Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਅੰਕੜਾ ਦਫ਼ਤਰ ਨੇ ਕੀਮਤ ਸਰਵੇਖਣ ਅਤੇ ਉਦਯੋਗਿਕ ਅੰਕੜਿਆਂ 'ਤੇ ਸਮਰੱਥਾ ਨਿਰਮਾਣ ਸੈਸ਼ਨ ਦਾ ਆਯੋਜਨ ਕੀਤਾ

National Statistics Office, NSO, Dalip Singh, Economic Statistics Division, ESD, Pooja, Department for Promotion of Industry and Internal Trade, DPIIT, Chandigarh

Web Admin

Web Admin

5 Dariya News

ਚੰਡੀਗੜ੍ਹ , 11 Aug 2025

Last updated on: Aug 12, 2025, 13:05 IST

ਰਾਸ਼ਟਰੀ ਅੰਕੜਾ ਦਫ਼ਤਰ (ਫੀਲਡ ਓਪਰੇਸ਼ਨ ਡਿਵੀਜ਼ਨ), ਖੇਤਰੀ ਦਫ਼ਤਰ ਚੰਡੀਗੜ੍ਹ ਨੇ 11 ਅਗਸਤ 2025 ਨੂੰ ਐੱਨਐੱਸਓ (ਐੱਫਓਡੀ) ਦੇ ਉੱਤਰੀ ਜ਼ੋਨ ਖੇਤਰੀ ਅਤੇ ਉਪ-ਖੇਤਰੀ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬੇਸ ਈਅਰ 2023 ਦੇ ਨਾਲ ਹੋਲਸੇਲ ਪ੍ਰਾਈਸ ਇੰਡੈਕਸ (WPI), ਪ੍ਰੋਡਿਊਸਰ ਪ੍ਰਾਈਸ ਇੰਡੈਕਸ (PPI) ਅਤੇ ਉਦਯੋਗਿਕ ਉਤਪਾਦਨ ਸੂਚਕਾਂਕ (IIP) ਲਈ ਪ੍ਰਾਈਸ ਕਲੈਕਸ਼ਨ ਸਰਵੇਖਣ 'ਤੇ ਇੱਕ-ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ। 

ਪ੍ਰੋਗਰਾਮ ਵਿੱਚ ਵੱਖ-ਵੱਖ ਖੇਤਰੀ ਦਫ਼ਤਰਾਂ ਦੇ ਲਗਭਗ 130 ਪ੍ਰਤੀਨਿਧੀਆਂ (ਵਫ਼ਦਾਂ) ਨੇ ਉਤਸਾਹਪੂਰਵਕ ਹਿੱਸਾ ਲਿਆ। ਖੇਤਰੀ ਦਫ਼ਤਰ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਜਨਰਲ, ਸ਼੍ਰੀ ਦੀਪਕ ਮੇਹਰਾ ਨੇ ਸਾਰੇ ਪਤਵੰਤਿਆਂ ਅਤੇ ਉਮੀਦਵਾਰਾਂ ਦਾ ਹਾਰਦਿਕ ਸੁਆਗਤ ਕੀਤਾ। 

ਆਪਣੇ ਉਦਘਾਟਨੀ ਸੰਬੋਧਨ ਵਿੱਚ, ਆਰਥਿਕ ਅੰਕੜਾ ਵਿਭਾਗ (ਈਐੱਸਡੀ) ਦੇ ਐਡੀਸ਼ਨਲ ਡਾਇਰੈਕਟਰ ਜਨਰਲ, ਡਾ. ਦਲੀਪ ਸਿੰਘ ਨੇ ਕੀਮਤ ਅੰਕੜਿਆਂ (ਪ੍ਰਾਈਸ ਸਟੈਟਿਕਸ) ਦੀ ਮਹੱਤਤਾ, ਸਟੀਕ ਅਤੇ ਗੁਣਵੱਤਾਪੂਰਨ ਅੰਕੜਿਆਂ ਦੇ ਸੰਗ੍ਰਹਿ ਦੀ ਜ਼ਰੂਰਤ ਅਤੇ ਆਰਥਿਕ ਵਿਸ਼ਲੇਸ਼ਣ ਅਤੇ ਨੀਤੀ ਨਿਰਮਾਣ ਵਿੱਚ ਉਨ੍ਹਾਂ ਦੇ ਦੂਰਗਾਮੀ ਪ੍ਰਭਾਵਾਂ ‘ਤੇ ਜ਼ੋਰ ਦਿੱਤਾ। ਮੁੱਖ ਭਾਸ਼ਣ ਦਿੰਦੇ ਹੋਏ, ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ਼ ਇੰਡਸਟ੍ਰੀ ਐਂਡ ਇੰਟਰਨਲ ਟ੍ਰੇਡ (DPIIT) ਦੇ ਡਿਪਟੀ ਡਾਇਰੈਕਟਰ ਜਨਰਲ ਸ਼੍ਰੀ ਦਲੀਪ ਕੁਮਾਰ ਸਿਨਹਾ ਨੇ ਡਬਲਿਊਪੀਆਈ ਅਤੇ ਪੀਪੀਆਈ ਯੋਜਨਾਵਾਂ ਦੇ ਮਹੱਤਵ ਅਤੇ ਵਰਤਮਾਨ ਆਰਥਿਕ ਪਰਿਦ੍ਰਿਸ਼ ਨੂੰ ਵਧੇਰੇ ਸਟੀਕਤਾ ਨਾਲ ਪ੍ਰਤਿਬਿੰਬਤ ਕਰਨ ਲਈ ਬੇਸ ਈਅਰ ਸੰਸ਼ੋਧਨ ਦੀ ਜ਼ਰੂਰਤ ਨੂੰ ਉਜਾਗਰ ਕੀਤਾ।

ਸੁਸ਼੍ਰੀ ਪੂਜਾ, ਡਾਇਰੈਕਟਰ ਡੀਪੀਆਈਆਈਟੀ ਅਤੇ ਉਨ੍ਹਾਂ ਦੀ ਟੀਮ ਅਤੇ ਸ਼੍ਰੀ ਦੀਪਕ ਧਨਾਵਤ, ਡਾਇਰੈਕਟਰ, ਆਰਥਿਕ ਅੰਕੜਾ ਵਿਭਾਗ (ਈਐੱਸਡੀ) ਨੇ ਡਬਲਿਊਪੀਆਈ, ਪੀਪੀਆਈ ਅਤੇ ਆਈਆਈਪੀ ਯੋਜਨਾਵਾਂ, ਵਿਧੀਆਂ ਅਤੇ ਕਾਰਜ ਪ੍ਰਣਾਲੀਆਂ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਸਤਾਰ ਨਾਲ ਪੇਸ਼ਕਾਰੀਆਂ ਦਿੱਤੀਆਂ। ਪ੍ਰੋਗਰਾਮ ਦੀ ਸਮਾਪਤੀ ਆਰਓ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਸੁਸ਼੍ਰੀ ਆਯੁਸ਼ੀ ਮਿਸ਼ਰਾ ਦੇ ਰਸਮੀ ਧੰਨਵਾਦ ਮਤੇ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੇ ਟ੍ਰੇਨਿੰਗ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਭਾਗੀਦਾਰੀ ਲਈ ਸਾਰੇ ਪਤਵੰਤਿਆਂ, ਸੰਸਾਧਨ ਵਿਅਕਤੀਆਂ ਤੇ ਉਮੀਦਵਾਰਾਂ ਦੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ।

 

Tags: National Statistics Office , NSO , Dalip Singh , Economic Statistics Division , ESD , Pooja , Department for Promotion of Industry and Internal Trade , DPIIT , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD