Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਣਨੀਤਕ ਭਾਈਵਾਲੀ ਨੂੰ ਹੁਲਾਰਾ ਦੇਣ ਲਈ ਦ੍ਰੋਪਦੀ ਮੁਰਮੂ ਨੇ ਗਾਨ ਕਿਮ ਯੋਂਗ ਨਾਲ ਮੁਲਾਕਾਤ ਕੀਤੀ

Droupadi Murmu, President of India, President, Indian President, Rashtrapati, Gan Kim Yong

Web Admin

Web Admin

5 Dariya News

ਨਵੀਂ ਦਿੱਲੀ , 13 Aug 2025

Last updated on: Aug 14, 2025, 13:38 IST

ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਅਤੇ ਵਪਾਰ ਤੇ ਉਦਯੋਗ ਮੰਤਰੀ, ਮਹਾਮਹਿਮ ਸ਼੍ਰੀ ਗਾਨ ਕਿਮ ਯੋਂਗ ਦੀ ਅਗਵਾਈ ਹੇਠ ਸਿੰਗਾਪੁਰ ਦੇ ਇੱਕ ਮੰਤਰੀਪੱਧਰੀ ਵਫ਼ਦ ਨੇ ਅੱਜ (13 ਅਗਸਤ, 2025)  ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। 

ਇਹ ਵਫ਼ਦ ਭਾਰਤ- ਸਿੰਗਾਪੁਰ ਮੰਤਰੀਪੱਧਰੀ ਗੋਲਮੇਜ਼ ਸੰਮੇਲਨ (ਆਈਐੱਸਐੱਮਆਰ /ISMR)  ਦੀ ਤੀਸਰੀ ਬੈਠਕ ਦੇ ਲਈ ਦਿੱਲੀ ਵਿੱਚ ਹੈ। ਰਾਸ਼ਟਰਪਤੀ ਭਵਨ ਵਿੱਚ ਵਫ਼ਦ ਦਾ ਸੁਆਗਤ ਕਰਦੇ ਹੋਏ,  ਰਾਸ਼ਟਰਪਤੀ ਨੇ ਕਿਹਾ ਕਿ ਅਨਿਸ਼ਚਿਤ ਆਲਮੀ ਪਰਿਵੇਸ਼ ਵਿੱਚ ਵੀ, ਭਾਰਤ ਅਤੇ ਸਿੰਗਾਪੁਰ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਫਲ-ਫੁੱਲ ਰਹੀ ਹੈ। 

ਉਨ੍ਹਾਂ ਨੇ ਇਸ ਸਾਲ ਦੇ ਅਰੰਭ ਵਿੱਚ, ਸਾਡੇ ਦੁਵੱਲੇ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰਪਤੀ ਸ਼੍ਰੀ ਥਰਮਨ ਸ਼ਣਮੁਗਰਤਨਮ (President Tharman Shanmugaratnam) ਦੀ ਸਰਕਾਰੀ ਯਾਤਰਾ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਆਈਐੱਸਐੱਮਆਰ (ISMR) ਸਹਿਤ ਉੱਚਤਮ ਪੱਧਰਾਂ ‘ਤੇ ਇਸ ਤਰ੍ਹਾਂ ਦੀ ਨਿਯਮਿਤ ਗੱਲਬਾਤ ਸਾਡੇ ਬਹੁਆਯਾਮੀ ਸਬੰਧਾਂ ਨੂੰ ਨਿਰੰਤਰ ਗਤੀ ਪ੍ਰਦਾਨ ਕਰੇਗੀ।

ਰਾਸ਼ਟਰਪਤੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਘਿਨਾਉਣੇ ਹਮਲੇ ਦੇ ਬਾਅਦ ਆਤੰਕਵਾਦ  ਦੇ ਖ਼ਿਲਾਫ਼ ਸਿੰਗਾਪੁਰ  ਦੇ ਮਜ਼ਬੂਤ ਰੁਖ਼ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਸਿੰਗਾਪੁਰ ਭਾਰਤ ਦੀ ਐਕਟ ਈਸਟ ਪਾਲਿਸੀ,  ਮਹਾਸਾਗਰ ਵਿਜ਼ਨ (MAHASAGAR Vision) ਅਤੇ ਹਿੰਦ-ਪ੍ਰਸ਼ਾਂਤ ਵਿਜ਼ਨ ਵਿੱਚ ਇੱਕ ਪ੍ਰਮੁੱਖ ਸਾਂਝੇਦਾਰ ਹੈ। 

ਵਪਾਰ, ਨਿਵੇਸ਼, ਰੱਖਿਆ, ਸੰਸਕ੍ਰਿਤੀ, ਸਿੱਖਿਆ ਅਤੇ ਲੋਕਾਂ ਦੇ ਦਰਮਿਆਨ ਅਦਾਨ-ਪ੍ਰਦਾਨ ਦੇ ਖੇਤਰਾਂ ਵਿੱਚ ਸਾਡੀਆਂ ਮਜ਼ਬੂਤ ਸਾਂਝੇਦਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸੰਤੋਸ਼ ਦੀ ਬਾਤ ਹੈ ਕਿ ਇਹ ਸਾਂਝੇਦਾਰੀ ਹੁਣ ਕੌਸ਼ਲ  ਵਿਕਾਸ,  ਹਰਿਤ ਅਰਥਵਿਵਸਥਾ ਅਤੇ ਵਿੱਤੀ ਟੈਕਨੋਲੋਜੀ (skilling, green economy, and FinTech) ਜਿਹੇ ਸਹਿਯੋਗ  ਦੇ ਉੱਭਰਦੇ ਖੇਤਰਾਂ ਵਿੱਚ ਵੀ ਵਿਸਤਾਰਿਤ ਹੋ ਰਹੀ ਹੈ।

 

Tags: Droupadi Murmu , President of India , President , Indian President , Rashtrapati , Gan Kim Yong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD