Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

‘ਹਰ ਘਰ ਤਿਰੰਗਾ’ ਅਭਿਆਨ ਤਹਿਤ ਪੀਆਈਬੀ ਨੇ ਵਿੱਢੀ ਮੁਹਿੰਮ

ਤਿਰੰਗਾ ਲਹਿਰਾ ਕੇ ਦਿੱਤਾ ਕੌਮੀ ਏਕਤਾ ਦਾ ਸੁਨੇਹਾ

Gurmeet Singh, PIB Jalandhar Chief, Har Ghar Tiranga, Jalandhar

Web Admin

Web Admin

5 Dariya News

ਜਲੰਧਰ , 13 Aug 2025

Last updated on: Aug 13, 2025, 18:22 IST

ਦੇਸ਼ ਦੀ ਅਜ਼ਾਦੀ ਦੀ 79ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਸ਼ੁਰੂ ਕੀਤੀ ਗਈ ਹਰ ਘਰ ਤਿਰੰਗਾ ਮੁਹਿੰਮ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਹੇਠ ਚਲਾਈ ਜਾ ਰਹੀ 'ਹਰ ਘਰ ਤਿਰੰਗਾ' ਮੁਹਿੰਮ ਵਿੱਚ ਹਰ ਦੇਸ਼ ਵਾਸੀ ਉਤਸ਼ਾਹ ਨਾਲ ਹਿੱਸਾ ਲੈ ਰਿਹਾ ਹੈ। 

ਇਸੇ ਲੜੀ ਤਹਿਤ ਬੁੱਧਵਾਰ ਨੂੰ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਪੱਤਰ ਸੂਚਨਾ ਦਫਤਰ, ਜਲੰਧਰ ਵੱਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਪੀਆਈਬੀ ਜਲੰਧਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਵਿੱਚ ਕੌਮੀ ਤਿਰੰਗੇ ਦੀ ਭਾਵਨਾ ਨੂੰ ਹੋਰ ਡੂੰਘਾ ਕਰਨਾ ਹੈ। ਜਦੋਂ ਹਰ ਘਰ 'ਤੇ ਤਿਰੰਗਾ ਲਹਿਰਾਏਗਾ, ਤਾਂ ਇਹ ਸਾਨੂੰ ਆਪਣੀ ਸਾਂਝੀ ਪਛਾਣ ਅਤੇ ਦੇਸ਼ ਪ੍ਰਤੀ ਫ਼ਰਜ਼ਾਂ ਦੀ ਯਾਦ ਦਿਵਾਏਗਾ। 

ਇਸ ਮੌਕੇ ਸੂਚਨਾ ਸਹਾਇਕ ਸੁਖਦੀਪ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਉਦੋਂ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ, ਜਦੋਂ ਸਾਰੇ ਦੇਸ਼ਵਾਸੀਆਂ ਅੰਦਰ ਏਕਤਾ ਦੀ ਭਾਵਨਾ ਡੂੰਘੇ ਤੌਰ 'ਤੇ ਪ੍ਰਫੁੱਲਿਤ ਹੋਵੇਗੀ ਅਤੇ ਹਰ ਘਰ ਤਿਰੰਗਾ ਮੁਹਿੰਮ ਇਸ 'ਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਸਬੰਧੀ ਇੱਕ ਸੰਹੁ ਵੀ ਚੁੱਕੀ ਗਈ। 

 ਜ਼ਿਕਰਯੋਗ ਹੈ ਕਿ ਦੇਸ਼ਵਾਸੀ ਇਸ ਮੁਹਿੰਮ ਤਹਿਤ ਆਪੋ-ਆਪਣੇ ਘਰਾਂ 'ਤੇ ਕੌਮੀ ਤਿਰੰਗਾ ਲਹਿਰਾ ਰਹੇ ਨੇ ਕਿਉਂਕਿ ਤਿਰੰਗਾ ਸਾਡੇ ਦੇਸ਼ ਦੀ ਸ਼ਾਨ ਦਾ ਪ੍ਰਤੀਕ ਹੈ। ਹਰ ਘਰ ਤਿਰੰਗਾ ਪਹਿਲਕਦਮੀ ਹਰ ਨਾਗਰਿਕ ਅੰਦਰ ਦੇਸ਼ ਭਗਤੀ ਦੀ ਡੂੰਘੀ ਭਾਵਨਾ ਪੈਦਾ ਕਰਨ ਅਤੇ ਸਾਡੇ ਕੌਮੀ ਝੰਡੇ ਦੀ ਮਹੱਤਤਾ ਦੀ ਵਧੇਰੇ ਸਮਝ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕਰਦੀ ਹੈ। ਸਾਲ 2022 ਵਿੱਚ ਸ਼ੁਰੂ ਹੋਈ ਇਹ ਮੁਹਿੰਮ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਪਿਰੋਣ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਸਹਾਈ ਸਾਬਿਤ ਹੋਈ ਹੈ ਅਤੇ ਇਸਨੇ ਇਕ ਜਨ ਅੰਦੋਲਨ ਦਾ ਰੂਪ ਅਖਤਿਆਰ ਕਰ ਲਿਆ ਹੈ। 

ਇਹ ਅਭਿਆਨ ਦਰਸਾਉਂਦਾ ਹੈ ਕਿ ਅਣਗਿਣਤ ਆਜ਼ਾਦੀ ਘੁਲਾਟੀਆਂ ਨੇ ਆਪਣੇ ਤਿਆਗ, ਤਪ ਅਤੇ ਸਮਰਪਣ ਨਾਲ ਜਿਸ ਆਜ਼ਾਦ ਭਾਰਤ ਦਾ ਸੁਫ਼ਨਾ ਸਾਕਾਰ ਕੀਤਾ ਸੀ, ਉਸ ਨੂੰ ਵਿਕਸਿਤ ਅਤੇ ਸਰਬਸ਼੍ਰੇਸ਼ਠ ਬਣਾਉਣ ਲਈ 140 ਕਰੋੜ ਦੇਸ਼ਵਾਸੀ ਸੰਕਲਪਿਤ ਹਨ।

 

Tags: Gurmeet Singh , PIB Jalandhar Chief , Har Ghar Tiranga , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD