Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Amritsar

Web Admin

Web Admin

5 Dariya News

ਅੰਮ੍ਰਿਤਸਰ , 11 Aug 2025

Last updated on: Aug 12, 2025, 13:57 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000  ਰੁਪਏ ਦਾ ਨੁਕਸਾਨ ਹੋਇਆ। 

ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। 

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ। ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਤਸਦੀਕ ਲਈ ਏ.ਐਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ। ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।

ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD