Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

5 Dariya News

5 Dariya News

5 Dariya News

ਚੰਡੀਗੜ੍ਹ , 14 Aug 2025

Last updated on: Aug 14, 2025, 16:31 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।

ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ। 

ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ।

ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ

ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ। 

ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ।

ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ

ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ।

ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ।

ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ

ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD