Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ - ਸੋਨੀਆ ਮਾਨ

ਅੱਜ ਹਲਕਾ ਰਾਜਾਸਾਂਸੀ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਕੀਤੀਆਂ ਗਈਆਂ ਮੀਟਿੰਗਾਂ

Sonia Mann, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 12 Aug 2025

Last updated on: Aug 13, 2025, 16:53 IST

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨਸ਼ਿਆਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਹਲਕੇ ਦੇ ਪਿੰਡ ਅਵਾਣ ਲੱਖਾ ਸਿੰਘ,ਪਿੰਡ ਖਸੂਪੁਰ,ਵਰਿਆਹ,ਪਿੰਡ ਭੱਗੂਪੁਰ ਉਤਾੜ, ਪਿੰਡ ਮੰਡਿਆਵਾਲ,ਪਿੰਡ ਭੱਗੂਪੁਰ ਬੇਟ,ਪਿੰਡ ਕੁੱਤੀਵਾਲ,ਛੰਨ ਕੋਹਾਲੀ ਵਿਖੇ ਮੀਟਿੰਗਾਂ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਨਸ਼ਿਆਂ ਵਿੱਚ ਹੀ ਉਲਝਾਈ ਰੱਖਿਆ ਇਹਨਾਂ ਸਰਕਾਰਾਂ ਦੇ ਲੀਡਰਾਂ ਵੱਲੋਂ ਖੁੱਲੇ ਆਮ ਨਸ਼ੇ ਦਾ ਕਾਰੋਬਾਰ ਕੀਤਾ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਰਾਹ ਵੱਲ ਤੋਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅੱਜ ਪੰਜਾਬ ਵਿੱਚ ਇਹਨਾਂ ਨਸ਼ਿਆਂ ਦੇ ਕਾਰਨ ਲੱਖਾਂ ਹੀ ਘਰ ਤਬਾਹ ਹੋ ਚੁੱਕੇ ਹਨ ਜਿਸ ਦੀ ਜਿੰਮੇਵਾਰ ਪੰਜਾਬ ਵਿੱਚ ਲੰਮਾ ਸਮਾਂ ਰਾਜ ਕਰਨ ਵਾਲੀਆਂ ਇਹ ਰਵਾਇਤੀ ਪਾਰਟੀਆਂ ਹਨ।

ਸੋਨੀਆ ਮਾਨ ਨੇ ਕਿਹਾ ਕਿ ਸਾਰਾ ਪੰਜਾਬ ਹੀ ਇਹਨਾਂ ਨਸ਼ਿਆਂ ਕਾਰਨ ਦੁਖੀ ਹੈ ਇਹ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ ਸਾਰੇ ਹੀ ਪਿੰਡਾਂ ਤੇ ਸ਼ਹਿਰਾਂ ਵਿੱਚ ਇਸ ਮੁਹਿੰਮ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ ਜਿਸ ਦੇ ਕਾਰਨ ਅੱਜ ਪੰਜਾਬ ਵਿੱਚੋਂ ਕਾਫੀ ਹੱਦ ਤੱਕ ਨਸ਼ਿਆਂ ਉੱਤੇ ਕੰਟਰੋਲ ਕੀਤਾ ਜਾ ਚੁੱਕਾ ਹੈ। ਮੈਡਮ ਸੋਨੀਆ ਮਾਨ ਨੇ ਕਿਹਾ ਕਿ ਅਸੀਂ ਪਿੰਡਾਂ ਵਿੱਚ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਸਾਡੇ ਨਾਲ ਸੰਪਰਕ ਕਰਨ ਉਹਨਾਂ ਦਾ ਸਾਰਾ ਇਲਾਜ ਅਤੇ ਖਰਚਾ ਫਰੀ ਹੋਵੇਗਾ।

ਹਲਕਾ ਇੰਚਾਰਜ ਸੋਨੀਆ ਮਾਨ ਨੇ ਕਿਹਾ ਨਸ਼ਿਆਂ ਦੇ ਕੋਹੜ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਵੱਲੋਂ ਲਗਾਤਾਰ ਪੰਜਾਬ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਪੰਜਾਬ ਨੂੰ ਇਸ ਕੋਹੜ ਚੋਂ ਕੱਢ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾਵੇਗਾ।

ਇਸ ਮੌਕੇ ਐਸ.ਐਚ.ਓ ਹਿਮਾਂਸ਼ੂ ਭਗਤ, ਸਭ ਇੰਸਪੈਕਟਰ ਦਵਿੰਦਰ ਸਿੰਘ, ਸਤਨਾਮ ਸਿੰਘ ਵੜੈਚ,ਸੁਖਦੀਪ ਸਿੰਘ ਛੀਨਾ, ਦਿਲਬਾਗ ਸਿੰਘ ਔਲਖ ਕੋਹਾਲੀ,ਡਾਕਟਰ ਭਗਵੰਤ ਸਿੰਘ ਖਿਆਲਾ,ਨਸ਼ਾ ਮੁਕਤੀ ਇੰਚਾਰਜ ਰਾਜਾਸਾਂਸੀ ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD