Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਤੰਤਰਤਾ ਦਿਵਸ ਤੋਂ ਪਹਿਲਾਂ ਗੌਰਵ ਯਾਦਵ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ

ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਅੰਮ੍ਰਿਤਸਰ/ਜਲੰਧਰ/ਲੁਧਿਆਣਾ , 11 Aug 2025

Last updated on: Aug 12, 2025, 10:43 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ - ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ 'ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।

ਨਸ਼ਿਆਂ ਦੇ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ। ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਿਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।

ਇਸ ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD