Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖੁਰਦ ‘ਚ ਨਸ਼ਾ ਤਸਕਰਾਂ ਦੇ ਘਰਾਂ ਚੱਲਿਆ ਪੀਲਾ ਪੰਜਾ

ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕੀਤੇ ਗਏ ਗੈਰਕਾਨੂੰਨੀ ਨਿਰਮਾਣ ਨੂੰ ਢਾਹਿਆ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਹੁਸ਼ਿਆਰਪੁਰ , 13 Aug 2025

Last updated on: Aug 14, 2025, 15:35 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਅੱਜ ਗੜ੍ਹਸ਼ੰਕਰ ਵਿਚ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਦੇਨੋਵਾਲ ਖੁਰਦ ਦੀ ਬਸਤੀ ਸਾਂਸੀਆ ਵਿਚ 13 ਮਰਲੇ ਰਕਬੇ ਵਿਚ ਪੰਚਾਇਤੀ ਜ਼ਮੀਨ 'ਤੇ ਬਣੀਆਂ 5 ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ। 

ਇਹ ਗ਼ੈਰ-ਕਾਨੂੰਨੀ ਉਸਾਰੀ 9 ਲੋਕਾਂ ਵੱਲੋਂ ਕੀਤੀ ਗਈ ਸੀ, ਜਿਨ੍ਹਾਂ ਵਿਰੁੱਧ 100 ਐਫ.ਆਈ.ਆਰ ਦਰਜ ਹਨ, ਜਿਨ੍ਹਾਂ ਵਿਚੋਂ 92 ਐਫ.ਆਈ.ਆਰ ਐਨ.ਡੀ.ਪੀ.ਐਸ ਮਾਮਲਿਆਂ ਨਾਲ ਸਬੰਧਤ ਹਨ ਅਤੇ ਕਈ ਮਾਮਲਿਆਂ ਵਿਚ ਉਨ੍ਹਾਂ ਨੂੰ ਸਜ਼ਾ ਵੀ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਹ ਕਾਰਵਾਈ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਬੇਨਤੀ 'ਤੇ ਕੀਤੀ ਗਈ ਹੈ, ਜਿਨ੍ਹਾਂ ਨੂੰ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ। 

ਇਹ ਕਾਰਵਾਈ 9 ਲੋਕਾਂ ਵਿਰੁੱਧ ਕੀਤੀ ਗਈ ਹੈ। ਇਨ੍ਹਾਂ ਵਿਚ ਗੁਲਜ਼ਾਰ ਸਿੰਘ, ਸੁਖਵਿੰਦਰ ਰਾਣੀ, ਗੁਰਦਿਆਲ ਸਿੰਘ, ਅਮਰਜੀਤ ਕੌਰ, ਨਿਰਮਲ ਚੰਦ, ਇੰਦਰਜੀਤ, ਜੋਗਾ ਸਿੰਘ, ਸੰਤੋਖ ਸਿੰਘ ਅਤੇ ਜੋਗਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰਨ ਜਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। 

ਉਨ੍ਹਾਂ ਕਿਹਾ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਸਵਾਗਤ ਕਰਦੇ ਹਨ। 

ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਪਲਵਿੰਦਰ ਸਿੰਘ, ਡੀ.ਐਸ.ਪੀ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD