Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ 27 ਸਤੰਬਰ ਨੂੰ - ਜੈ ਕ੍ਰਿਸ਼ਨ ਸਿੰਘ ਰੌੜੀ

ਡਿਪਟੀ ਸਪੀਕਰ ਨੇ ਮੈਰਾਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਹਿਲਪੁਰ (ਹੁਸ਼ਿਆਰਪੁਰ) , 13 Aug 2025

Last updated on: Aug 14, 2025, 11:22 IST

ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਅੱਜ ਖਾਲਸਾ ਕਾਲਜ ਮਾਹਿਲਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਸਕੱਤਰ ਖੇਡਾਂ ਐਸ.ਪੀ. ਅਨੰਤ,  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ ਸੰਜੀਵ ਗੋਰੇ, ਐਸ.ਪੀ. ਨਵਨੀਤ ਕੌਰ ਗਿੱਲ, ਸੰਯੁਕਤ ਡਾਇਰੈਕਟਰ ਖੇਡਾਂ ਅਜੀਤ ਪਾਲ ਸਿੰਘ, ਡਿਪਟੀ ਡਾਇਰੈਕਟਰ ਖੇਡਾਂ ਸੁਖਚੈਨ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਸਪੀਕਰ ਰੌੜੀ ਨੇ ਐਲਾਨ ਕੀਤਾ ਕਿ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ' 27 ਸਤੰਬਰ 2025 ਨੂੰ ਖਾਲਸਾ ਕਾਲਜ, ਮਾਹਿਲਪੁਰ ਵਿਖੇ ਆਯੋਜਿਤ ਕੀਤੀ ਜਾਵੇਗੀ। ਇਹ ਮੈਰਾਥਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਸ਼ਿਆਂ ਖ਼ਿਲਾਫ਼ ਇਕ ਮਜ਼ਬੂਤ ਸੰਦੇਸ਼ ਦੇਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦਾ ਇਕ ਵੱਡਾ ਯਤਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੀ ਇਕ ਮਹੱਤਵਪੂਰਨ ਕੜੀ ਹੈ। ਇਸ ਸਮਾਗਮ ਰਾਹੀਂ ਨੌਜਵਾਨਾਂ ਵਿਚ ਦੇਸ਼ ਭਗਤੀ, ਤੰਦਰੁਸਤੀ ਅਤੇ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ।

ਦੇਸ਼ ਭਰ ਤੋਂ ਹਜ਼ਾਰਾਂ ਐਥਲੀਟ ਮੈਰਾਥਨ ਵਿਚ ਹਿੱਸਾ ਲੈਣਗੇ ਅਤੇ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ 'ਸ਼ਹੀਦ ਭਗਤ ਸਿੰਘ ਸਪੋਰਟਸ ਆਈਕਨ ਪੰਜਾਬ' ਦੇ ਨਾਮ 'ਤੇ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।

ਮੀਟਿੰਗ ਵਿੱਚ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਦੇ ਪੀ.ਆਰ.ਓ ਮੋਹਿਤ ਅੱਤਰੀ, ਐਸ.ਆਰ.ਐਫ  ਫਾਊਂਡੇਸ਼ਨ, ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ ਅਤੇ ਹਰਭਜਨ ਸਿੰਘ ਸਪੋਰਟਸ ਕਲੱਬ ਦੇ ਪ੍ਰਿੰਸੀਪਲ ਸਮੇਤ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD