Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ

Parneet Kaur, Preneet Kaur, Bharatiya Janata Party, BJP, BJP Punjab, Ashwani Sharma

Web Admin

Web Admin

5 Dariya News

ਚੰਡੀਗੜ੍ਹ , 12 Aug 2025

Last updated on: Aug 12, 2025, 17:03 IST

ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸ਼੍ਰੀ ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। 

ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਅੱਗੇ ਸ਼੍ਰੀਮਤੀ ਪ੍ਰਨੀਤ ਕੌਰ ਬੋਲੇ ਕਿ "ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।" 

ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।  ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।

ਇਸ ਤੋ ਇਲਾਵਾ ਜਸਵੰਤ ਸਿੰਘ ਸਰਪੰਚ ਰੌਣੀ, ਭਗਵੰਤ ਸਿੰਘ ਲੋਕ ਸਭਾ ਇੰਚਾਰਜ, ਹਿਤੇਸ਼ ਕੌੜਾ, ਸੁੰਦਰ ਸਿੰਘ, ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ 'ਤੇ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਆਦਿ ਵੀ  ਮੌਜੂਦ ਸਨ।

 

Tags: Parneet Kaur , Preneet Kaur , Bharatiya Janata Party , BJP , BJP Punjab , Ashwani Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD