Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ

ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

Crime News Punjab, Punjab Police, Police, Crime News, Jalandhar Police, Jalandhar

5 Dariya News

5 Dariya News

5 Dariya News

ਜਲੰਧਰ , 12 Aug 2025

Last updated on: Aug 13, 2025, 15:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘੀਆਂ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ 86ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਇੱਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ। ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 7 ਅਗਸਤ, 2025 ਨੂੰ ਐਸਬੀਐਸ ਨਗਰ ਵਿੱਚ ਸ਼ਰਾਬ ਦੇ ਠੇਕੇ 'ਤੇ ਗ੍ਰਨੇਡ ਹਮਲਾ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਅਧਾਰਤ ਜ਼ੀਸ਼ਾਨ ਅਖਤਰ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋ ਕਿ ਪਾਕਿਸਤਾਨ-ਅਧਾਰਤ ਬੀਕੇਆਈ ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ਵਿੱਚ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੱਤਵਾਦੀ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਸ ਕਾਰਵਾਈ ਦੌਰਾਨ, ਇਹ ਪੰਜੇ ਦੋਸ਼ੀ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀ ਮੁਲਜ਼ਮ ਨੂੰ ਤੁਰੰਤ ਐਸਬੀਐਸ ਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਇਸ ਸਬੰਧੀ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 324(5) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD