Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕਤਲ ਕਰਨ ਉਪਰੰਤ ਨੇਪਾਲ ਹੋਏ ਸਨ ਫਰਾਰ, ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਏ ਵਾਪਸ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 14 Aug 2025

Last updated on: Aug 14, 2025, 16:16 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਾਪਸ ਆਏ ਸਨ।ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।

ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ 'ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ। ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ 'ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD