Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਐਸ.ਡੀ.ਐਮ ਸਮਰਾਲਾ, ਐਸ.ਪੀ (ਐਚ) ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ

Jagtar Singh Diyalpura, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਰਾਲਾ, ਖੰਨਾ, (ਲੁਧਿਆਣਾ) , 10 Aug 2025

Last updated on: Aug 11, 2025, 18:03 IST

ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ। ਇਸ ਤੋਂ ਇਲਾਵਾ ਬੀ.ਡੀ.ਪੀ.ਓ ਸਮਰਾਲਾ ਲਖਵਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। 

ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਹਲਕਾ ਸਮਰਾਲਾ ਦੇ ਵਿਧਾਇਕ ਦਿਆਲਪੁਰਾ ਨੇ ਇਸ ਮੌਕੇ ਤੇ ਪਹੁੰਚ ਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਤਾਂ ਇਹਨਾਂ ਫ਼ੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹਾਂ। 

ਉਹਨਾਂ ਕਿਹਾ ਕਿ ਅਸੀਂ ਸ਼ਹੀਦ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ। ਉਹਨਾਂ ਕਿਹਾ ਕਿ ਇਹਨਾਂ ਸ਼ਹੀਦ ਜਵਾਨਾਂ ਦੀ ਸ਼ਹੀਦੀ ਅੱਗੇ ਕੁਝ ਵੀ ਕਹਿ ਨਹੀਂ ਸਕਦੇ ਕਿਉਂਕਿ ਇਹਨਾਂ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜਿਉਂਦੇ ਹਾਂ। ਉਹਨਾਂ ਕਿਹਾ ਕਿ ਇਸ ਪਰਿਵਾਰ ਦੇ ਅੱਗੇ ਮੇਰਾ ਸਿਰ ਨਮਨ ਹੁੰਦਾ ਹੈ। ਇਸ ਪਰਿਵਾਰ ਦੇ ਨਾਲ਼ ਅਸੀਂ ਚਟਾਨ ਵਾਂਗ ਖੜੇ ਹਾਂ ਕੋਈ ਵੀ ਦੁੱਖ ਤਕਲੀਫ਼ ਪਰਿਵਾਰ ਨੂੰ ਨਹੀਂ ਆਉਣ ਦੇਵਾਂਗੇ।

ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾਂ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ। ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਿਤ ਨਹੀਂ ਹੁੰਦੇ ਸਗੋਂ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ ਪ੍ਰਿਤਪਾਲ ਸਿੰਘ 2015 ਦੇ ਵਿੱਚ ਫੌਜ ਦੇ ਵਿੱਚ ਭਰਤੀ ਹੋਇਆ ਸੀ ਅਤੇ ਪ੍ਰਿਤਪਾਲ ਸਿੰਘ ਦੇ ਚਾਚਾ ਅਤੇ ਤਾਇਆ ਵੀ ਫੌਜ ਤੋਂ ਸੇਵਾ ਮੁਕਤ ਹਨ ਅਤੇ ਸ਼ਹੀਦ  ਪ੍ਰਿਤਪਾਲ ਸਿੰਘ ਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਸ਼ਹੀਦ ਪ੍ਰਿਤਪਾਲ ਸਿੰਘ ਵਿਆਹ ਦੇ ਸਮੇਂ ਛੁੱਟੀ ਲਈ ਘਰ ਵਾਪਸ ਆਇਆ ਸੀ ਸ਼ਹੀਦ ਪ੍ਰਿਤਪਾਲ ਸਿੰਘ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਛੱਡ ਕੇ ਦੇਸ਼ ਲਈ ਸ਼ਹੀਦ ਹੋ ਗਿਆ ਹੈ ਅਤੇ ਇਸ ਸ਼ਹਾਦਤ ਲਈ ਪੂਰੇ ਇਲਾਕੇ ਵਿੱਚ ਜਿੱਥੇ ਮੌਤ ਲਈ ਦੁੱਖ ਸੀ ਉਥੇ ਇਲਾਕੇ ਦੇ ਨੌਜੁਆਨ ਦੀ ਵੀਰਮਈ ਸ਼ਹਾਦਤ 'ਤੇ ਫ਼ਖਰ ਵੀ ਸੀ।

ਸ਼ਹੀਦ ਪ੍ਰਿਤਪਾਲ ਸਿੰਘ ਦੀ  ਪਤਨੀ, ਮਾਤਾ-ਪਿਤਾ ਅਤੇ ਭਰਾਵਾਂ ਨੇ ਕਿਹਾ ਕਿ ਸਾਨੂੰ ਪ੍ਰਿਤਪਾਲ ਸਿੰਘ ਦੀ ਸ਼ਹੀਦੀ ਉੱਤੇ ਮਾਣ ਹੈ। ਕਿਉਂਕਿ ਉਸਨੇ ਦੇਸ਼ ਲਈ ਕੁਰਬਾਨੀ ਕੀਤੀ ਹੈ। ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ।

 

Tags: Jagtar Singh Diyalpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD