Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 14 Aug 2025

Last updated on: Aug 14, 2025, 17:59 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ  ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਆਜ਼ਾਦੀ ਦਿਵਸ ਦੀ ਪੂਰਵ-ਸੰਧਿਆ ‘ਤੇ ਸਾਹਮਣੇ ਆਈ  ਹੈ ਅਤੇ ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ  ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਤੋਂ ਸ਼ੱਕੀ ਵਿਅਕਤੀਆਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ  ਅਤੇ ਪੁੱਛਗਿੱਛ ਤੋਂ ਉਕਤ ਮੁਲਜ਼ਮਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਦੇ ਸੰਪਰਕਾਂ ਅਤੇ ਉਨ੍ਹਾਂ ਵੱਲੋਂ ਮਿੱਥੇ ਗਏ ਟੀਚਿਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਪੁਲਿਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

 

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD