Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਯੁੱਧ ਨਸ਼ਿਆਂ ਵਿਰੁੱਧ” ਮਹਾਂ ਨਾਟਕ ਮੁਕਾਬਲੇ ਰਾਹੀਂ ਰੂਪਨਗਰ ਜ਼ਿਲ੍ਹੇ ਦੇ 50,000 ਵਿਦਿਆਰਥੀਆਂ ਨੂੰ ਮੁਹਿੰਮ ਨਾਲ ਜੋੜਿਆ ਗਿਆ: ਮਨੀਸ਼ ਸਿਸੋਦੀਆ

ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਨਾਟਕਾਂ ਰਾਹੀਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਵੀ ਮੁਹਿੰਮ ਨਾਲ ਜੋੜਿਆ ਜਾਵੇਗਾ

Manish Sisodia, AAP, Aam Aadmi Party, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 10 Aug 2025

Last updated on: Aug 11, 2025, 17:36 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਾਹੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਆਈ ਆਈ ਟੀ ਰੂਪਨਗਰ ਵਿਖੇ ਜਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਦੇ ਜੇਤੂ ਸਕੂਲਾਂ ਦੇ ਮਹਾਂ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇਹ ਇਕ ਵੱਡੀ ਸਫਲਤਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ਰਾਹੀਂ ਰੂਪਨਗਰ ਜ਼ਿਲ੍ਹੇ ਦੇ 50,000 ਤੋਂ ਵੱਧ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੋੜਿਆ ਗਿਆ ਹੈ ਜਿਸ ਨਾਲ ਇਹ ਮੁਹਿੰਮ ਇਕ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਦੇ ਨਾਟਕਾਂ ਦੀ ਬਣੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਇਸ ਨਾਟਕ ਮੁਕਾਬਲੇ ਰਾਹੀਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਅਤੇ ਸਿਹਤਮੰਦ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਨਾਲ ਜੋੜਿਆ ਜਾਵੇਗਾ। ਉਨ੍ਹਾ ਦੱਸਿਆ ਕਿ ਹੁਣ ਤੱਕ ਨਸ਼ਿਆਂ ਵਿਰੁੱਧ ਇਸ ਤਰਾਂ ਦੀ ਕੋਈ ਵੀ ਮੁਹਿੰਮ ਕਿਸੇ ਵੀ ਸੂਬੇ ਵਿਚ ਨਹੀਂ ਚਲਾਈ ਗਈ ਹੈ ਜਿਸ ਰਾਹੀਂ ਸਕੂਲਾਂ ਵਿਚ ਕਰਵਾਏ ਗਏ ਨਾਟਕ ਵਿਚ 2000 ਵਿਦਿਆਰਥੀਆਂ ਨੇ ਵੱਖ-ਵੱਖ ਕਿਰਦਾਰਾਂ ਵਜੋਂ ਹਿੱਸਾ ਲਿਆ ਹੋਵੇ ਅਤੇ ਸਰੋਤੇ ਵਜੋਂ ਉਨ੍ਹਾਂ ਦੇ ਮਾਪੇ ਅਤੇ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹਜ਼ਾਰਾਂ ਆਮ ਲੋਕ ਸ਼ਾਮਲ ਹੋਏ ਹੋਣ।

ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਬੱਚਿਆਂ ਨੂੰ ਜਾਗਰੂਕ ਕਰਨ ਵਿੱਚ ਸਫਲ ਹੁੰਦੇ ਹਾਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ਉੱਤੇ ਨਸ਼ਾ ਮੁਕਤ ਹੋ ਜਾਵੇਗਾ, ਜਿਸ ਲਈ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਖ਼ਾਸ ਤਵੱਜੋਂ ਦਿੱਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਅੱਗੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਬੜੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਹਰ ਨਸ਼ਾ ਤਸਕਰ ਨੂੰ ਫੜ੍ਹ ਕੇ ਸਲਾਖਾਂ ਪਿੱਛੇ ਭੇਜ ਰਹੀ ਹੈ ਜਿਸ ਨਾਲ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਸ਼ਿਆਂ ਨੂੰ ਕਾਬੂ ਕੀਤਾ ਗਿਆ ਹੈ ਪਰ ਅਜੇ ਵੀ ਸਾਨੂੰ ਹੋਰ ਕੰਮ ਕਰਨ ਦੀ ਲੋੜ ਹੈ ਜਿਸ ਲਈ ਸਮਾਜ ਨੂੰ ਪੰਜਾਬ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਯੁੱਧ ਨਸ਼ਿਆਂ ਵਿਰੁੱਧ ਤਹਿਤ 1000 ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ ਹੈ ਅਤੇ ਜਲਦ ਹੀ ਵੱਡੀ ਗਿਣਤੀ ਵਿੱਚ ਸੂਬੇ ਦੇ ਹੋਰ ਪਿੰਡ ਵੀ ਨਸ਼ਾ ਮੁਕਤ ਘੋਸ਼ਿਤ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਨਾਟਕ ਦੇ ਲੇਖਕ ਐਸ ਡੀ ਐਮ ਰੂਪਨਗਰ ਸੰਜੀਵ ਕੁਮਾਰ ਹਨ ਜਿਨ੍ਹਾਂ ਵੱਲੋਂ ਸਕੂਲਾਂ ਦੇ ਇਨ੍ਹਾਂ ਮੁਕਾਬਲਿਆਂ ਦੇ ਰੂਪ ਰੇਖਾ ਤਿਆਰ ਕੀਤੀ ਗਈ ਜੋ ਕਿ ਸ਼ਲਾਘਾਯੋਗ ਹੈ।

ਵਰਜੀਤ ਵਾਲੀਆ ਨੇ ਮੁਕਾਬਲਿਆਂ ਦੇ ਨਤੀਜੇ ਘੋਸ਼ਿਤ ਕਰਦਿਆਂ ਦੱਸਿਆ ਕਿ ਪਹਿਲੇ ਸਥਾਨ ‘ਤੇ ਸਕੂਲ ਆਫ ਐਮੀਂਨਸ ਮੋਰਿੰਡਾ ਦੀ ਟੀਮ, ਦੂਜੇ ਸਥਾਨ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੀ ਟੀਮ ਅਤੇ ਤੀਜੇ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੀ ਟੀਮ ਰਹੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੈਸਟ ਐਕਟਰ ਪਰਮਿੰਦਰ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ), ਗੁਰਮਿਸਰਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ), ਸਤਵੀਰ ਸਿੰਘ (ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ, ਰੂਪਨਗਰ) ਅਤੇ ਵਾਨਿਕਾ (ਬੀਬੀਐਮਬੀ ਡੀਏਵੀ ਪਬਲਿਕ ਸਕੂਲ ਨੰਗਲ ਟਾਊਨਸ਼ਿਪ) ਰਹੇ।

ਇਸ ਮੌਕੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐੱਸਪੀ (ਹੈਡਕਵਾਟਰ) ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਡੀਐਸਪੀ ਰੂਪਨਗਰ ਰਾਜਪਾਲ ਸਿੰਘ ਗਿੱਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਸੈਣੀ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ, "ਯੁੱਧ ਨਸ਼ਿਆਂ ਵਿਰੁੱਧ" ਦੇ ਜ਼ਿਲ੍ਹਾ ਕੋਆਰਡਨੇਟਰ ਹਰਪ੍ਰੀਤ ਸਿੰਘ ਕਾਹਲੋਂ, ਹਲਕਾ ਰੂਪਨਗਰ ਤੋਂ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਇੰਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਤਹਿਸੀਲਦਾਰ ਹਰਸਿਮਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਸਰਪੰਚ ਤੇ ਨੰਬਰਦਾਰ ਅਤੇ ਹੋਰ ਸੀਨੀਅਰ ਅਧਿਕਾਰੀ ਸਮੇਤ ਪਤਵੰਤੇ ਸੱਜਣ ਹਾਜ਼ਰ ਸਨ।

 

Tags: Manish Sisodia , AAP , Aam Aadmi Party , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD