਵੇਗਾ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਕਾਰਨ 2017 ਵਿਚ ਪਾਰਟੀ ਦੀ ਹਾਰ ਹੋਈ ਸੀ। ਉਹਨਾਂ ਕਿਹਾ ਕਿ ਆਪ ਅਤੇ ਕਾਂਗਰਸ ਨੇ ਰਲ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ। 

ਉਹਨਾਂ ਕਿਹਾ ਕਿ ਹੁਣ ਠੋਸ ਸਬੂਤ ਸਾਹਮਣੇ ਆ ਗਏ ਹਨ ਕਿ ਆਪ ਨੇ ਹੀ 2016 ਦੀ ਮਾਲੇਰਕੋਟਲਾ ਕੁਰਾਨ ਸ਼ਰੀਫ ਦੀ ਬੇਅਦਬੀ ਕਰਵਾਈ ਜਿਸ ਵਾਸਤੇ 2024 ਵਿਚ ਉਸਦੇ ਵਿਧਾਇਕ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਕਰ ਹੋਰ ਬੇਅਦਬੀ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਸਾਹਮਣੇ ਆਵੇਗਾ ਕਿ ਇਹਨਾਂ ਘਟਨਾਵਾਂ ਵਿਚ ਵੀ ਆਪ ਦਾ ਹੱਥ ਸੀ।

ਸਰਦਾਰ ਬਾਦਲ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰ ਕੇ ਉਹਨਾਂ ਦੀ ਆਵਾਜ਼ ਦਬਾਉਣ ਦੇ ਯਤਨ ਕਰਨ ਲਈ ਆਪ ਸਰਕਾਰ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਮਜੀਠੀਆ ਖਿਲਾਫ ਦਰਜ ਐਨ ਡੀ ਪੀ ਐਸ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਨਾਕਾਮ ਰਹੀ ਹੈ ਤੇ ਹੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇਕ ਹੋਰ ਝੂਠਾ ਕੇਸ ਦਰਜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨੂੰ ਹੋਰ ਝੂਠੇ ਕੇਸਾਂ ਵਿਚ ਫਸਾਉਣ ਵਾਸਤੇ ਪੁਲਿਸ ਅਕਾਲੀ ਦਲ ਦੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਥ ਅਤੇ ਇਸਦੀਆਂ ਧਾਰਮਿਕ ਸੰਸਥਾਵਾਂ ’ਤੇ ਹਰ ਪਾਸੋਂ ਹਮਲੇ ਕੀਤੇ ਜਾ ਰਹੇ ਹਨ ਕਿਉਂਕਿ ਅਕਾਲੀ ਦਲ ਇਸ ਵੇਲੇ ਲੋਕਤੰਤਰੀ ਤੌਰ ’ਤੇ ਕਮਜ਼ੋਰ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਉਸ ਕਾਂਗਰਸ ਪਾਰਟੀ ਨੂੰ ਨਕਾਰਨ ਜਿਸਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਅਤੇ ਆਪ ਨੂੰ ਵੀ ਨਕਾਰਨ ਜਿਸਨੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕੀਤੀ। ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਲਖਬੀਰ ਸਿੰਘ ਲੋਧੀਨੰਗਲ, ਵੀਰ ਸਿੰਘ ਲੋਪੋਕੇ, ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ, ਬਲਜੀਤ ਸਿੰਘ ਜਲਾਲਉਸਮਾ, ਸਤਿੰਦਰ ਸਿੰਘ ਛੱਜਲਵੱਡੀ, ਰਾਜਵਿੰਦਰ ਸਿੰਘ ਰਾਜਾ ਲਾਦੇਹ, ਅਲਵਿੰਦਰਪਾਲ ਸਿੰਘ ਪੱਖੋਕੇ, ਜੋਧ ਸਿੰਘ ਸਮਰਾ, ਇਕਬਾਲ ਸਿੰਘ ਸੰਧੂ,ਨਰਿੰਦਰ ਕੁਮਾਰ ਬਹਿਲ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਇਕਬਾਲ ਸਿੰਘ ਮਾਹਲ, ਗੌਰਵ ਵਲਟੋਹਾ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਸੰਬੋਧਨ ਕੀਤਾ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD