Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਮੋਹਾਲੀ ਕਾਂਗਰਸ ਵਰਕਰਾਂ ਵੱਲੋਂ ਵੰਡੇ ਗਏ ਲੱਡੂ

ਕਾਂਗਰਸ ਪਾਰਟੀ ਅਤੇ ਕਿਸਾਨਾਂ ਦੀ ਲੰਮੀ ਲੜਾਈ ਕਾਰਨ ਆਪ ਸਰਕਾਰ ਨੇ ਟੇਕੇ ਗੋਡੇ: ਬਲਬੀਰ ਸਿੱਧੂ

Balbir Singh Sidhu, Punjab Pradesh Congress Committee, Congress, Punjab Congress, Tripat Rajinder Singh Bajwa, Amarjit Singh Jiti Sidhu

Web Admin

Web Admin

5 Dariya News

ਐੱਸ.ਏ.ਐੱਸ ਨਗਰ , 13 Aug 2025

Last updated on: Aug 14, 2025, 12:51 IST

ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਸਾਨਾਂ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਲੰਮੀ ਲੜਾਈ ਅਤੇ ਸੰਘਰਸ਼ ਦੀ ਵੱਡੀ ਜਿੱਤ ਵਜੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਸਾਡੇ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹਰੇਕ ਵਿਅਕਤੀ ਲਈ ਇੱਕ ਬਹੁਤ ਵੱਡੀ ਪ੍ਰਾਪਤੀ ਹੈ।

ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਜਸ਼ਨ ਮਨਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਵਰਕਰਾਂ ਅਤੇ ਕਿਸਾਨਾਂ ਨੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਖ਼ੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਨਾਲ ਮੌਜੂਦ ਰਹੇ। 

ਜਿਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਬਣ ਕੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰੇਗੀ। ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਇਹ ਜਿੱਤ ਸਾਡੀ ਪਾਰਟੀ ਅਤੇ ਕਿਸਾਨ ਭਾਈਚਾਰੇ ਦੀ ਅਟੁੱਟ ਇਕਜੁੱਟਤਾ ਦਾ ਨਤੀਜਾ ਹੈ। 

ਅਸੀਂ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਤੋਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਨੇ ਅੱਗੇ ਕਿਹਾ, ਇਹ ਪਾਲਿਸੀ ਵਾਪਸੀ ਸਿਰਫ਼ ਇੱਕ ਨੀਤੀ ਦਾ ਖ਼ਤਮ ਹੋਣਾ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਪ੍ਰਤੀਕ ਹੈ।

ਕਾਂਗਰਸ ਪਾਰਟੀ ਵਾਅਦਾ ਕਰਦੀ ਹੈ ਕਿ ਅੱਗੇ ਵੀ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਲੜਾਈ ਜਾਰੀ ਰਹੇਗੀ। ਸਿੱਧੂ ਨੇ ਕਿਹਾ ਕਿ ਸਾਡਾ ਸੰਦੇਸ਼ ਸਾਫ਼ ਹੈ – ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡਾ ਮੁੱਖ ਕਰਮ ਹੈ।

 

Tags: Balbir Singh Sidhu , Punjab Pradesh Congress Committee , Congress , Punjab Congress , Tripat Rajinder Singh Bajwa , Amarjit Singh Jiti Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD