Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ ਦੀ 173ਵੀਂ ਮੀਟਿੰਗ ਚੰਡੀਗੜ੍ਹ ਵਿਖੇ ਹੋਈ

RBI, Reserve Bank of India, State Level Bankers Committee, SLBC, SLBC Punjab, M Paramasivam, Chandigarh

Web Admin

Web Admin

5 Dariya News

ਚੰਡੀਗੜ੍ਹ , 12 Aug 2025

Last updated on: Aug 12, 2025, 18:21 IST

ਰਾਜ ਪੱਧਰੀ ਬੈਂਕਰਸ ਕਮੇਟੀ (SLBC), ਪੰਜਾਬ ਦੀ 173ਵੀਂ ਮੀਟਿੰਗ ਪੰਜਾਬ ਨੈਸ਼ਨਲ ਬੈਂਕ ਦੇ ਕਾਰਜਕਾਰੀ ਨਿਦੇਸ਼ਕ  ਐੱਮ. ਪਰਮਸਿਵਮ  ਦੀ ਪ੍ਰਧਾਨਗੀ ਹੇਠ ਹੋਟਲ ਮਾਊਂਟ ਵਿਊ, ਸੈਕਟਰ-10, ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਜੂਨ 2025 ਤਿਮਾਹੀ ਤੱਕ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। 

ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਵਿੱਤ), ਆਲੋਕ ਸ਼ੇਖਰ, ਖੇਤਰੀ ਨਿਦੇਸ਼ਕ , ਰਿਜ਼ਰਵ ਬੈਂਕ ਆਫ਼ ਇੰਡੀਆ ਚੰਡੀਗੜ੍ਹ, ਵਿਵੇਕ ਸ੍ਰੀਵਾਸਤਵ, ਮੁੱਖ ਜਨਰਲ ਮੈਨੇਜਰ, ਨਾਬਾਰਡ ਵਿਨੋਦ ਕੁਮਾਰ ਆਰੀਆ, ਜਨਰਲ ਮੈਨੇਜਰ ਅਤੇ ਕਨਵੀਨਰ, SLBC ਪੰਜਾਬ ਪਰਮੇਸ਼ ਕੁਮਾਰ ਅਤੇ ਜਨਰਲ ਮੈਨੇਜਰ, ਰਿਜ਼ਰਵ ਬੈਂਕ ਆਫ਼ ਇੰਡੀਆ ਚੰਡੀਗੜ੍ਹ ਪੰਕਜ ਸੇਤੀਆ ਸ਼ਾਮਲ ਹੋਏ।

ਮੀਟਿੰਗ ਵਿੱਚ, ਜਨਰਲ ਮੈਨੇਜਰ ਅਤੇ ਕਨਵੀਨਰ, ਐੱਸਐੱਲਬੀਸੀ ਪੰਜਾਬ ਪਰਮੇਸ਼ ਕੁਮਾਰ ਨੇ ਦੱਸਿਆ ਕਿ ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲੇ, ਨਵੀਂ ਦਿੱਲੀ, ਭਾਰਤ ਸਰਕਾਰ ਦੁਆਰਾ 01 ਜੁਲਾਈ 2025 ਤੋਂ 30 ਸਤੰਬਰ 2025 ਤੱਕ ਗ੍ਰਾਮ ਪੰਚਾਇਤ ਪੱਧਰ 'ਤੇ ਇੱਕ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਵਿੱਤੀ ਸਮਾਵੇਸ਼ ਮੁਹਿੰਮ ਅਧੀਨ ਸਾਰੇ ਯੋਗ ਲੋਕਾਂ ਨੂੰ ਜੋੜਨਾ ਹੈ। ਹੁਣ ਤੱਕ, 5801 ਗ੍ਰਾਮ ਪੰਚਾਇਤਾਂ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ।

ਪੰਜਾਬ ਨੈਸ਼ਨਲ ਬੈਂਕ ਦੇ ਕਾਰਜਕਾਰੀ ਨਿਦੇਸ਼ਕ  ਐਮ. ਪਰਮਸਿਵਮ  ਨੇ ਦੱਸਿਆ ਕਿ ਜੂਨ ਤਿਮਾਹੀ ਵਿੱਚ ਸਲਾਨਾ ਕ੍ਰੈਡਿਟ ਯੋਜਨਾ ਤਹਿਤ ₹1,02,808 ਕਰੋੜ ਦੇ ਕਰਜ਼ੇ ਵੰਡੇ ਗਏ ਹਨ, ਜੋ ਕਿ ਸਲਾਨਾ ਟੀਚਿਆਂ ਦਾ 48% ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਾਰੇ ਬੈਂਕਾਂ ਨੂੰ ਵਧਾਈ ਦਿੱਤੀ। ਪੰਜਾਬ ਦਾ ਕ੍ਰੈਡਿਟ-ਡਿਪੌਜ਼ਿਟ ਅਨੁਪਾਤ 62.34% ਹੈ, ਜੋ ਕਿ ਰਾਸ਼ਟਰੀ ਟੀਚੇ (60%) ਤੋਂ ਵੱਧ ਹੈ। ਉਨ੍ਹਾਂ ਨੇ ਇਸ ਨੂੰ ਹੋਰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 179 ਲੱਖ ਲੋਕਾਂ ਨੂੰ ਸਮਾਜਿਕ ਸੁਰੱਖਿਆ ਬੀਮਾ ਯੋਜਨਾਵਾਂ ਨਾਲ ਜੋੜਿਆ ਗਿਆ ਹੈ —

•        ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ (PMSBY): ₹20 ਸਲਾਨਾ ਪ੍ਰੀਮੀਅਮ 'ਤੇ 2 ਲੱਖ ਰੁਪਏ ਦਾ ਦੁਰਘਟਨਾ ਬੀਮਾ (18-70 ਸਾਲ)

•        ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (PMJJBY): ₹436 ਸਲਾਨਾ ਪ੍ਰੀਮੀਅਮ 'ਤੇ 2 ਲੱਖ ਰੁਪਏ ਦਾ ਜੀਵਨ ਬੀਮਾ (18-50 ਸਾਲ)

•        ਅਟਲ ਪੈਨਸ਼ਨ ਯੋਜਨਾ (APY): 60 ਸਾਲ ਦੀ ਉਮਰ ਤੋਂ ਬਾਅਦ ₹1,000–₹5,000 ਮਾਸਿਕ ਪੈਨਸ਼ਨ ਦੀ ਵਿਵਸਥਾ (18-40 ਸਾਲ ਲਈ ਯੋਗਤਾ)

ਵਧੀਕ ਮੁੱਖ ਸਕੱਤਰ (ਵਿੱਤ), ਪੰਜਾਬ ਸਰਕਾਰ ਆਲੋਕ ਸ਼ੇਖਰ ਨੇ ਸਾਰੇ ਬੈਂਕਾਂ ਨੂੰ ਸਰਕਾਰੀ ਯੋਜਨਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਵਿੱਤੀ ਜਾਗਰੂਕਤਾ ਲਈ ਪਿੰਡਾਂ ਵਿੱਚ ਕੈਂਪ ਲਗਾਉਣ ਦਾ ਸੱਦਾ ਦਿੱਤਾ। ਭਾਰਤੀ ਰਿਜ਼ਰਵ ਬੈਂਕ, ਚੰਡੀਗੜ੍ਹ ਦੇ ਖੇਤਰੀ ਨਿਦੇਸ਼ਕ  ਵਿਵੇਕ ਸ਼੍ਰੀਵਾਸਤਵ ਨੇ ਵਿੱਤੀ ਸਮਾਵੇਸ਼ ਮੁਹਿੰਮ ਤਹਿਤ ਰੀ-ਕੇਵਾਈਸੀ 'ਤੇ ਜ਼ੋਰ ਦਿੱਤਾ ਤਾਂ ਜੋ ਕਿਸੇ ਵੀ ਖਾਤੇ ਦੇ ਲੈਣ-ਦੇਣ ਵਿੱਚ ਕੋਈ ਮੁਸ਼ਕਲ ਨਾ ਆਵੇ। 

ਜਨਰਲ ਮੈਨੇਜਰ, ਰਿਜ਼ਰਵ ਬੈਂਕ ਆਫ਼ ਇੰਡੀਆ, ਚੰਡੀਗੜ੍ਹ ਪੰਕਜ ਸੇਤੀਆ ਨੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਜਦਕਿ ਨਾਬਾਰਡ ਦੇ ਮੁੱਖ ਜਨਰਲ ਮੈਨੇਜਰ ਵਿਨੋਦ ਕੁਮਾਰ ਆਰੀਆ ਨੇ ਖੇਤੀਬਾੜੀ ਖੇਤਰ ਨੂੰ ਕਰਜ਼ੇ ਦਾ ਪ੍ਰਵਾਹ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਡਿਪਟੀ ਜਨਰਲ ਮੈਨੇਜਰ, ਐੱਸਐੱਲਬੀਸੀ, ਪੰਜਾਬ ਰਾਮਕਿਸ਼ੋਰ ਮੀਣਾ ਨੇ ਮੀਟਿੰਗ ਵਿੱਚ ਵਿਸਤ੍ਰਿਤ ਏਜੰਡਾ ਪੇਸ਼ ਕੀਤਾ। 

ਇਸ ਮੌਕੇ ਸਾਰੇ ਬੈਂਕਾਂ ਦੇ ਸੀਨੀਅਰ ਅਧਿਕਾਰੀ, ਲੀਡ ਜ਼ਿਲ੍ਹਾ ਮੈਨੇਜਰ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: RBI , Reserve Bank of India , State Level Bankers Committee , SLBC , SLBC Punjab , M Paramasivam , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD