Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਕਾਰ ਤੁਹਾਡੇ ਦੁਆਰ : ਵਾਰਡ ਨੰਬਰ 40 'ਚ ਸੁਵਿਧਾ ਕੈਂਪ ਆਯੋਜਿਤ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 13 Aug 2025

Last updated on: Aug 14, 2025, 16:05 IST

'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ  ਵਾਰਡ ਨੰਬਰ 40, ਸ਼ਿਮਲਾਪੁਰੀ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਕੈਂਪ ਮੌਕੇ ਮਾਲ ਵਿਭਾਗ, ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਪੁਲਿਸ ਵਿਭਾਗ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ।

ਵਿਧਾਇਕ ਸਿੱਧੂ ਵੱਲੋਂ ਜਿੱਥੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਹਲਕੇ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਵੀ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਕੈਪ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੌਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਰਾਜੇਸ ਸੋਨੀ, ਬਿਪਨ ਸੇਠੀ ਬਲਾਕ ਪ੍ਰਧਾਨ, ਗੋਬਿੰਦ ਬਾਂਸਲ, ਪ੍ਰਦੀਪ ਕੁਮਾਰ ਸੋਨੂੰ, ਰਾਜ ਕੁਮਾਰ ਰਾਜੂ, ਮਨੀ ਭਗਤ, ਕੌਂਸਲਰ ਵਿੱਕੀ ਧਵਨ, ਪਰਮਜੀਤ ਕੌਰ, ਨਿਰਮਲ ਕੌਰ, ਸੁਮਨਜੀਤ ਕੌਰ, ਆਸ਼ਾ ਰਾਣੀ ਵੀ ਮੌਜੂਦ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD