Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ ਕੌਮੀ ਪੰਚਾਇਤੀ ਸੰਮੇਲਨ ਵਿੱਚ ਸ਼ਿਰਕਤ ਕਰੇਗਾ ਵਫ਼ਦ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Tarunpreet Singh Sond, Gurinder Singh Garry Birring, Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 13 Aug 2025

Last updated on: Aug 14, 2025, 11:14 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।  

ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ। 

ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।  ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀਅਤ ਦਾ ਥੰਮ੍ਹ ਹਨ ਅਤੇ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਪਸ਼ੂ ਹਸਪਤਾਲਾਂ ਅਤੇ ਹੋਰ ਜਨਤਕ ਭਲਾਈ ਵਾਲੇ ਕਾਰਜਾਂ ਦਾ ਪ੍ਰਬੰਧ ਸਿੱਧੇ ਤੌਰ ’ਤੇ ਪੰਚਾਇਤਾਂ ਦੀ ਨਿਗਰਾਨੀ ਹੇਠ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਅਜਿਹੀ ਸਿਖਲਾਈ ਸਰਪੰਚਾਂ ਤੇ ਪੰਚਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਦਾ ਸਾਰੇ ਵਿਭਾਗਾਂ ਨਾਲ ਵਾਹ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਮਹਿਲਾ ਪੰਚਾਇਤੀ ਨੁਮਾਇੰਦਿਆਂ ਦਾ ਆਤਮ ਵਿਸ਼ਵਾਸ ਹੋਰ ਵਧੇਗਾ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਲਈ ਇਸ ਵਿਸ਼ੇਸ਼ ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਸਤਿਕਾਰ ਹੈ ਅਤੇ ਹਰੇਕ ਵਿਅਕਤੀ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।  ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Tarunpreet Singh Sond , Gurinder Singh Garry Birring , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD