Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਦੀਪਸ਼ਿਖਾ ਸ਼ਰਮਾ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਪਾਣੀ ਦੇ ਪੱਧਰ ਤੇ ਬੰਨ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 12 Aug 2025

Last updated on: Aug 13, 2025, 16:40 IST

ਮਾਨਸੂਨ ਸੀਜ਼ਨ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਦਰਿਆ ਪਾਰਲੇ ਪਿੰਡ ਟੇੰਡੀ ਵਾਲਾ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨ੍ਹ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨਾਂ ਵੱਲੋਂ ਹੁਸੈਨੀਵਾਲਾ ਹੈਡਵਰਕਸ ਤੇ ਜਾ ਕੇ ਪਾਣੀ ਦੇ ਪੱਧਰ ਦਾ ਵੀ ਜਾਇਜ਼ਾ ਲਿਆ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਜੇਕਰ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। 

ਇਸ ਮੌਕੇ ਉਨ੍ਹਾਂ ਵੱਲੋਂ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਨ੍ਹਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਵਾਲੇ ਪਾਸੇ ਬੰਨ੍ਹ ਨੂੰ ਗੱਟੇ ਆਦਿ ਲਗਾ ਕੇ ਅਤੇ ਮਸ਼ੀਨਾਂ ਦੀ ਮਦਦ ਨਾਲ ਹੋਰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਪਿੰਡ ਵਾਸੀਆਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਵੀ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। 

ਪਿੰਡ ਵਾਸੀਆਂ ਦੀ ਮੰਗ ਤੇ ਉਹਨਾਂ ਅਧਿਕਾਰੀਆਂ ਨੂੰ ਬੇੜੇ ਦੀ ਰਿਪੇਅਰ ਕਰਾਉਣ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਪਿੰਡ ਟੇੰਡੀ ਵਾਲਾ ਵਿਖੇ ਬੰਨ ਨੂੰ ਪੱਕੇ ਤੌਰ 'ਤੇ ਮਜਬੂਤ ਕਰਨ ਦੀ ਪਿੰਡ ਵਾਸੀਆਂ ਦੀ ਮੰਗ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਛੇਤੀ ਹੀ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। 

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜਾਂ ਸਬੰਧੀ ਕਿਸੇ ਵੀ ਕਿਸਮ ਦੀ ਐਮਰਜੰਸੀ ਸਥਿਤੀ ਲਈ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਮਾਨ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਡਰੇਨੇਜ ਸਿੰਚਾਈ ਅਤੇ ਹੋਰ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD