Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ: ਡਾ. ਬਲਜੀਤ ਕੌਰ

ਪਟਿਆਲਾ ਵਿਖੇ ਰਾਜ ਪੱਧਰੀ ਤੀਆਂ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Gurpreet Kaur, Patiala

Web Admin

Web Admin

5 Dariya News

ਪਟਿਆਲਾ , 12 Aug 2025

Last updated on: Aug 12, 2025, 17:56 IST

ਪੰਜਾਬ ਸਰਕਾਰ ਵੱਲੋਂ ਵਿਰਾਸਤ ਅਤੇ ਰਵਾਇਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ 'ਰਾਜ ਪੱਧਰੀ ਤੀਆਂ ਦਾ ਮੇਲਾ' ਅੱਜ ਪਟਿਆਲਾ ਵਿੱਚ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਵੀ ਉਨ੍ਹਾਂ ਨਾਲ ਹਾਜ਼ਰੀ ਭਰ ਕੇ ਸਮਾਗਮ ਦੀ ਸ਼ਾਨ ਵਧਾਈ।

ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ ਅਤੇ ਸਾਂਝ-ਪਿਆਰ ਦਾ ਸੁਨੇਹਾ ਲਿਆਉਂਦਾ ਹੈ। ਇਹ ਤਿਉਹਾਰ ਸਾਡੀ ਰਵਾਇਤੀ ਵਿਰਾਸਤ ਦਾ ਅਟੁੱਟ ਹਿੱਸਾ ਹਨ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਲਗਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਤੀਆਂ ਦੇ ਮੇਲੇ ਨਾ ਸਿਰਫ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਦੇ ਹਨ, ਸਗੋਂ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦੇ ਜਜ਼ਬੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ। ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਮਹਿਲਾਵਾਂ ਦੀ ਭੂਮਿਕਾ ਹਰ ਖੇਤਰ ਵਿੱਚ ਮਹੱਤਵਪੂਰਣ ਹੈ।

ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ, ਗਿੱਧਾ, ਲੋਕ-ਸੰਗੀਤ ਅਤੇ ਜੁੱਤੀ, ਪਰਾਂਦੀ, ਫੁਲਕਾਰੀਆਂ ਆਦਿ ਰਵਾਇਤੀ ਕਲਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ। ਔਰਤਾਂ ਅਤੇ ਬੱਚਿਆਂ ਵੱਲੋਂ ਮਹਿੰਦੀ, ਰੰਗੋਲੀ, ਚਰਖਾ, ਦਰੀਆਂ ਅਤੇ ਜਿੰਦੀ ਵਰਗੀਆਂ ਪ੍ਰਦਰਸ਼ਨੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ। ਇਸ ਤੋਂ ਇਲਾਵਾ ਬੇਬੀ ਤੀਜ, ਮਿਸ ਤੀਜ ਅਤੇ ਮਿਸਜ਼ ਤੀਜ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦੇ ਜੇਤੂਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਇਨਾਮ ਦਿੱਤੇ ਗਏ।

ਇਸ ਮੇਲੇ ਨੇ ਸੈਂਕੜੇ ਔਰਤਾਂ ਅਤੇ ਪਰਿਵਾਰਾਂ ਨੂੰ ਇਕੱਠਾ ਕਰਕੇ ਸਮਾਜਿਕ ਏਕਤਾ ਅਤੇ ਸੱਭਿਆਚਾਰਕ ਸੰਸਕਾਰਾਂ ਦਾ ਸੁਨੇਹਾ ਦਿੱਤਾ। ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਇਸ ਤਿਉਹਾਰ ਨੂੰ ਇਕ ਯਾਦਗਾਰ ਤਜਰਬਾ ਦੱਸਿਆ। ਅੰਤ ਵਿੱਚ ਸਾਰੇ ਮਹਿਮਾਨਾਂ ਨੇ ਮਹਿਲਾਵਾਂ ਅਤੇ ਬੱਚਿਆਂ ਨਾਲ ਰਲ ਮਿਲ ਕੇ ਤੀਆਂ ਦੇ ਗੀਤਾਂ ‘ਤੇ ਨੱਚ ਕੇ ਤਿਉਹਾਰ ਦੀ ਖੁਸ਼ੀ ਮਨਾਈ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ ਵਾਲਾ, ਸਿਮਰਨ ਕੌਰ ਪਠਾਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਪਰਦੀਪ ਸਿੰਘ ਗਿੱਲ, ਜੋਬਨਦੀਪ ਕੌਰ, ਸਮੂਹ ਸੀ.ਡੀ.ਪੀ.ਓਜ਼ ਅਤੇ ਆਂਗਣਵਾੜੀ ਵਰਕਰਜ਼ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Gurpreet Kaur , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD