Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 12 Aug 2025

Last updated on: Aug 13, 2025, 14:59 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ 25,000 ਰੁਪਏ ਤੋਂ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। 

ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਆਪਣੇ ਹੋਰ ਬਿੱਲਾਂ ਦੇ ਨਿਪਟਾਰੇ ਲਈ ਵੀ ਮੁਲਜ਼ਮ ਨੂੰ ਉਸਦੇ ਘਰ ਜਾ ਕੇ ਮਿਲਿਆ ਸੀ। ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਉਸ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਸ਼ਿਕਾਇਤਕਰਤਾ ਨੇ ਮਲਜ਼ਮ ਨਾਲ ਕੀਤੀ ਆਪਣੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਮਾਮਲੇ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਕੋਲ ਕੀਤੀ।

ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਕਤ ਮੁਲਜ਼ਮ ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਫਾਇਰ ਅਫਸਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD