Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਵਿੱਚ ਇਸ ਸਾਲ ਅਵੈਧ ਗਰਭਪਾਤ ਦੇ ਮਾਮਲੇ ਵਿੱਚ 120 ਤੋਂ ਵੱਧ ਐਫਆਈਆਰ ਦਰਜ

ਵਧੀਕ ਮੁੱਖ ਸਗੱਤਰ (ਸਿਹਤ) ਸੁਧੀਰ ਰਾਜਪਾਲ ਨੇ ਹਰਿਆਣਾ ਵਿੱਚ ਲਿੰਗਨੁਪਾਤ ਵਿੱਚ ਸੁਧਾਰ ਲਈ ਰਾਜ ਟਾਸਕ ਫੋਰਸ ਦੀ ਹਫਤਾਵਾਰ ਮੀਟਿੰਗ ਦੀ ਅਗਵਾਈ ਕੀਤੀ

Sudhir Rajpal, State Task Force, Additional Chief Secretary

Web Admin

Web Admin

5 Dariya News

ਚੰਡੀਗੜ੍ਹ , 12 Aug 2025

Last updated on: Aug 13, 2025, 17:51 IST

ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਲਿੰਗਨੁਪਾਤ ਵਿੱਚ ਸੁਧਾਰ ਲਈ ਗਠਨ ਸੂਬਾ ਟਾਸਕ ਫੋਰਸ (ਐਸਟੀਐਫ) ਦੀ ਹਫਤਾਵਾਰ ਮੀਟਿੰਗ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਅਵੈਧ ਗਰਭਪਾਤ 'ਤੇ ਰੋਕ ਲਗਾਉਣ ਅਤੇ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਤਹਿਤ ਸੂਬੇ ਦੇ ਲਿੰਗਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਯਤਨਾਂ ਨੂੰ ਤੇਜ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਨੇ ਅਵੈਧ ਗਰਭਪਾਤ ਦੇ ਖਿਲਾਫ ਸਖਤ ਕਾਰਵਾਈ ਦੀ ਜਰੂਰਤ 'ਤੇ ਜੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਦੰਡਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਿਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਡਾਕਟਰਾਂ ਦੇ ਲਾਇਸੈਂਸ ਰੱਦ ਕਰਨਾ ਵੀ ਸ਼ਾਮਿਲ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਸਾਰੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਅਤੇ 12 ਹਫਤੇ ਤੋਂ ਵੱਧ ਦੇ ਗਰਭਪਾਤ ਦੇ ਮਾਮਲਿਆਂ ਵਿੱਚ ਰਿਵਰਸ ਟ੍ਰੈਕਿੰਗ ਲਾਗੂ ਕਰ ਰਿਹਾ ਹੈ, ਵਿਸ਼ੇਸ਼ਕਰ ਜਿੱਥੇ ਮਹਿਲਾਵਾਂ ਦੀ ਪਹਿਲਾਂ ਤੋਂ ਹੀ ਇੱਕ ਜਾਂ ਵੱਧ ਕੁੜੀਆਂ ਹਨ। 

ਹਰਿਆਣਾ ਵਿੱਚ ਇਸ ਸਾਲ ਅਵੈਧ ਗਰਭਪਾਤ ਪ੍ਰਥਾਵਾਂ, ਜਿਨ੍ਹਾਂ ਵਿੱਚ ਐਮਟੀਪੀ ਕਿੱਟ ਦੀ ਅਵੈਧ ਵਿਕਰੀ ਵੀ ਸ਼ਾਮਿਲ ਹੈ, ਦੇ ਸਬੰਧ ਵਿੱਚ 120 ਤੋਂ ਵੱਧ ਐਫਆਈਆਰ ਦਰਜ ਕੀਤੀ ਗਈਆਂ ਹਨ। ਇੰਨ੍ਹਾਂ ਵਿੱਚੋਂ 39 ਮਾਮਲਿਆਂ ਵਿੱਚ ਅਦਾਲਤ ਵਿੱਚ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ, ਜਦੋਂ ਕਿ 47 ਮਾਮਲਿਆਂ ਦੀ ਜਾਂਚ ਚੱਲ ਰਹੀ ਹੈ।

ਵਧੀਕ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਸਾਰੇ ਜਿਲ੍ਹਿਆਂ ਦੇ ਮੁੱਖ ਮੈਡੀਕਲ ਅਧਿਕਾਰੀਆਂ ਨੂੰ ਪੁਲਿਸ ਦੇ ਨਾਲ ਸਰਗਰਮ ਤਾਲਮੇਲ ਦੇ ਨਾਲ-ਨਾਲ ਸਾਰੀ ਕਾਨੂੰਨੀ ਸਹਾਹਿਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਇੰਨ੍ਹਾਂ ਸਾਰੇ ਮਾਮਲਿਆਂ ਨੂੰ ਅਦਾਲਤਾਂ ਵਿੱਚ ਤਰਕਪੂਰਣ ਸਿੱਟੇ ਤੱਕ ਪਹੁੰਚਾਇਆ ਜਾ ਸਕੇ ਅਤੇ ਦੋਸ਼ੀ ਸਾਬਤ ਕੀਤਾ ਜਾ ਸਕੇ। ਵਧੀਕ ਮੁੱਖ ਸਕੱਤਰ ਨੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦਿੰਦੇ ਹੋਏ ਏਐਨਐਮ ਅਤੇ ਆਸ਼ਾ ਕਾਰਜਕਰਤਾਵਾਂ ਦੀ ਬਿਹਤਰ ਤੈਨਾਤੀ ਦੀ ਅਪੀਲ ਕੀਤੀ। 

ਉਨ੍ਹਾਂ ਨੇ ਪੁਲਿਸ ਨੂੰ ਛਾਪੇਮਾਰੀ ਦੌਰਾਨ ਸਿਹਤ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਨ ਅਤੇ ਲਿੰਗ ਜਾਂਚ ਤੇ ਅਵੈਧ ਗਰਭਪਾਤ ਵਿੱਚ ਸ਼ਾਮਿਲ ਪੂਰੇ ਨੈਟਵਰਕ ਨੂੰ ਖਤਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਲਈ ਉਨ੍ਹਾਂ ਨੇ ਦੋਸ਼ੀਆਂ ਦੇ ਫੋਨ ਰਿਕਾਰਡ ਅਤੇ ਲੋਕੇਸ਼ਨ ਹਿਸਟਰੀ ਦਾ ਪਤਾ ਲਗਾਉਣ 'ਤੇ ਜੋਰ ਦਿੱਤਾ।

ਵਧੀਕ ਮੁੱਖ ਸਕੱਤਰ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਕਿਸੇ ਵੀ ਜਿਲ੍ਹੇ ਵਿੱਚ ਪੀਐਨਡੀਟੀ ਲਈ ਕਿਸੇ ਵੀ ਨੋਡਲ ਅਧਿਕਾਰੀ ਨੂੰ ਮਹਾਨਿਦੇਸ਼ਕ, ਸਿਹਤ ਸੇਵਾਵਾਂ (ਡੀਜੀਐਚਐਸ) ਦੀ ਮੰਜੂਰੀ ਬਿਨ੍ਹਾਂ ਟ੍ਰਾਂਸਫਰ ਨਹੀਂ ਕੀਤਾ ਜਾ ਸਕਦਾ ਹੈ। ਡੀਜੀਐਚਐਸ ਨੂੰ ਸਾਰੇ ਜਿਲ੍ਹਿਆਂ ਲਈ ਇੰਨ੍ਹਾਂ ਨੋਡਲ ਅਧਿਕਾਰੀਆਂ ਨੂੰ ਚੁਨਣ ਅਤੇ ਨਿਯੁਕਤ ਕਰਨ ਦਾ ਅਧਿਕਾਰ ਹੋਵੇਗਾ।

ਇਸ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਦਸਿਆ ਕਿ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ 'ਤੇ ਜਾਗਰੁਕਤਾ ਇਸ਼ਤਿਹਾਰ ਪੂਰੇ ਸੂਬੇ ਦੇ ਸਿਨੇਮਾਘਰਾਂ ਵਿੱਚ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਮੁਹਿੰਮ ਤਹਿਤ ਸੰਚਾਲਿਤ ਗਤੀਵਿਧੀਆਂ ਦੀ ਨਿਗਰਾਨੀ ਲਈ ਸੂਚਨਾ, ਸਿਖਿਆ ਅਤੇ ਸੰਚਾਰ (ਆਈਈਸੀ) ਗਤੀਵਿਧੀਆਂ ਲਈ ਇੱਕ ਸਮਰਪਿਤ ਡੈਸ਼ਬੋਰਡ ਵੀ ਬਣਾਇਆ ਗਿਆ ਹੈ ਅਤੇ ਇਹ ਅਗਲੇ ਇੱਕ ਮਹੀਨੇ ਵਿੱਚ ਕਿਰਿਆਸ਼ੀਲ ਹੋ ਜਾਵੇਗਾ।

ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ੍ਰੀ ਰਿਪੂਦਮਨ ਸਿੰਘ ਢਿੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Sudhir Rajpal , State Task Force , Additional Chief Secretary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD